Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਲਾਈਫ ਸਟਾਈਲ

ਬਿਊਟੀ ਟਿਪਸ ਸੁੰਦਰ ਅਤੇ ਮਜ਼ਬੂਤ ਨਹੁੰਆਂ ਲਈ ਵਰਤੋ ਇਹ ਨੁਸਖੇ

September 29, 2021 02:56 AM

ਜੈਤੁਨ ਦਾ ਤੇਲ: ਨਹੁੰਆਂ ਨੂੰ ਮਜ਼ਬੂਤ ਰੱਖਣ ਲਈ ਉਨ੍ਹਾਂ ਦੀ ਮਾਲਿਸ਼ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਇੱਕ ਚਮਚ ਜੈਤੁਨ ਦੇ ਤੇਲ ਵਿੱਚ ਨਿੰਬੂ ਦੇ ਰਸ ਦੀਆਂ ਕੁਝ ਬੰੂਦਾਂ ਮਿਲਾ ਕੇ ਚੰਗੀ ਤਰ੍ਹਾਂ ਰਲਾ ਲਓ। ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਮਿਸ਼ਰਣ ਨਾਲ ਨਹੁੰਆਂ ਦੀ ਮਾਲਿਸ਼ ਕਰੋ।
ਸੇਬ ਦਾ ਸਿਰਕਾ: ਇਸ ਲਈ ਇੱਕ ਚੌਥਾਈ ਕੱਪ ਸੇਬ ਦੇ ਸਿਰਕੇ ਵਿੱਚ ਬਰਾਬਰ ਮਾਤਰਾ ਵਿੱਚ ਜੈਤੁਨ ਦਾ ਤੇਲ ਅਤੇ ਅੱਧਾ ਕੱਪ ਬੀਅਰ ਰਲਾਓ। ਇਸ ਮਿਸ਼ਰਣ ਵਿੱਚ 10 ਮਿੰਟ ਲਈ ਹੱਥਾਂ ਨੂੰ ਡੁਬੋ ਕੇ ਰੱਖੋ ਅਤੇ ਫਿਰ ਪੰਜ ਮਿੰਟ ਤੱਕ ਨਹੁੰਆਂ ਦੀ ਮਾਲਿਸ਼ ਕਰੋ। ਹਫਤੇ ਵਿੱਚ ਦੋ ਵਾਰ ਅਜਿਹਾ ਕਰਨ ਨਾਲ ਫਾਇਦਾ ਹੋਵੇਗਾ।
ਆਂਡਾ ਅਤੇ ਦੁੱਧ: ਆਂਡੇ ਦੇ ਪੀਲੇ ਹਿੱਸੇ ਵਿੱਚ ਥੋੜ੍ਹਾ ਜਿਹਾ ਦੁੱਧ ਮਿਲਾ ਕੇ ਮਾਲਿਸ਼ ਕਰਨ ਨਾਲ ਫਾਇਦਾ ਹੋਵੇਗਾ।
ਵੈਸਲੀਨ: ਨਹੁੰਆਂ ਨੂੰ ਮਜ਼ਬੂਤ ਤੇ ਚਮਕਦਾਰ ਬਣਾਉਣ ਲਈ ਦਿਨ ਵਿੱਚ ਦੋ ਵਾਰ ਵੈਸਲੀਨ ਨਾਲ ਮਾਲਿਸ਼ ਕਰੋ।
ਨਾਰੀਅਲ ਤੇਲ: ਲੰਮੇ ਤੇ ਮਜ਼ਬੂਤ ਨਹੰੁਆਂ ਲਈ ਨਾਰੀਅਲ ਦਾ ਤੇਲ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੀ ਰਾਤ ਨੂੰ ਸੌਣ ਤੋਂ ਪਹਿਲਾਂ ਨਹੁੰਆਂ ਉੱਤੇ ਮਾਲਿਸ਼ ਕਰੋ।

 
Have something to say? Post your comment