Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਐਮਪੀਜ਼ ਘਰੇ ਹੀ ਰਹਿਣ : ਬਲਾਂਸ਼ੇ

September 30, 2021 01:43 AM

ਓਟਵਾ, 29 ਸਤੰਬਰ (ਪੋਸਟ ਬਿਊਰੋ) : ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਨੇ ਬੁੱਧਵਾਰ ਨੂੰ ਆਖਿਆ ਕਿ ਪਾਰਲੀਆਮੈਂਟ ਦਾ ਅਗਲਾ ਸੈਸ਼ਨ ਸਾਰੇ ਮੈਂਬਰਾਂ ਦੀ ਨਿਜੀ ਹਾਜ਼ਰੀ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜਿਨ੍ਹਾਂ ਮੈਂਬਰਾਂ ਨੇ ਕੋਵਿਡ-19 ਸਬੰਧੀ ਪੂਰਾ ਟੀਕਾਕਰਣ ਨਹੀਂ ਕਰਵਾਇਆ ਉਨ੍ਹਾਂ ਨੂੰ ਘਰ ਵਿੱਚ ਹੀ ਰਹਿਣਾ ਚਾਹੀਦਾ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਅਗਲੇ ਮਹੀਨੇ ਕਰਨਗੇ ਤੇ ਪਾਰਲੀਆਮੈਂਟ ਦੀ ਕਾਰਵਾਈ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋਵੇਗੀ। ਮਾਰਚ 2020 ਤੋਂ ਮਹਾਂਮਾਰੀ ਦਾ ਪ੍ਰਕੋਪ ਵੱਧਣ ਨਾਲ ਹਾਊਸ ਆਫ ਕਾਮਨਜ਼ ਤੇ ਕਮੇਟੀਜ਼, ਓਟਵਾ ਤੋਂ ਕੁੱਝ ਐਮਪੀਜ਼ ਨਾਲ ਹੀ ਬੁੱਤਾ ਸਾਰ ਰਹੀਆਂ ਹਨ। ਕਈ ਥਾਂਵਾਂ ਉੱਤੇ ਕੰਮ ਵਰਚੂਅਲੀ ਹੀ ਚੱਲ ਰਿਹਾ ਹੈ।
ਬਲਾਂਸ਼ੇ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਪਾਰਲੀਆਮੈਂਟ ਦੀ ਕਾਰਵਾਈ ਜਲਦੀ ਸੁ਼ਰੂ ਹੋਵੇ ਤੇ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਐਮਪੀਜ਼ ਇਨ ਪਰਸਨ ਇਸ ਦੀ ਕਾਰਵਾਈ ਵਿੱਚ ਹਿੱਸਾ ਲੈਣ।ਉਨ੍ਹਾਂ ਆਖਿਆ ਕਿ ਹੁਣ ਤੱਕ ਤਾਂ ਸਾਰੇ ਐਮਪੀਜ਼ ਦੀ ਵੈਕਸੀਨੇਸ਼ਨ ਹੋ ਜਾਣੀ ਚਾਹੀਦੀ ਸੀ ਕਿਉਂਕਿ ਇਹ ਵੱਡੀ ਮਾਤਰਾ ਵਿੱਚ ਉਪਲਬਧ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਦੀ ਪਾਰਟੀ, ਐਨਡੀਪੀ ਤੇ ਲਿਬਰਲਾਂ ਵੱਲੋਂ ਇਹ ਨਿਯਮ ਬਣਾਇਆ ਗਿਆ ਸੀ ਕਿ ਕੋਈ ਵੀ ਉਮੀਦਵਾਰ ਵੈਕਸੀਨੇਸ਼ਨ ਕਰਵਾਏ ਬਿਨਾਂ ਵੋਟਾਂ ਮੰਗਣ ਨਹੀਂ ਜਾਵੇਗਾ ਪਰ ਕੰਜ਼ਰਵੇਟਿਵਾਂ ਨੇ ਅਜਿਹਾ ਕੁੱਝ ਨਹੀਂ ਕੀਤਾ।
ਬਲਾਂਸ਼ੇ ਨੇ ਆਖਿਆ ਕਿ ਹੁਣ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਸਮੇਂ ਜਾਂ ਤਾਂ ਐਮਪੀਜ਼ ਪੂਰੀ ਤਰ੍ਹਾਂ ਵੈਕਸੀਨੇਟ ਹੋਣ ਜਾਂ ਫਿਰ ਘਰੇ ਹੀ ਰਹਿਣ।ਇਸ ਉੱਤੇ ਲਿਬਰਲਾਂ, ਐਨਡੀਪੀ ਤੇ ਕੰਜ਼ਰਵੇਟਿਵਜ਼ ਨੇ ਅਜੇ ਕੋਈ ਟਿੱਪਣੀ ਨਹੀਂ ਕੀਤੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ