Welcome to Canadian Punjabi Post
Follow us on

01

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਕੈਨੇਡਾ

ਅਕਤੂਬਰ ਵਿੱਚ ਨਵੇਂ ਕੈਬਨਿਟ ਦਾ ਐਲਾਨ ਕਰਨਗੇ ਟਰੂਡੋ

September 29, 2021 01:16 AM

ਓਟਵਾ, 28 ਸਤੰਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਉਹ ਆਪਣੇ ਨਵੇਂ ਮੰਤਰੀ ਮੰਡਲ ਦਾ ਐਲਾਨ ਅਕਤੂਬਰ ਵਿੱਚ ਕਰਨਗੇ ਉਨ੍ਹਾਂ ਆਖਿਆ ਕਿ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਹ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਕਰਵਾਉਣਗੇ। ਇਸ ਤੋਂ ਇਲਾਵਾ ਟਰੂਡੋ ਨੇ ਜਲਦ ਤੋਂ ਜਲਦ ਫੈਡਰਲ ਵੈਕਸੀਨ ਟੀਚਾ ਪੂਰਾ ਕਰਨ ਦਾ ਵਾਅਦਾ ਵੀ ਕੀਤਾ।
20 ਸਤੰਬਰ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਪਣੀ ਪਹਿਲੀ ਮੁੱਖ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਕੈਨੇਡੀਅਨਜ਼ ਨੇ ਇੱਕ ਵਾਰੀ ਫਿਰ ਲਿਬਰਲਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਜਿਸ ਦਾ ਉਹ ਸ਼ੁਕਰੀਆ ਅਦਾ ਕਰਦੇ ਹਨ। ਮੰਗਲਵਾਰ ਨੂੰ ਟਰੂਡੋ ਨੇ ਗਵਰਨਰ ਜਨਰਲ ਮੈਰੀ ਮੇਅ ਸਾਇਮਨ ਕੋਲ ਅਗਲੀ ਸਰਕਾਰ ਬਣਾਉਣ ਦਾ ਇਰਾਦਾ ਪ੍ਰਗਟਾਉਣ ਦੀ ਪੁਸ਼ਟੀ ਵੀ ਕੀਤੀ।
ਟਰੂਡੋ ਨੇ ਕ੍ਰਿਸਟੀਆ ਫਰੀਲੈਂਡ ਨੂੰ ਇੱਕ ਵਾਰੀ ਫਿਰ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਵਜੋਂ ਕੰਮਕਾਜ ਜਾਰੀ ਰੱਖਣ ਦੀ ਪੇਸ਼ਕਸ਼ ਕੀਤੀ ਸੀ ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਬਾਕੀ ਮੰਤਰੀਆਂ ਦੇ ਰੋਸਟਰ ਨੂੰ ਸਾਹਮਣੇ ਲਿਆਉਣਗੇ। ਉਨ੍ਹਾਂ ਇਹ ਵੀ ਆਖਿਆ ਕਿ ਚੋਣਾਂ ਤੋਂ ਬਾਅਦ ਵੀ ਉਹ ਪਾਰਲੀਆਮੈਂਟ ਵਿੱਚ ਲਿੰਗਕ ਸੰਤੁਲਨ ਜਾਰੀ ਰੱਖਣਗੇ।
ਉਨ੍ਹਾਂ ਆਖਿਆ ਕਿ ਵਿਦੇਸ਼ ਦਾ ਦੌਰਾ ਕਰਨ ਦੇ ਚਾਹਵਾਨ ਪੂਰੀ ਤਰ੍ਹਾਂ ਵੈਕਸੀਨੇਟਿਡ ਕੈਨੇਡੀਅਨਜ਼ ਨੂੰ ਇੰਟਰਨੈਸ਼ਨਲ ਵੈਕਸੀਨ ਪਾਸਪੋਰਟ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਹੈਲਥ ਕੇਅਰ ਵਰਕਰਜ਼ ਨੂੰ ਤੰਗ ਪਰੇਸ਼ਾਨ ਕਰਨ ਵਾਲਿਆਂ ਉੱਤੇ ਮੁਜਰਮਾਨਾਂ ਪਾਬੰਦੀਆਂ ਲਾਏ ਜਾਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਮਾਈਕ੍ਰੌਨ ਕਾਰਨ ਏਅਰ ਟਰੈਵਲਰਜ਼ ਲਈ ਨਵੀਆਂ ਟੈਸਟਿੰਗ ਸ਼ਰਤਾਂ ਲਾਗੂ ਕਰੇਗੀ ਸਰਕਾਰ
ਜਿਨ੍ਹਾਂ ਦਾ ਪੂਰਾ ਟੀਕਾਕਰਣ ਨਹੀਂ ਹੋਇਆ ਉਹ ਅੱਜ ਤੋਂ ਜਹਾਜ਼ ਤੇ ਟਰੇਨਜ਼ ਦਾ ਸਫਰ ਨਹੀਂ ਕਰ ਸਕਣਗੇ
ਜਿਨਸੀ ਸ਼ੋਸ਼ਣ ਦੇ ਸਿ਼ਕਾਰ ਆਪਣੇ ਮੈਂਬਰਾਂ ਤੋਂ ਕੈਨੇਡੀਅਨ ਸਰਕਾਰ ਤੇ ਮਿਲਟਰੀ ਆਗੂ ਮੰਗਣਗੇ ਮੁਆਫੀ
ਕੈਨੇਡਾ ਵਿੱਚ ਗੈਸ ਦੀਆਂ ਕੀਮਤਾਂ ਅਚਾਨਕ ਡਿੱਗੀਆਂ
ਵੱਡੀਆਂ ਟੈਕਨੀਕਲ ਕੰਪਨੀਆਂ ਉੱਤੇ ਸਰਵਿਸ ਟੈਕਸ ਲਾਉਣ ਲਈ ਸਰਕਾਰ ਪੇਸ਼ ਕਰੇਗੀ ਬਿੱਲ
ਜੋਲੀ ਵੱਲੋਂ ਕੈਨੇਡੀਅਨਜ਼ ਨੂੰ ਇਥੋਪੀਆ ਛੱਡਣ ਦੀ ਅਪੀਲ
ਸੰਸਦ ਵਿੱਚ ਹਾਈਬ੍ਰਿਡ ਫਾਰਮੈਟ ਲਾਗੂ ਕਰਨ ਲਈ ਲਿਬਰਲਾਂ ਤੇ ਐਨਡੀਪੀ ਨੇ ਮਤਾ ਕੀਤਾ ਪਾਸ
ਅੱਜ ਬੀਸੀ ਦਾ ਦੌਰਾ ਕਰਨਗੇ ਟਰੂਡੋ
ਸੀਈਆਰਬੀ ਹਾਸਲ ਕਰਨ ਵਾਲਿਆਂ ਵਿੱਚੋਂ ਕੁੱਝ ਨੂੰ ਮੋੜਨੀ ਹੋਵੇਗੀ ਥੋੜ੍ਹੀ ਰਕਮ !
ਬਦਲ ਰਹੇ ਕਲਾਈਮੇਟ ਦੇ ਪੈਣ ਵਾਲੇ ਪ੍ਰਭਾਵਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ : ਟਰੂਡੋ