Welcome to Canadian Punjabi Post
Follow us on

07

December 2021
ਬ੍ਰੈਕਿੰਗ ਖ਼ਬਰਾਂ :
ਕੈਪਟਨ-ਸੁਖਬੀਰ-ਭਾਜਪਾ ਤਿਕੜੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜਿ਼ੰਮੇਵਾਰ : ਮੁੱਖ ਮੰਤਰੀ ਚੰਨੀਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗ
 
ਮਨੋਰੰਜਨ

ਨਵੇਂ ਅਵਤਾਰ ਵਿੱਚ ਰਸ਼ਮਿਕਾ

October 07, 2021 02:48 AM

ਕਈ ਭਾਸ਼ਾਵਾਂ ਵਿੱਚ ਬਣੀ ਫਿਲਮ ‘ਪੁਸ਼ਪਾ: ਦਿ ਰਾਈਜ’ ਦੀ ਲੀਡ ਅਭਿਨੇਤਰੀ ਰਸ਼ਮਿਕਾ ਮੰਦਾਨਾ ਦਾ ਇਸ ਵਿੱਚ ਫਸਟ ਲੁਕ ਪਿੱਛੇ ਜਿਹੇ ਸਾਹਮਣੇ ਆਇਆ ਹੈ। ਇਹ ਪਹਿਲੀ ਵਾਰ ਹੈ ਕਿ ਰਸ਼ਮਿਕਾ ਕਿਸੇ ਫਿਲਮ ਲਈ ਸਾਊਥ ਦੇ ਵੱਡੇ ਸਿਤਾਰੇ ਅੱਲੂ ਅਰਜੁਨ ਨਾਲ ਨਜ਼ਰ ਆਉਣ ਵਾਲੀ ਹੈ। ਨਿਰਮਾਤਾ ਨਵੀਨ ਯਰਨੇਨੀ ਅਤੇ ਵਾਈ ਰਵੀ ਸ਼ੰਕਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ, ‘‘ਰਸ਼ਮਿਕਾ ‘ਪੁਸ਼ਪਾ’ ਵਿੱਚ ਪਹਿਲਾਂ ਕਦੇ ਨਾ ਦੇਖੇ ਗਏ ਅਵਤਾਰ ਵਿੱਚ ਦਿੱਸੇਗੀ। ਉਸ ਨੇ ਚਰਿੱਤਰ ਵਿੱਚ ਢਲਣ ਵਿੱਚ ਕੋਈ ਕਸਰ ਨਹੀਂ ਛੱਡੀ। ‘ਪੁਸ਼ਪਾ’ ਦੀ ਪ੍ਰੇਮ ਕਹਾਣੀ ਸ੍ਰੀਵੱਲੀ ਦੇ ਦੁਆਲੇ ਘੁੰਮਦੀ ਹੈ ਅਤੇ ਦਰਸ਼ਕਾਂ ਲਈ ਉਸ ਨੂੰ ਇਸ ਕਿਰਦਾਰ ਦੇ ਨਾਲ ਪਰਦੇ ਉੱਤੇ ਜਾਦੂ ਕਰਦੇ ਦੇਖਣਾ ਦਿਲਚਸਪ ਹੋਣ ਵਾਲਾ ਹੈ।”
ਫਿਲਮ ‘ਪੁਸ਼ਪਾ’ ਆਂਧਰਾ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਲਾਲ ਚੰਦਨ ਦੀ ਚੋਰੀ ਦੇ ਦੁਆਲੇ ਘੁੰਮਦੀ ਹੈ। ਫਿਲਮ ਦੋ ਹਿੱਸਿਆਂ ਵਿੱਚ ਰਿਲੀਜ਼ ਹੋਵੇਗੀ ਅਤੇ ਨਿਰਮਾਤਾਵਾਂ ਨੇ ਪਿੱਛੇ ਜਿਹੇ ਐਲਾਨ ਕੀਤਾ ਕਿ ਪਹਿਲਾ ਹਿੱਸਾ ਕ੍ਰਿਸਮਸ ਉੱਤੇ ਰਿਲੀਜ਼ ਕੀਤਾ ਜਾਵੇਗਾ। ਇਨ੍ਹੀਂ ਦਿਨੀਂ ਰਸ਼ਮਿਕਾ ਅਤੇ ਵਿੱਕੀ ਕੌਸ਼ਲ ਉੱਤੇ ਫਿਲਮਾਈ ਇੱਕ ਐਡ ਫਿਲਮ ਦੀ ਚਰਚਾ ਹੋ ਰਹੀ ਹੈ। ਇੱਕ ਅੰਡਰਵੀਅਰ ਦੀ ਇਸ ਐਡ ਉੱਤੇ ਹੰਗਾਮਾ ਹੋ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਲੋਕ ਇਸ ਦੀ ਆਲੋਚਨਾ ਕਰ ਰਹੇ ਹਨ। ਇਸ ਵਿੱਚ ਰਸ਼ਮਿਕਾ ਯੋਗ ਇੰਸਟ੍ਰਕਟਰ ਬਣੀ ਹੈ, ਜਦ ਕਿ ਵਿੱਕੀ ਯੋਗ ਕਰਦਾ ਨਜ਼ਰ ਆ ਰਿਹਾ ਹੈ।

 
Have something to say? Post your comment