Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਪਿਤਾ ਤੇ ਤਿੰਨ ਸਾਲਾ ਬੱਚੇ ਉੱਤੇ ਹਮਲਾ ਕਰਨ ਵਾਲੇ ਦੀ ਪੁਲਿਸ ਕਰ ਰਹੀ ਹੈ ਭਾਲ

October 08, 2021 06:21 PM

ਮਿਸੀਸਾਗਾ, 8 ਅਕਤੂਬਰ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਇੱਕ ਮਸ਼ਕੂਕ ਦੀ ਭਾਲ ਕਰ ਰਹੀ ਹੈ ਜਿਸ ਨੇ ਅਗਸਤ ਵਿੱਚ ਮਿਸੀਸਾਗਾ ਕਮਿਊਨਿਟੀ ਸੈਂਟਰ ਦੇ ਬਾਹਰ ਇੱਕ ਪਿਤਾ ਤੇ ਉਸ ਦੀ ਤਿੰਨ ਸਾਲਾ ਬੱਚੀ ਉੱਤੇ ਕਥਿਤ ਤੌਰ ਉੱਤੇ ਹਮਲਾ ਕੀਤਾ।
30 ਅਗਸਤ ਨੂੰ ਰਾਤੀਂ 9:30 ਵਜੇ 34 ਸਾਲਾ ਵਿਅਕਤੀ ਤੇ ਉਸ ਦੀ ਤਿੰਨ ਸਾਲਾ ਬੱਚੀ ਮੈਡੋਵੇਲ ਕਮਿਊਨਿਟੀ ਸੈਂਟਰ ਕਿਸੇ ਐਕਟੀਵਿਟੀ ਵਿੱਚ ਹਿੱਸਾ ਲੈਣ ਲਈ ਗਏ ਸਨ, ਪਾਰਕਿੰਗ ਲੌਟ ਵਿੱਚ ਉਹ ਆਪਣੀ ਗੱਡੀ ਦੇ ਬਾਹਰ ਖੜ੍ਹੇ ਸਨ ਜਦੋਂ ਉਨ੍ਹਾਂ ਨੂੰ ਇੱਕ ਵਿਅਕਤੀ ਤੇ ਮਹਿਲਾ ਦੇ ਵਿੱਚ ਬਹਿਸ ਹੋਣ ਦੀ ਆਵਾਜ਼ ਸੁਣਾਈ ਦਿੱਤੀ।
ਪੁਲਿਸ ਅਨੁਸਾਰ ਜਦੋਂ ਉਸ ਵਿਅਕਤੀ ਨੇ ਇਹ ਵੇਖਿਆ ਕਿ ਪਿਓ-ਧੀ ਉਨ੍ਹਾਂ ਦਰਮਿਆਨ ਹੋ ਰਹੀ ਬਹਿਸ ਸੁਣ ਰਹੇ ਹਨ, ਉਹ ਉਨ੍ਹਾਂ ਕੋਲ ਪਹੁੰਚਿਆ ਤੇ ਫਿਰ ਉਸ ਨੇ ਕਿਸੇ ਪਦਾਰਥ ਨਾਲ ਉਨ੍ਹਾਂ ਉੱਤੇ ਸਪਰੇਅ ਕਰ ਦਿੱਤਾ। ਪੁਲਿਸ ਨੇ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਪਦਾਰਥ ਪੈਪਰ ਸਪ੍ਰੇਅ ਜਾਂ ਬੀਅਰ ਸਪੇ੍ਰਅ ਹੋ ਸਕਦਾ ਹੈ।ਇਸ ਨਾਲ ਪਿਤਾ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਅਜੇ ਤੱਕ ਜਾਂਚਕਾਰਾਂ ਵੱਲੋਂ ਮਸ਼ਕੂਕ ਦੀ ਪਛਾਣ ਨਹੀਂ ਕੀਤੀ ਗਈ ਹੈ ਪਰ ਵੀਰਵਾਰ ਨੂੰ ਪੀਲ ਰੀਜਨਲ ਪੁਲਿਸ ਵੱਲੋਂ ਇੱਕ ਮਸ਼ਕੂਕ ਦੀ ਫੋਟੋ ਜਾਰੀ ਕੀਤੀ ਗਈ।
ਪੁਲਿਸ ਵੱਲੋਂ ਦਿੱਤੇ ਗਏ ਵੇਰਵੇ ਅਨੁਸਾਰ ਇਸ ਵਿਅਕਤੀ ਦਾ ਕੱਦ ਪੰਜ ਫੁੱਟ ਅੱਠ ਇੰਚ, ਉਮਰ 18 ਤੋਂ 25 ਸਾਲ ਹੈ, ਉਸ ਦੇ ਕਾਲੇ, ਮੋਢਿਆਂ ਤੱਕ ਦੇ ਵਾਲ ਹਨ ਤੇ ਘਟਨਾ ਸਮੇਂ ਉਸ ਨੇ ਚਿੱਟੇ ਰੰਗ ਦੀ ਟੀ-ਸ਼ਰਟ ਤੇ ਕਾਲੀਆਂ ਸ਼ੌਰਟਸ ਪਾਈਆਂ ਹੋਈਆਂ ਸਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ