Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਟੀਕਾਕਰਣ ਨਾ ਕਰਵਾਉਣ ਵਾਲੇ ਹੈਲਥ ਸੈਕਟਰ ਦੇ ਕਈ ਵਰਕਰਜ਼ ਦੀਆਂ ਖੁੱਸ ਸਕਦੀਆਂ ਹਨ ਨੌਕਰੀਆਂ

October 11, 2021 06:20 PM

ਟੋਰਾਂਟੋ, 11 ਅਕਤੂਬਰ (ਪੋਸਟ ਬਿਊਰੋ) : ਆਉਣ ਵਾਲੇ ਦਿਨਾਂ ਵਿੱਚ ਹਸਪਤਾਲਾਂ ਤੇ ਲਾਂਗ ਟਰਮ ਕੇਅਰ ਹੋਮਜ਼ ਵਿੱਚ ਕੰਮ ਕਰਨ ਵਾਲੇ ਓਨਟਾਰੀਓ ਦੇ ਸੈਂਕੜੇ ਵਰਕਰਜ਼ ਦੀ ਨੌਕਰੀ ਖੁੱਸ ਸਕਦੀ ਹੈ ਕਿਉਂਕਿ ਉਨ੍ਹਾਂ ਵੱਲੋਂ ਅਜੇ ਤੱਕ ਕੋਵਿਡ-19 ਖਿਲਾਫ ਵੈਕਸੀਨੇਸ਼ਨ ਨਹੀਂ ਕਰਵਾਈ ਗਈ। ਇਸ ਨਾਲ ਸਟਾਫ ਦੀ ਘਾਟ ਹੋਰ ਜਿ਼ਆਦਾ ਵੱਧ ਜਾਵੇਗੀ।
ਲਾਂਗ ਟਰਮ ਕੇਅਰ, ਹਸਪਤਾਲਾਂ ਤੇ ਰਿਟਾਇਰਮੈਂਟ ਹੋਮਜ਼ ਵਿੱਚ ਕੰਮ ਕਰਨ ਵਾਲੇ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦੀ ਪ੍ਰੈਜ਼ੀਡੈਂਟ ਨੇ ਆਖਿਆ ਕਿ ਸਟਾਫ ਦੀ ਸਮੱਸਿਆ, ਲੋਅ ਵੇਜਿਜ਼, ਫੁੱਲ ਟਾਈਮ ਜੌਬਜ਼ ਤੇ ਕੰਮ ਕਰਨ ਦੇ ਮਾੜੇ ਹਾਲਾਤ ਦੇ ਚੱਲਦਿਆਂ ਲਾਜ਼ਮੀ ਵੈਕਸੀਨੇਸ਼ਨ ਵਾਲੀ ਸ਼ਰਤ ਕਾਰਨ ਅਜਿਹਾ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇੱਕ ਇੰਟਰਵਿਊ ਵਿੱਚ ਐਸ ਈ ਆਈ ਯੂ ਹੈਲਥਕੇਅਰ ਦੀ ਸ਼ਰਲੀਨ ਸਟੀਵਾਰਟ ਨੇ ਆਖਿਆ ਕਿ ਪਹਿਲਾਂ ਤੋਂ ਹੀ ਨਾਜ਼ੁਕ ਮੋੜ ਤੋਂ ਲੰਘ ਰਹੇ ਇਨ੍ਹਾਂ ਅਦਾਰਿਆਂ ਵਿੱਚ ਸਟਾਫਿੰਗ ਦੇ ਪੱਧਰ ਉੱਤੇ ਹੋਰ ਮਾੜਾ ਅਸਰ ਪਵੇਗਾ।
ਇੱਥੇ ਦੱਸਣਾ ਬਣਦਾ ਹੈ ਕਿ 15 ਨਵੰਬਰ ਤੱਕ ਓਨਟਾਰੀਓ ਦੇ ਲਾਂਗ ਟਰਮ ਕੇਅਰ ਸਟਾਫ ਨੂੰ ਟੀਕਾਕਰਣ ਕਰਵਾਉਣ ਲਈ ਡੈੱਡਲਾਈਨ ਦਿੱਤੀ ਗਈ ਹੈ ਨਹੀਂ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਹੱਥ ਧੁਆਉਣੇ ਪੈ ਸਕਦੇ ਹਨ। ਇਸ ਤੋਂ ਬਾਅਦ ਇਹ ਇਨ੍ਹਾਂ ਰਿਟਾਇਰਮੈਂਟ ਹੋਮਜ਼ ਉੱਤੇ ਨਿਰਭਰ ਕਰੇਗਾ ਕਿ ਉਨ੍ਹਾਂ ਵੱਲੋਂ ਅਜਿਹੀ ਸਥਿਤੀ ਵਿੱਚ ਕੀ ਕੀਤਾ ਜਾਵੇਗਾ। ਪਰ ਕਈ ਆਪਰੇਟਰਜ਼ ਨੇ ਅਜਿਹੇ ਸਟਾਫ ਨੂੰ ਛੁੱਟੀ ਉੱਤੇ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਵੱਲੋਂ ਵੈਕਸੀਨੇਸ਼ਨ ਨਹੀਂ ਕਰਵਾਈ ਗਈ।
ਪ੍ਰੋਵਿੰਸ ਦੇ ਉੱਘੇ ਡਾਕਟਰ ਕੀਰਨ ਮੂਰ ਨੇ ਆਖਿਆ ਕਿ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਨਾਲ ਸਬੰਧਤ ਸਟਾਫ ਦੀ ਘਾਟ ਦੇ ਨਿਕਲਣ ਵਾਲੇ ਨਤੀਜਿਆਂ ਉੱਤੇ ਓਨਟਾਰੀਓ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਕਮਜ਼ੋਰ ਲੋਕਾਂ ਨੂੰ ਬਚਾਉਣ ਲਈ ਕਈ ਨੌਕਰੀਆਂ ਵਿੱਚ ਇਹ ਸ਼ਰਤ ਵੀ ਜ਼ਰੂਰੀ ਹੈ। ਇਸ ਦੌਰਾਨ ਲਾਂਗ ਟਰਮ ਕੇਅਰ ਮਨਿਸਟਰ ਦੀ ਤਰਜ਼ਮਾਨ ਨੇ ਆਖਿਆ ਕਿ ਮੰਤਰਾਲੇ ਨੇ ਲੋੜ ਪੈਣ ਉੱਤੇ ਇਨ੍ਹਾਂ ਹੋਮਜ਼ ਦੀ ਮਦਦ ਦਾ ਫੈਸਲਾ ਕੀਤਾ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
3 ਸ਼ੱਕੀਆਂ ਵੱਲੋਂ ਡਾਊਨਟਾਊਨ ਟੋਰਾਂਟੋ ਦੇ ਘਰ ਵਿਚੋਂ ਸਮਾਨ ਕੀਤਾ ਗਿਆ ਚੋਰੀ ਸੈਂਡਲਵੁੱਡ ਹਾਈਟਸ ਸੀਨੀਅਰ ਕਲੱਬ ਨੇ ਕੈਨੇਡਾ ਡੇ ਮੇਲਾ ਮਨਾਇਆ ਮਾਊਂਟੇਨਐਸ਼ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਸੈਂਟਰਲ ਆਈਲੈਂਡ ਦਾ ਕੀਤਾ ਦੌਰਾ ਡਾਊਨਟਾਊਨ ਗੋਲੀਬਾਰੀ ਵਿੱਚ ਮ੍ਰਿਤਕ ਔਰਤ ਦੀ ਹੋਈ ਪਛਾਣ ਅਜੈਕਸ ਵਿਚ ਘਰ `ਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਟੋਰਾਂਟੋ ਦੀ ਲਾਪਤਾ ਔਰਤ ਦੀ ਹਾਈਵੇਅ ਨੇੜੇ ਮਿਲੀ ਲਾਸ਼, ਇੱਕ ਵਿਅਕਤੀ 'ਤੇ ਲੱਗਾ ਕਤਲ ਦਾ ਦੋਸ਼ ਗੋਰ ਸੀਨੀਅਰ ਕਲੱਬ ਬਰੈਂਪਟਨ ਨੇ ਮਨਾਇਆ ਕੈਨੇਡਾ ਡੇਅ ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ