Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਲਾਪਤਾ ਜੋੜੇ ਵਿੱਚੋਂ ਪੁਲਿਸ ਨੂੰ ਇੱਕ ਦੀ ਮਿਲੀ ਲਾਸ਼, ਇੱਕ ਗ੍ਰਿਫਤਾਰ

October 02, 2021 02:15 AM

ਵੈਨਕੂਵਰ, 1 ਅਕਤੂਬਰ (ਪੋਸਟ ਬਿਊਰੋ) : ਪਿਛਲੇ ਮਹੀਨੇ ਦੇ ਸ਼ੁਰੂ ਵਿੱਚ ਲਾਪਤਾ ਹੋਏ ਓਨਟਾਰੀਓ ਦੇ ਜੋੜੇ ਦੇ ਕਥਿਤ ਕਤਲ ਦੇ ਕਿਆਫਿਆਂ ਤੋਂ ਬਾਅਦ ਆਖਿਰਕਾਰ ਇੱਕ ਲਾਸ਼ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਦੱਸਿਆ ਕਿ ਇਸ ਸਬੰਧ ਵਿੱਚ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਮਾਰਖਮ, ਓਨਟਾਰੀਓ ਦੀ 25 ਸਾਲਾ ਕ੍ਰਿਸਟੀ ਨਗੁਏਨ ਤੇ 37 ਸਾਲਾ ਕੁਓਕ ਟਰੈਨ 18 ਸਤੰਬਰ ਤੋਂ ਲਾਪਤਾ ਸਨ। ਯੌਰਕ ਰੀਜਨਲ ਪੁਲਿਸ ਦੇ ਜਾਂਚਕਾਰਾਂ ਦਾ ਕਹਿਣਾ ਹੈ ਕਿ ਨਗੁਏਨ ਤੇ ਟਰੈਨ ਦੋਵਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਤੇ ਉਨ੍ਹਾਂ ਨਾਲ ਕੋਈ ਨਾ ਕੋਈ ਗੜਬੜ ਹੋਣ ਦਾ ਸ਼ੱਕ ਉਨ੍ਹਾਂ ਨੂੰ ਪਹਿਲਾਂ ਹੀ ਹੋ ਗਿਆ ਸੀ। ਪੁਲਿਸ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਇਹ ਵੀ ਲੱਗਦਾ ਹੈ ਕਿ ਇਸ ਜੋੜੇ ਦਾ ਕਤਲ 18 ਸਤੰਬਰ ਨੂੰ 111 ਜੈਨਵੇਅ ਬੋਲੀਵੀਆਰਡ, ਜੋ ਕਿ ਵਾਅਨ, ਓਨਟਾਰੀਓ ਵਿੱਚ ਕਮਰਸ਼ੀਅਲ ਪ੍ਰਾਪਰਟੀ ਹੈ, ਹੀ ਕਰ ਦਿੱਤਾ ਗਿਆ ਹੋਵੇਗਾ।
ਸੁ਼ੱਕਰਵਾਰ ਨੂੰ ਯੌਰਕ ਰੀਜਨਲ ਪੁਲਿਸ ਨੇ ਐਲਾਨ ਕੀਤਾ ਕਿ ਵਾਅਨ, ਓਨਟਾਰੀਓ ਦੇ ਰੀਕਾਲਡੋ ਲੀਬਰਡ ਨੂੰ ਇਸ ਕਤਲ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ ਹੈ।ਪੁਲਿਸ ਨੇ ਦੱਸਿਆ ਕਿ ਦੋਵਾਂ ਵਿੱਚੋਂ ਇੱਕ ਲਾਸ਼ ਵੈਟਫੋਰਡ, ਓਨਟਾਰੀਓ ਵਿੱਚ ਟਵਿੰਨ ਕ੍ਰੀਕਸ, ਲੈਂਡਫਿੱਲ ਤੇ ਐਨਵਾਇਰਮੈਂਟ ਸੈਂਟਰ ਤੋਂ ਬਰਾਮਦ ਕਰ ਲਈ ਗਈ ਹੈ। ਅਧਿਕਾਰੀ ਦੂਜੀ ਲਾਸ਼ ਲੱਭਣ ਦੀ ਵੀ ਕੋਸਿ਼ਸ਼ ਕਰ ਰਹੇ ਹਨ। ਉਨ੍ਹਾਂ ਨੂੰ ਇਹ ਲਾਸ਼ ਵੀ ਇਸ ਥਾਂ ਤੋਂ ਹੀ ਮਿਲਣ ਦੀ ਸੰਭਵਾਨਾ ਹੈ।
ਇਸ ਤੋਂ ਇਲਾਵਾ ਪੁਲਿਸ ਫੁਓਂਗ ਟੈਨ ਨਗੁਏਨ ਦਾ ਕੈਨੇਡਾ ਭਰ ਦਾ ਵਾਰੰਟ ਕੱਢ ਕੇ ਉਸ ਦੀ ਫਰਸਟ ਡਿਗਰੀ ਮਰਡਰ ਦੇ ਦੋ ਮਾਮਲਿਆਂ ਵਿੱਚ ਭਾਲ ਕਰ ਰਹੀ ਹੈ। ਪੁਲਿਸ ਨੇ ਇਸ ਹਫਤੇ ਦੇ ਸ਼ੁਰੂ ਵਿੱਚ ਆਖਿਆ ਸੀ ਕਿ ਉਸ ਦੇ ਟਰਾਂਟੋ ਏਰੀਆ ਛੱਡ ਕੇ ਫਰਾਰ ਹੋਣ ਦੀ ਸੰਭਾਵਨਾ ਹੈ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼