Welcome to Canadian Punjabi Post
Follow us on

03

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਭਾਰਤ

ਯੂ ਪੀ ਸਰਕਾਰ ਨਾਲ ਲੰਮੀ ਖਿੱਚੋਤਾਣ ਪਿੱਛੋਂ ਰਾਹੁਲ-ਪ੍ਰਿਅੰਕਾ ਤੇ ਹੋਰ ਲਖੀਮਪੁਰ ਖੀਰੀ ਵਿੱਚ ਪੀੜਤਾਂ ਤੱਕ ਪੁੱਜੇ

October 07, 2021 09:02 AM

  

* ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ 50-50 ਲੱਖ ਦੇਵੇਗੀ
* ਆਪ ਪਾਰਟੀ ਦਾ ਵਫਦ ਵੀ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਮਿਲਿਆ


ਲਖਨਊ, 6 ਅਕਤੂਬਰ, (ਪੋਸਟ ਬਿਊਰੋ)- ਪਿਛਲੇ ਐਤਵਾਰ ਦੇ ਖੂਨੀ ਕਾਂਡ ਤੋਂ ਬਾਅਦ ਉੱਤਰ ਪ੍ਰਦੇਸ਼ ਦਾ ਲਖੀਮਪੁਰ ਖੀਰੀ ਜਿ਼ਲਾਇਸ ਵਕਤ ਭਾਰਤੀ ਰਾਜਨੀਤੀ ਦਾ ਸਭ ਤੋਂ ਵੱਡਾ ਕੇਂਦਰ ਬਣ ਗਿਆ ਹੈ।ਮਾਰੇ ਗਏ ਕਿਸਾਨਾਂ ਦੇ ਵਾਰਸਾਂ ਦੀ ਸਾਰ ਲੈਣ ਲਈਵਿਰੋਧੀ ਧਿਰ ਦੇ ਸਾਰੇ ਵੱਡੇ ਆਗੂ ਅੱਜਕੱਲ੍ਹ ਓਥੇ ਪਹੁੰਚ ਰਹੇ ਹਨ ਅਤੇ ਉੱਤਰ ਪ੍ਰਦੇਸ਼ ਦੀ ਸਰਕਾਰ ਉਨ੍ਹਾਂ ਨੂੰ ਪਹੁੰਚਣ ਤੋਂ ਰੋਕਣ ਲਈ ਹਰ ਹੀਲਾ ਵਰਤਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ।
ਇਸੇ ਲੜੀ ਵਿੱਚ ਅੱਜ ਬੁੱਧਵਾਰ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਵੀ ਏਥੇ ਉਚੇਚੇ ਆਏ ਤੇ ਮ੍ਰਿਤਕ ਕਿਸਾਨਾਂ ਦੇ ਵਾਰਸਾਂਨੂੰ ਮਿਲੇ। ਉਨ੍ਹਾਂ ਨਾਲ ਉਨ੍ਹਾਂ ਦੀ ਭੈਣ ਤੇ ਕਾਂਗਰਸ ਪਾਰਟੀ ਦੀ ਜਨਰਲ ਸੈਕਟਰੀਪ੍ਰਿਅੰਕਾ ਗਾਂਧੀ ਵੀ ਸੀ, ਜਿਹੜੀ ਦੋ ਦਿਨਾਂ ਤੋਂ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮ ਉੱਤੇ ਸੀਤਾਪੁਰ ਦੇ ਗੈੱਸਟ ਹਾਊਸ ਵਿੱਚ ਬੰਦ ਕੀਤੀ ਹੋਈ ਸੀ। ਪ੍ਰਸ਼ਾਸਨ ਕਹਿੰਦਾ ਸੀ ਕਿ ਉਸ ਦੇ ਦੌਰੇ ਕਾਰਨ ਅਮਨ ਭੰਗ ਹੋਣ ਦਾ ਡਰ ਹੈ। ਮੰਗਲਵਾਰ ਨੂੰ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਮਿਲਣ ਜਾਂਦੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੂੰ ਜਦੋਂ ਲਖਨਊ ਏਅਰਪੋਰਟ ਉੱਤੇ ਰੋਕਿਆ ਗਿਆ ਤਾਂ ਉਨ੍ਹਾਂ ਨੇ ਓਥੇ ਧਰਨਾ ਲਾ ਦਿੱਤਾ ਸੀ। ਅੱਜ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਭੂਪੇਸ਼ ਬਘੇਲ ਜਦੋਂ ਫਿਰ ਉਨ੍ਹਾਂ ਪਰਵਾਰਾਂ ਨੂੰ ਮਿਲਣ ਚੱਲੇ ਤਾਂ ਉੱਤਰ ਪ੍ਰਦੇਸ਼ ਸਰਕਾਰ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਦੇ ਬਾਅਦ ਇਨ੍ਹਾਂ ਸਾਰਿਆਂ ਨੇ ਧਰਨਾ ਲਾ ਦਿੱਤਾ, ਪਰ ਕੁਝ ਸਮੇਂ ਬਾਅਦ ਉੱਤਰ ਪ੍ਰਦੇਸ਼ ਪੁਲਸ ਨੇ ਉਨ੍ਹਾਂ ਨੂੰ ਜਾਣ ਦੀ ਖੁੱਲ੍ਹ ਦੇ ਦਿੱਤੀ, ਜਿਸ ਪਿੱਛੋਂ ਉਹ ਲਖੀਮਪੁਰ ਖੀਰੀ ਨੂੰ ਚੱਲ ਪਏ। ਓਧਰ ਸੀਤਾਪੁਰ ਗੈੱਸਟ ਹਾਊਸ ਵਿੱਚ ਬੰਦੀ ਕੀਤੀ ਹੋਈ ਪ੍ਰਿਅੰਕਾ ਗਾਂਧੀ ਨੂੰ ਵੀ ਖੁੱਲ੍ਹ ਦੇ ਦਿੱਤੀ ਗਈ ਅਤੇ ਉਹ ਵੀ ਲਖੀਮਪੁਰ ਖੀਰੀ ਨੂੰ ਚਲੀ ਗਈ ਅਤੇ ਰਾਹੁਲ ਵਾਲੇ ਵਫਦ ਨਾਲ ਮਿਲ ਗਈ।
ਲਖੀਮਪੁਰ ਖੀਰੀ ਪਹੁੰਚੇ ਰਾਹੁਲ ਅਤੇ ਪ੍ਰਿਅੰਕਾਪਹਿਲਾਂ ਪਿੰਡ ਪਲੀਆ ਕਲਾਂ ਵਿੱਚਐਤਵਾਰ ਦੀ ਹਿੰਸਾ ਵਿੱਚ ਮਾਰੇ ਗਏਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਮਿਲੇ। ਮ੍ਰਿਤਕ ਲਵਪ੍ਰੀਤ ਸਿੰਘ ਦੇ ਮਾਂ-ਬਾਪ ਅਤੇ ਦੋਵਾਂ ਭੈਣਾਂ ਨਾਲ ਗੱਲਬਾਤ ਕਰਦੇ ਹੋਏਰਾਹੁਲ-ਪ੍ਰਿਅੰਕਾ ਨੇ ਦਿਲਾਸਾ ਦਿੱਤਾ ਕਿ ਸਾਰਾ ਦੇਸ਼ ਉਨ੍ਹਾਂ ਦੇਨਾਲ ਹੈ। ਇਸ ਪਿੱਛੋਂ ਦੋਵੇਂ ਭੈਣ-ਭਰਾ ਕਾਂਗਰਸ ਨੇਤਾ ਨਿਘਾਸਨ ਵਿੱਚ ਮ੍ਰਿਤਕ ਪੱਤਰਕਾਰ ਦੇ ਪਰਿਵਾਰ ਨੂੰ ਮਿਲੇ। ਮੀਡੀਆ ਨਾਲ ਗੱਲਬਾਤ ਵਿੱਚਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਮੇਰੇ ਸੰਘਰਸ਼ ਦਾ ਕੋਈ ਮਤਲਬ ਨਹੀਂ,ਪੀੜਤਾਂ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਇੱਕ ਵਾਰ ਫਿਰ ਉੱਤਰ ਪ੍ਰਦੇਸ਼ ਦੀ ਸਰਕਾਰ ਉੱਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਜੇ ਤੱਕ ਇਸ ਕੇਸਵਿੱਚਕੋਈ ਗ੍ਰਿਫਤਾਰੀ ਕਿਉਂ ਨਹੀਂ ਹੋਈ? ਇਸ ਮੌਕੇਲਖੀਮਪੁਰ ਖੀਰੀ ਵਿੱਚਮ੍ਰਿਤਕ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਨੇ ਮਦਦ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਘਟਨਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਮ੍ਰਿਤਕ ਪੱਤਰਕਾਰ ਦੇੇ ਪਰਿਵਾਰ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ। ਇਸ ਦੇ ਨਾਲ ਛੱਤੀਸਗੜ੍ਹ ਸਰਕਾਰ ਵੱਲੋਂ ਵੀ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਵਰਨਣ ਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚਬੀਤੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਪ੍ਰੋਗਰਾਮ ਦੇ ਵਿਰੋਧ ਲਈ ਸੜਕ ਕੰਢੇ ਖੜੇ ਕਿਸਾਨਾਂ ਉੱਤੇ ਗੱਡੀ ਚੜ੍ਹਾ ਦਿੱਤੀ ਜਾਣ ਨਾਲ 4 ਕਿਸਾਨਾਂ ਸਮੇਤ 8 ਜਣਿਆਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ਉੱਤੇ ਚੜ੍ਹਾਈ ਗਈ, ਉਸ ਵਿੱਚ ਕੇਂਦਰ ਦੇ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਤੇ ਉਸ ਨਾਲ ਜਾਣ ਵਾਲੇ ਭਾਜਪਾ ਵਰਕਰ ਸਵਾਰ ਸਨ। ਇਸ ਪਿੱਛੋਂ ਭੜਕੇ ਹੋਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ ਸੀ।
ਅੱਜ ਬੁੱਧਵਾਰ ਨੂੰ ਲਖੀਮਪੁਰ ਖੀਰੀ ਵਿੱਚਜਦੋਂ ਚੁਫੇਰਿਉਂ ਪਏ ਦਬਾਅ ਕਾਰਨ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਯੋਗੀ ਆਦਿੱਤਿਆਨਾਥ ਸਰਕਾਰ ਝੁਕਦੀ ਨਜ਼ਰ ਆਈ, ਓਦੋਂ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾ ਮ੍ਰਿਤਕਾਂ ਦੇ ਪਰਵਾਰਾਂ ਨੂੰ ਮਿਲਣ ਲਈ ਕਤਾਰ ਬੰਨ੍ਹ ਕੇ ਜਾਂਦੇ ਨਜ਼ਰ ਆਏ। ਯੋਗੀ ਸਰਕਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ 5-5 ਨੇਤਾਵਾਂ ਦੇ ਵਫ਼ਦ ਲਖੀਮਪੁਰ ਜਾਣ ਦੀ ਇਜਾਜ਼ਤ ਦੇ ਦਿੱਤੀ ਤਾਂ ਆਮ ਆਦਮੀ ਪਾਰਟੀਦਾ ਵਫ਼ਦ ਪੰਜਾਬਦੀ ਪਾਰਟੀ ਦੇੇ ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ ਦੀ ਅਗਵਾਈ ਵਿੱਚ ਲਖੀਮਪੁਰ ਖੀਰੀ ਪੁੱਜਾ। ਇਹ ਨੇਤਾ ਲਖੀਮਪੁਰ ਖੀਰੀ ਨੇੜੇ ਰਾਮਨਗਰ ਲਾਭੜੀ ਵਿੱਚ ਮ੍ਰਿਤਕ ਕਿਸਾਨ ਨਛੱਤਰ ਸਿੰਘ ਦੇ ਵਾਰਸਾਂ ਨੂੰ ਮਿਲੇ ਤੇ ਉਨ੍ਹਾਂ ਦਾ ਦੁੱਖ ਸੁਣਿਆ। ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੰਜੇ ਸਿੰਘ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਦੋਸ਼ੀ ਪੁੱਤਰ ਆਸ਼ੀਸ਼ ਮਿਸ਼ਰਾ ਦੀ ਹਾਲੇ ਤੱਕ ਗ੍ਰਿਫ਼ਤਾਰੀ ਨਾ ਹੋਣ ਉੱਤੇ ਸਵਾਲ ਵੀ ਚੁਕੇ। ਪਾਰਟੀ ਦੇ ਇਸ ਵਫ਼ਦ ਵਿੱਚ ਸੰਜੇ ਸਿੰਘ, ਵਿਧਾਇਕ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਫੋਨ ਉੱਤੇਪੀੜਤ ਪਰਿਵਾਰ ਨਾਲ ਗੱਲ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮਹਿਲਾ ਇੰਸਪੈਕਟਰ ਵੱਲੋਂ ਲਿੰਗ ਪਰਿਵਤਰਨ ਕਰਾਉਣ ਦਾ ਫੈਸਲਾ
ਸੁਪਰੀਮ ਕੋਰਟ ਨੇ ਕਿਹਾ: ਬੱਚਿਆਂ ਦੇ ਵੱਡੇ ਹੋਣ ਤਕ ਪਾਲਣ ਦੀ ਜ਼ਿੰਮੇਵਾਰੀ ਪਿਤਾ ਦੀ
ਭਗਵੰਤ ਮਾਨ ਨੇ ਫੌਜੀ ਭਰਤੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਿਆ
ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੇ ਬਿੱਲ ਉੱਤੇ ਰਾਸ਼ਟਰਪਤੀ ਵੱਲੋਂ ਮੋਹਰ
ਬਾਦਲ ਅਕਾਲੀ ਦਲ ਨੂੰ ਝਟਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ
1.34 ਕਰੋੜ ਭਾਰਤੀ ਲੋਕ ਦੂਸਰੇ ਦੇਸ਼ਾਂ ਦੇ ਨਾਗਰਿਕ ਜਾ ਬਣੇ
ਕਿਸਾਨਾਂ ਦੇ ਪ੍ਰਦਰਸ਼ਨ ਵਿਰੁੱਧ ਪੋਸਟਾਂ ਕਾਰਨ ਕੰਗਣਾ ਰਣੌਤ ਨੂੰ ਧਮਕੀ
ਕਿਸਾਨ ਅੰਦੋਲਨ ਕਾਰਨ 60000 ਕਰੋੜ ਦੇ ਕਾਰੋਬਾਰ ਦੇ ਨੁਕਸਾਨ ਦਾ ਅੰਦਾਜ਼ਾ
ਭਾਰਤ ਸਰਕਾਰ ਜਲਦ ਹੀ ਕ੍ਰਿਪਟੋਕਰੰਸੀ ਬਿੱਲ ਪੇਸ਼ ਕਰੇਗੀ
ਆਸੂ ਦੇ ਆਗੂ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਵਿੱਚ 13 ਗ੍ਰਿਫਤਾਰ