Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬੇਪਛਾਣ ਚੀਜ਼ ਨਾਲ ਅਮਰੀਕੀ ਫ਼ੌਜ ਦੀ ਪਣਡੁੱਬੀ ਟਕਰਾਉਣ ਕਰ ਕੇ ਸਨਸਨੀ

October 10, 2021 02:49 AM

* ਚੀਨ ਨੇ ਅਮਰੀਕਾ ਤੋਂ ਸਮੁੰਦਰ ਦੇ ਨੁਕਸਾਨ ਦਾ ਮੰਗਿਆ ਵੇਰਵਾ

ਵਾਸ਼ਿੰਗਟਨ, 9 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਫ਼ੌਜ ਦੀ ਪਣਡੁੱਬੀ ਦੱਖਣੀ ਚੀਨ ਸਾਗਰ ਵਿੱਚ ਕਿਸੇ ਬੇਪਛਾਣ ਚੀਜ਼ ਨਾਲ ਟਕਰਾ ਗਈ। ਅਧਿਕਾਰੀਆਂ ਮੁਤਾਬਕ ਇਸ ਹਾਦਸੇ ਵਿੱਚ 11 ਕਰੂ ਮੈਂਬਰ ਮਾਮੂਲੀ ਜ਼ਖ਼ਮੀ ਹੋਏ ਹਨ ਅਤੇ ਦੋ ਮੈਂਬਰਾਂ ਨੂੰ ਮਾਮੂਲੀ ਅਤੇ ਤੇ ਨੌਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ।
ਨਿਊਜ਼ ਏਜੰਸੀ ਮੁਤਾਬਕ ਚੀਨ ਨੇ ਦੱਖਣੀ ਚੀਨ ਸਾਗਰ ਵਿੱਚ ਅਮਰੀਕੀ ਪਣਡੁੱਬੀ ਦੇ ਬੇਪਛਾਣ ਚੀਜ਼ ਨਾਲ ਹੋਈ ਟੱਕਰ ਉੱਤੇ ਚਿੰਤਾ ਪ੍ਰਗਟਾਈ ਹੈ। ਚੀਨੀ ਵਿਦੇਸ਼ ਮੰਤਰੀ ਝਾਓ ਲਿਜੀਅਨ ਨੇ ਪਣਡੁੱਬੀ ਟਕਰਾਉਣ ਨਾਲ ਐਟਮੀ ਸਮੱਗਰੀ ਦੇ ਲੀਕ ਜਾਂ ਸਮੁੰਦਰੀ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦਾ ਪਤਾ ਲਾਉਣ ਲਈ ਅਮਰੀਕਾ ਤੋਂ ਵੇਰਵਾ ਦੇਣ ਦੀ ਮੰਗ ਕੀਤੀ ਹੈ।ਕਰੀਬ ਪੰਜ ਦਿਨ ਪਹਿਲਾਂ ਹੋਏ ਹਾਦਸੇ ਬਾਰੇ ਅਮਰੀਕੀ ਪੈਸੇਫਿਕ ਬੇੜੇ ਨੇ ਸੰਖੇਪ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਯੂ ਐਸ ਐਸ ਕਨੈਕਟੀਕਟ ਅਜੇ ਸੁਰੱਖਿਅਤ ਹੈ।ਸੀਵੋਲਫ ਸ਼੍ਰੇਣੀ ਦੀ ਪਣਡੁੱਬੀ ਦੇ ਐਟਮੀ ਪਲਾਂਟ ਉੱਤੇ ਇਸ ਦਾ ਕੋਈ ਪ੍ਰਭਾਵ ਨਹੀਂ ਪਿਆ। ਪਣਡੁੱਬੀ ਨੂੰ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ। ਬਿਆਨ ਵਿੱਚ ਹਾਦਸੇ ਦੀ ਥਾਂ ਨਹੀਂ ਦੱਸੀ ਗਈ, ਪਰ ਨੇਵੀ ਦੇ ਦੋ ਅਫਸਰਾਂ ਨੇ ਕਿਹਾ ਕਿ ਦੱਖਣੀ ਚੀਨ ਸਾਗਰ ਵਿੱਚ ਕਨੈਟੀਕਟ ਅਜੇ ਸੁਰੱਖਿਅਤ ਹੈ। ਜਿਸ ਚੀਜ਼ ਨਾਲ ਪਣਡੁੱਬੀ ਟਕਰਾਈ, ਉਹ ਕੋਈ ਦੂਜੀ ਪਣਡੁੱਬੀ ਨਹੀਂ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ