Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਕਰੂਜ਼ ਡਰੱਗ ਪਾਰਟੀ ਕੇਸ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦੀ ਜ਼ਮਾਨਤ ਨਹੀਂ ਹੋਈ, ਆਰਥਰ ਰੋਡ ਜੇਲ ਭੇਜਿਆ

October 10, 2021 02:43 AM

ਮੁੰਬਈ, 9 ਅਕਤੂਬਰ (ਪੋਸਟ ਬਿਊਰੋ)- ਕਰੂਜ਼ ਡਰੱਗ ਪਾਰਟੀ ਕੇਸ ਵਿੱਚ ਅਭਿਨੇਤਾ ਸ਼ਾਹਰੁਖ ਖ਼ਾਨ ਦੇ ਬੇਟੇ ਆਰੀਅਨ ਨੂੰ ਜਮਾਨਤ ਨਹੀਂ ਮਿਲ ਸਕੀ। ਉਸ ਦੀ ਅਤੇ ਦੋ ਹੋਰ ਦੋਸ਼ੀਆਂ ਦੀ ਅਰਜ਼ੀ ਮੁੰਬਈ ਦੇ ਐਡੀਸ਼ਨਲ ਚੀਫ ਮੈਟਰੋਪੋਲਿਟਨ ਮੈਜਿਸਟ੍ਰੇਟ ਆਰ ਐਮ ਨਿਰਲੇਕਰ ਨੇ ਕੱਲ੍ਹ ਰੱਦ ਕਰ ਦਿੱਤੀ ਸੀ। ਇਸ ਪਿੱਚੋਂ ਉਨ੍ਹਾਂ ਨੂੰ ਆਰਥਕ ਰੋਡ ਜੇਲ੍ਹ ਭੇਜ ਦਿੱਤਾ ਗਿਆ ਹੈ। ਜੱਜ ਨੇ ਆਰੀਅਨ, ਉਸ ਦੇ ਦੋਸਤ ਅਰਬਾਜ ਸਚੇਟ ਅਤੇ ਮਾਡਲ ਮੁਨਮੁਨ ਧਾਮੇਚਾ ਦੀ ਅਰਜ਼ੀ ‘ਸੁੁਣਵਾਈ ਦੇ ਲਾਇਕ ਨਹੀਂ’ ਮੰਨੀ। ਐਡੀਸ਼ਨਲ ਸਾਲਿਸਟਰ ਜਨਰਲ (ਏ ਐਸ ਜੀ) ਅਨਿਲ ਸਿੰਘ ਦਾ ਕਹਿਣਾ ਸੀ ਕਿ ਐਨ ਡੀ ਪੀ ਐਸ ਦੀ ਧਾਰਾਵਾਂ ਹੋਣ ਕਾਰਨਐਡੀਸ਼ਨਲ ਮੈਟਰੋਪਾਲਿਟਨ ਮੈਜਿਸਟਰੇਟ ਨੂੰ ਜਮਾਨਤ ਦੇਣ ਦਾ ਅਧਿਕਾਰ ਨਹੀਂ।
ਸਰਕਾਰੀ ਵਕੀਲ ਨੇ ਕਿਹਾ ਕਿ ਦੋਸ਼ੀ ਨੂੰ ਐਨ ਡੀ ਪੀ ਐਸ ਕੋਰਟ ਤੋਂ ਜਮਾਨਤ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘ਇਹ ਲੋਕ ਕਿੰਨੇ ਪ੍ਰਭਾਵਸ਼ਾਲੀ ਹਨ, ਇਸਦਾ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਸਬੂਤਾਂ ਦੇ ਨਾਲ ਛੇੜਛਾੜ ਦੀ ਸੰਭਾਵਨਾ ਹੈ। ਆਰੀਅਨ ਨੂੰ ਜਮਾਨਤ ਮਿਲਣ ਉੱਤੇ ਜਾਂਚ ਵਿੱਚ ਰੁਕਾਵਟ ਆ ਸਕਦੀ ਹੈ।' ਆਰੀਅਨ ਦੇ ਵਕੀਲ ਸਤੀਸ਼ ਮਾਨਸ਼ਿੰਦੇ ਨੇ ਕਿਹਾ, ਕੋਰਟ ਨੂੰ ਜਮਾਨਤ ਅਰਜ਼ੀ ਉੱਤੇ ਸੁਣਵਾਈ ਦਾ ਅਧਿਕਾਰ ਹੈ। ਉਨ੍ਹਾਂ ਨੇ ਆਰੀਅਨ ਵੱਲੋਂ ਦਲੀਲ ਦਿੱਤੀ, ‘ਮੇਰੇ ਮਾਤਾ-ਪਿਤਾ ਤੇ ਪੂਰਾ ਪਰਵਾਰ ਇਥੇ ਹੈ। ਮੇਰੇ ਪਾਸ ਭਾਰਤੀ ਪਾਸਪੋਰਟ ਹੈ। ਮੈਂ ਭੱਜਣ ਵਾਲਾ ਨਹੀਂ, ਸਬੂਤਾਂ ਨਾਲ ਛੇੜ-ਛਾੜ ਦਾ ਸਵਾਲ ਨਹੀਂ ਉਠਦਾ। ਮੈਨੂੰ ਜਮਾਨਤ ਦਿੱਤੀ ਜਾਵੇ, ਪਰ ਜੱਜ ਨੇ ਅਪੀਲ ਨਹੀਂ ਮੰਨੀ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ