Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਨਿਰਾਸ਼ਾ ਵਿੱਚ ਡੁੱਬੇ ਹੋਏ ਰਾਮ ਰਹੀਮ ਨੇ ਮਾਂ ਅਤੇ ਹਨੀਪ੍ਰੀਤ ਨੂੰ ਮਿਲਣ ਦੀ ਇੱਛਾ ਜਤਾਈ

October 11, 2021 10:16 AM

* ਖਾਣਾ-ਪੀਣਾ ਵੀ ਛੱਡ ਦੇਣ ਦੀ ਖਬਰ ਫੈਲੀ

ਰੋਹਤਕ, 10 ਅਕਤੂਬਰ, (ਪੋਸਟ ਬਿਊਰੋ)-ਡੇਰਾ ਸੱਚਾ ਸੌਦਾ ਸਿਰਸਾ ਦਾ ਮੁਖੀ ਰਾਮ ਰਹੀਮਕਤਲ ਦੇਇੱਕ ਹੋਰਕੇਸ ਵਿਚ ਦੋਸ਼ੀ ਠਹਿਰਾਏ ਜਾਣ ਨਾਲ ਬੁਰੀ ਤਰ੍ਹਾਂ ਨਿਰਾਸ਼ ਹੈ ਅਤੇ ਉਹ ਦੋ ਦਿਨਾਂ ਤੋਂ ਠੀਕ ਤਰ੍ਹਾਂ ਖਾਣਾ ਵੀ ਨਹੀਂ ਖਾ ਰਿਹਾ।ਸੈਕਸ ਸ਼ੋਸ਼ਣ ਦੇ ਦੋ ਕੇਸਾਂ ਤੇ ਪੱਤਰਕਾਰ ਛਤਰਪਤੀ ਕਤਲ ਕੇਸ ਵਿੱਚ ਹਰਿਆਣਾ ਦੇ ਰੋਹਤਕ ਜਿ਼ਲੇ ਦੀ ਸੁਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾਤੇ ਉਮਰ ਕੈਦ ਕੱਟ ਰਹੇ ਡੇਰਾ ਮੁਖੀ ਨੂੰ ਬੀਤੇ ਹਫਤੇ ਉਸ ਦੇ ਆਪਣੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਵੀ ਅਦਾਲਤ ਨੇ ਦੋਸ਼ੀ ਕਰਾਰ ਦੇਦਿੱਤਾ ਹੈ।
ਜਾਣਕਾਰ ਸੂਤਰਾਂ ਅਨੁਸਾਰ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾਵਾਲਾ ਫੈਸਲਾ ਆਉਣ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਹੀਮ ਸਿੰਘ ਨੇ ਆਪਣੀ ਮਾਂ ਅਤੇ ‘ਮੂੰਹ ਬੋਲੀ ਧੀ’ ਹਨੀਪ੍ਰੀਤ ਕੌਰ ਨੂੰ ਮਿਲਣ ਦੀ ਇੱਛਾ ਪ੍ਰਗਟ ਕੀਤੀ ਹੈ, ਪਰ ਜੇਲ੍ਹ ਪ੍ਰਸ਼ਾਸਨ ਨੇ ਇਸ ਤੋਂ ਨਾਂਹ ਕਰ ਦਿੱਤੀ ਹੈ। ਸਜ਼ਾਦੇ ਫੈਸਲੇ ਦੀ ਸੰਭਾਵਨਾ ਕਾਰਨ ਇਸ ਜਿ਼ਲੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵੱਖ-ਵੱਖ ਥਾਈਂ ਨਾਕਾਬੰਦੀ ਵਧਾ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਨਾਲਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਦੇ ਨਾਲ ਪੰਜ ਹੋਰਨਾਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਹੈ ਅਤੇ ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਇਨ੍ਹਾਂ ਸਾਰਿਆਂ ਲਈ ਸਜ਼ਾ ਦਾ ਐਲਾਨ ਕਰੇਗੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ