Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕੇਜਰੀਵਾਲ ਸਰਕਾਰ ਵੱਲੋਂ 40 ਲੱਖ ਗ਼ੈਰ ਰਾਸ਼ਨ ਕਾਰਡ ਹੋਲਡਰਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਮਤਾ ਪਾਸ

October 08, 2021 02:36 AM

ਨਵੀਂ ਦਿੱਲੀ, 7 ਅਕਤੂਬਰ (ਪੋਸਟ ਬਿਊਰੋ)- ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਤੇ ਦਿੱਲੀ ਵਿੱਚ 40 ਲੱਖ ਗ਼ੈਰ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਮਤਾ ਪਾਸ ਕੀਤਾ ਹੈ।
ਕੱਲ੍ਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਕਣਕ, ਚੌਲ ਆਦਿ ਦੀ ਖ਼ਰੀਦ, ਸਪਲਾਈ ਅਤੇ ਢੋਆ ਢੁਆਈ ਲਈ 48.12448 ਕਰੋੜ ਦੀ ਰਕਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਲਈ ਸਰਕਾਰ ਨੂੰ 16 ਹਜ਼ਾਰ ਮੀਟਿ੍ਰਕ ਟਨ ਕਣਕ ਅਤੇ ਚਾਰ ਹਜ਼ਾਰ ਮੀਟਿ੍ਰਕ ਟਨ ਚੌਲਾਂ ਦੀ ਲੋੜ ਪਵੇਗੀ। ਇਸ ਸਕੀਮ ਰਾਹੀਂ ਦਿੱਲੀ ਵਿਚਲੇ ਪ੍ਰਵਾਸੀ ਮਜ਼ਦੂਰਾਂ, ਗੈਰ ਜੱਥੇਬੰਦਕ ਮਜ਼ਦੂਰਾਂ, ਉਸਾਰੀ ਵਾਲੇ ਕਾਮਿਆਂ, ਕਿਰਤੀਆਂ, ਘਰੇਲੂ ਨੌਕਰਾਂ ਆਦਿ ਨੂੰ ਮੁਫ਼ਤ ਰਾਸ਼ਨ ਮਿਲ ਸਕੇਗਾ।ਕੈਬਨਿਟ ਮੀਟਿੰਗ ਨੇ ਇਸ ਫੈਸਲੇ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਕੇਜਰੀਵਾਲ ਸਰਕਾਰ ਨੇ ਜਿੱਦਾਂ ਗੈਰ ਰਾਸ਼ਨ ਕਾਰਡ ਧਾਰਕਾਂ ਅਤੇ ਆਰਥਕ ਤੌਰ ਉੱਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਰਾਸ਼ਨ ਆਦਿ ਦੀ ਵੰਡ ਕੀਤੀ ਸੀ, ਉਸੇ ਤਰ੍ਹਾਂ ਅੱਗੇ ਵੀ ਇਹ ਸਕੀਮ ਲੋੜਵੰਦਾਂ ਲਈ ਜਾਰੀ ਰਹੇਗੀ। 25 ਮਈ 2021 ਨੂੰ ਕੈਬਨਿਟ ਨੇ ਲੋੜਵੰਦ ਲੋਕਾਂ ਨੂੰ ਮੁਫ਼ਤ ਸੁੱਕਾ ਰਾਸ਼ਨ ਦੇਣ ਦੇ ਫ਼ੈਸਲੇ ਨੂੰ ਪ੍ਰ੍ਰਵਾਨਗੀ ਦਿੱਤੀ ਸੀ। ਕੌਮੀ ਖੁਰਾਕ ਸੁਰੱਖਿਆ ਕਾਨੂੰਨ-2013 (ਐਨ ਐਫ ਐਸ ਕਾਨੂੰਨ) ਹੇਠ ਪ੍ਰਵਾਸੀ ਮਜ਼ਦੂਰਾਂ, ਗੈਰ ਜੱਥੇਬੰਦਕ ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ, ਘਰੇਲੂ ਸਹਾਇਕਾਂ ਸਣੇ ਹੋਰ ਲੋੜਵੰਦਾਂ, ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ, ਨੂੰ ਪੰਜ ਕਿਲੋ ਕਣਕ ਮੁਫ਼ਤ ਦਿੱਤੀ ਗਈ ਸੀ ਅਤੇ ਇਸ ਵਿੱਚ ਹਰ ਬੰਦੇ ਨੂੰ ਚਾਰ ਕਿਲੋ ਕਣਕ ਤੇ ਇੱਕ ਕਿਲੋ ਚੌਲ ਦੇਣ ਦਾ ਪ੍ਰਬੰਧ ਹੈ। ਉਦੋਂ ਕੈਬਨਿਟ ਦੇ ਫ਼ੈਸਲੇ ਨਾਲ 20 ਲੱਖ ਲੋਕਾਂ ਨੂੰ ਲਾਭ ਹੋਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼