Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਵਿਚਾਲੇ ਕੱਪੜਿਆਂ ਬਾਰੇ ਬਹਿਸ ਛਿੜੀ

October 07, 2021 09:00 AM

* ਚੰਨੀ ਨੇ ਕਿਹਾ: ਕੇਜਰੀਵਾਲ ਢੰਗ ਦੇ ਕੱਪੜੇ ਤਾਂ ਪਾ ਲਵੇ
* ਕੇਜਰੀਵਾਲ ਨੇ ਕਿਹਾ: ਲੋਕਾਂ ਨੂੰ ਮੇਰੇ ਕੱਪੜੇ ਬਹੁਤ ਪਸੰਦ ਨੇ


ਨਵੀਂ ਦਿੱਲੀ, 6 ਅਕਤੂਬਰ, (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਕੱਪੜਿਆਂ ਦੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਮੋੜਵਾਂ ਬਿਆਨ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਟਿੱਪਣੀ ਦੇ ਜਵਾਬ ਵਿੱਚ ਕਈ ਪ੍ਰਸ਼ਨ ਵੀ ਤੇ ਕਿਹਾ ਹੈ ਕਿ ‘ਚੰਨੀ ਸਾਹਿਬ, ਤੁਹਾਨੂੰ ਮੇਰੇ ਕੱਪੜੇ ਪਸੰਦ ਨਹੀਂ, ਮੈਨੂੰ ਕੋਈ ਫਰਕ ਨਹੀਂ ਪੈਂਦਾ, ਲੋਕ ਮੇਰੇ ਕੱਪੜੇ ਪਸੰਦ ਕਰਦੇ ਹਨ, ਤਦੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਦੋ ਵਾਰ ਭਾਰੀ ਬਹੁਮਤ ਜਿੱਤ ਗਈ ਹੈ।’
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਦੇਂਦੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੱਪੜਿਆਂ ਬਾਰੇ ਟਿਪਣੀ ਕੀਤੀ ਸੀ। ਜਦੋਂ ਓਥੇ ਪੱਤਰਕਾਰ ਨੇ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਕਾਂਗਰਸ ਨੇ ਪੰਜਾਬ ਨੂੰ ਤਮਾਸ਼ਾ ਬਣਾ ਦਿੱਤਾ ਹੈ ਤਾਂ ਚੰਨੀ ਨੇ ਕਿਹਾ:‘ਭਰਾ ਜੀ, ਤੁਹਾਡੇ ਕੋਲ ਪੰਜ ਹਜ਼ਾਰ ਰੁਪਏ ਹਨ।’ ਜਦੋਂ ਪੱਤਰਕਾਰ ਨੇ ਹਾਮੀ ਭਰੀ ਤਾਂ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ 5 ਹਜ਼ਾਰ ਰੁਪਏ ਹਰ ਕਿਸੇ ਕੋਲ ਹਨ। ਫਿਰ ਚੰਨੀ ਨੇ ਕਿਹਾ:‘ਯਾਰ, 5 ਹਜ਼ਾਰ ਰੁਪਏ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਦੇਵੋ, ਉਹ ਕੁਝ ਚੰਗੇ ਕੱਪੜੇ ਸਿਲਵਾ ਲੈਣ।’ ਇਸ ਪਿੱਛੋਂ ਚਰਨਜੀਤ ਸਿੰਘ ਚੰਨੀ ਨੇ ਕਿਹਾ;‘ਯਾਰ, ਉਨ੍ਹਾਂ ਦੀ ਤਨਖਾਹ 250,000 ਰੁਪਏ ਹੈ, ਉਹ ਕੁਝ ਚੰਗੇ ਕੱਪੜੇ ਵੀ ਨਹੀਂ ਪਾ ਸਕਦੇ।’
ਚਰਨਜੀਤ ਸਿੰਘ ਚੰਨੀ ਦੀ ਇੰਟਰਵਿਊ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟਰ ਉੱਤੇ ਕਿਹਾ ਕਿ ਇਸ ਨਾਲ ਫਰਕ ਨਹੀਂ ਪੈਂਦਾ ਕਿ ਚੰਨੀ ਨੂੰ ਮੇਰੇ ਕੱਪੜੇ ਪਸੰਦ ਨਹੀਂ, ਲੋਕਾਂ ਨੂੰ ਪਸੰਦ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਰੁਜ਼ਗਾਰ, ਕਿਸਾਨਾਂ ਲਈ ਕਰਜ਼ਾ ਮੁਆਫੀ, ਬੇਅਦਬੀ ਦੇ ਕੇਸਾਂਵਿੱਚ ਸਜ਼ਾ ਯਕੀਨੀ ਬਣਾਉਣ, ਦਾਗੀ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦਾ ਵਾਅਦਾ ਕਦੋਂ ਪੂਰਾ ਕਰਨਗੇ। ਕੇਜਰੀਵਾਲ ਨੇ ਕਿਹਾ: ਚੰਨੀ ਸਾਹਿਬ, ਤੁਹਾਨੂੰ ਮੇਰੇ ਕੱਪੜੇ ਪਸੰਦ ਨਹੀਂ। ਕੋਈ ਸਮੱਸਿਆ ਨਹੀਂ, ਲੋਕ ਇਨ੍ਹਾਂ ਨੂੰ ਪਸੰਦ ਕਰਦੇ ਹਨ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ