Welcome to Canadian Punjabi Post
Follow us on

01

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਕੈਨੇਡਾ

ਐਨਡੀਪੀ ਦੇ ਸਮਰਥਨ ਨੂੰ ਹਲਕੇ ਵਿੱਚ ਨਾ ਲੈਣ ਟਰੂਡੋ : ਜਗਮੀਤ ਸਿੰਘ

October 08, 2021 09:02 AM

ਓਟਵਾ, 7 ਅਕਤੂਬਰ (ਪੋਸਟ ਬਿਊਰੋ) : ਵੀਰਵਾਰ ਨੂੰ ਜਗਮੀਤ ਸਿੰਘ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਜਿਹੜੇ ਲਿਬਰਲ ਬਿੱਲਾਂ ਨਾਲ ਉਹ ਸਹਿਮਤ ਨਹੀਂ ਹੋਣਗੇ, ਫਿਰ ਉਨ੍ਹਾਂ ਵਿੱਚ ਭਾਵੇਂ ਬਜਟ ਹੀ ਕਿਉਂ ਨਾ ਹੋਵੇ, ਉਨ੍ਹਾਂ ਲਈ ਉਹ ਵੋਟਾਂ ਰੋਕ ਲੈਣਗੇ।
ਇਸ ਵਾਰੀ ਐਨਡੀਪੀ ਆਗੂ ਵੱਲੋਂ ਪਾਰਲੀਆਮੈਂਟ ਵਿੱਚ ਲਿਬਰਲਾਂ ਦੇ ਸਹਿਯੋਗ ਲਈ ਸਖ਼ਤੀ ਅਪਨਾਉਣ ਦਾ ਸੰਕੇਤ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਪ੍ਰਧਾਨ ਮੰਤਰੀ ਦੀਆਂ ਮਿੱਠੀਆਂ ਤੇ ਚੋਪੜੀਆਂ ਗੱਲਾਂ ਵਿੱਚ ਵੀ ਨਹੀਂ ਆਉਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਟਰੂਡੋ ਵੱਲੋਂ ਕੀਤੇ ਵਾਅਦੇ ਪਾਰਲੀਆਮੈਂਟ ਵਿੱਚ ਐਨਡੀਪੀ ਦਾ ਸਮਰਥਨ ਜਿੱਤਣ ਲਈ ਕਾਫੀ ਨਹੀਂ ਹਨ। ਐਨਡੀਪੀ ਦੀਆਂ ਤਰਜੀਹਾਂ ਉੱਤੇ ਠੋਸ ਕਾਰਵਾਈ ਕੀਤਾ ਜਾਣਾ ਵੀ ਜ਼ਰੂਰੀ ਹੋਵੇਗਾ, ਜਿਵੇਂ ਕਿ ਇਸ ਮਹੀਨੇ ਮੁੱਕਣ ਜਾ ਰਹੇ ਕੋਵਿਡ-19 ਬੈਨੇਫਿਟਸ ਵਿੱਚ ਵਾਧਾ ਕਰਨਾ।
ਓਟਵਾ ਵਿੱਚ ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਕਿ ਉਹ ਟਰੂਡੋ ਤੋਂ ਪਾਜ਼ੀਟਿਵ ਸਿਗਨਲ ਵੇਖਣਾ ਚਾਹੁੰਦੇ ਹਨ, ਜਿਸ ਤੋਂ ਇਹ ਪਤਾ ਲੱਗੇ ਕਿ ਉਹ ਐਨਡੀਪੀ ਨਾਲ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਟਰੂਡੋ ਨੇ ਅਜੇ ਉਨ੍ਹਾਂ ਨੀਤੀਆਂ ਬਾਰੇ ਵੀ ਕੋਈ ਚਰਚਾ ਨਹੀਂ ਕੀਤੀ ਹੈ ਜਿਨ੍ਹਾਂ ਉੱਤੇ ਪਾਰਲੀਆਮੈਂਟ ਵਿੱਚ ਸਹਿਯੋਗ ਕਰਨ ਲਈ ਉਨ੍ਹਾਂ ਦੀ ਸਹਿਮਤੀ ਬਣੀ ਸੀ।
ਪਿਛਲੀ ਵਾਰੀ ਵਾਂਗ ਹੀ ਇਸ ਵਾਰੀ ਵੀ ਲੈਜਿਸਲੇਟਿਵ ਏਜੰਡੇ ਨੂੰ ਪੂਰਾ ਕਰਨ ਲਈ ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਹੋਰਨਾਂ ਪਾਰਟੀਆਂ ਦੇ ਸਹਿਯੋਗ ਦੀ ਲੋੜ ਹੋਵੇਗੀ। ਪਰ ਇਸ ਵਾਰੀ ਜਗਮੀਤ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਟਰੂਡੋ ਐਨਡੀਪੀ ਦੇ ਸਮਰਥਨ ਨੂੰ ਹਲਕੇ ਵਿੱਚ ਨਹੀਂ ਲੈ ਸਕਦੇ। ਉਨ੍ਹਾਂ ਆਖਿਆ ਕਿ ਇਸ ਵਾਰੀ ਅਸੀਂ ਸਮਰਥਨ ਵਾਲੀਆਂ ਵੋਟਾਂ ਰੋਕਣ ਲਈ ਤਿਆਰ ਹਾਂ ਤੇ ਇਸੇ ਲਈ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਇਹ ਦਰਸਾਵੇ ਕਿ ਉਹ ਸਾਡੇ ਨਾਲ ਕੰਮ ਕਰਨ ਵਿੱਚ ਦਿਲਚਸਪੀ ਲੈ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਓਮਾਈਕ੍ਰੌਨ ਕਾਰਨ ਏਅਰ ਟਰੈਵਲਰਜ਼ ਲਈ ਨਵੀਆਂ ਟੈਸਟਿੰਗ ਸ਼ਰਤਾਂ ਲਾਗੂ ਕਰੇਗੀ ਸਰਕਾਰ
ਜਿਨ੍ਹਾਂ ਦਾ ਪੂਰਾ ਟੀਕਾਕਰਣ ਨਹੀਂ ਹੋਇਆ ਉਹ ਅੱਜ ਤੋਂ ਜਹਾਜ਼ ਤੇ ਟਰੇਨਜ਼ ਦਾ ਸਫਰ ਨਹੀਂ ਕਰ ਸਕਣਗੇ
ਜਿਨਸੀ ਸ਼ੋਸ਼ਣ ਦੇ ਸਿ਼ਕਾਰ ਆਪਣੇ ਮੈਂਬਰਾਂ ਤੋਂ ਕੈਨੇਡੀਅਨ ਸਰਕਾਰ ਤੇ ਮਿਲਟਰੀ ਆਗੂ ਮੰਗਣਗੇ ਮੁਆਫੀ
ਕੈਨੇਡਾ ਵਿੱਚ ਗੈਸ ਦੀਆਂ ਕੀਮਤਾਂ ਅਚਾਨਕ ਡਿੱਗੀਆਂ
ਵੱਡੀਆਂ ਟੈਕਨੀਕਲ ਕੰਪਨੀਆਂ ਉੱਤੇ ਸਰਵਿਸ ਟੈਕਸ ਲਾਉਣ ਲਈ ਸਰਕਾਰ ਪੇਸ਼ ਕਰੇਗੀ ਬਿੱਲ
ਜੋਲੀ ਵੱਲੋਂ ਕੈਨੇਡੀਅਨਜ਼ ਨੂੰ ਇਥੋਪੀਆ ਛੱਡਣ ਦੀ ਅਪੀਲ
ਸੰਸਦ ਵਿੱਚ ਹਾਈਬ੍ਰਿਡ ਫਾਰਮੈਟ ਲਾਗੂ ਕਰਨ ਲਈ ਲਿਬਰਲਾਂ ਤੇ ਐਨਡੀਪੀ ਨੇ ਮਤਾ ਕੀਤਾ ਪਾਸ
ਅੱਜ ਬੀਸੀ ਦਾ ਦੌਰਾ ਕਰਨਗੇ ਟਰੂਡੋ
ਸੀਈਆਰਬੀ ਹਾਸਲ ਕਰਨ ਵਾਲਿਆਂ ਵਿੱਚੋਂ ਕੁੱਝ ਨੂੰ ਮੋੜਨੀ ਹੋਵੇਗੀ ਥੋੜ੍ਹੀ ਰਕਮ !
ਬਦਲ ਰਹੇ ਕਲਾਈਮੇਟ ਦੇ ਪੈਣ ਵਾਲੇ ਪ੍ਰਭਾਵਾਂ ਤੋਂ ਬਚਣ ਲਈ ਸਾਡੀ ਕੋਈ ਤਿਆਰੀ ਨਹੀਂ : ਟਰੂਡੋ