Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪੇਸ਼ਾਵਰ ਸਕੂਲ ਗੋਲੀ ਕਾਂਡ ਦੇ ਪੀੜਤਾਂ ਦਾ ਇਮਰਾਨ ਸਰਕਾਰ ਵਿਰੁੱਧ ਪ੍ਰਦਰਸ਼ਨ

October 12, 2021 01:29 AM

ਪੇਸ਼ਾਵਰ, 11 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਪੇਸ਼ਾਵਰ ਸਕੂਲ ਕਤਲੇਆਮ ਦੇ ਪੀੜਤਾਂ ਨੇ ਇਮਰਾਨ ਖਾਨ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਹੈ। ਆਰਮੀ ਪਬਲਿਕ ਸਕੂਲ (ਏ ਪੀ ਐਸ) ਉੱਤੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੂੰ ਸਰਕਾਰ ਦੀ ਮੁਆਫ਼ੀ ਦੇ ਪ੍ਰਸਤਾਵ ਨੂੰ ਖ਼ਾਰਜ ਕਰ ਦਿੱਤਾ ਹੈ। ਮਾਤਾ-ਪਿਤਾ ਨੇ ਕਸਮ ਖਾਧੀ ਕਿ ਜੇ ਅਤਿਵਾਦੀਆਂ ਨੂੰ ਮੁਆਫ਼ੀ ਦਿੱਤੀ ਜਾਂਦੀ ਹੈ ਤਾਂ ਉਹ ਇਸ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਸਾਰੇ ਦੇਸ਼ ਵਿੱਚ ਹੋਰ ਤੇਜ਼ ਕਰ ਦੇਣਗੇ।
ਡਾਨ ਨਿਊਜ਼ ਮੁਤਾਬਕ ਪਿਸ਼ਾਵਰ ਪ੍ਰੈਸ ਕਲੱਬ ਦੇ ਬਾਹਰ ਮਾਤਾ-ਪਿਤਾ ਨੇ ਆਪਣੇ ਸ਼ਹੀਦ ਬੱਚਿਆਂ ਦੀਆਂ ਫੋਟੋ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸਦੇ ਨਾਲ ਰਾਸ਼ਟਰਪਤੀ ਆਰਿਫ਼ ਅਲਵੀ, ਪ੍ਰਧਾਨ ਮੰਤਰੀ ਇਮਰਾਨ ਖ਼ਾਨ, ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਹਿਮਦ ਵਿਰੁੱਧ ਜਬਰਦਸਤ ਨਾਹਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰੀ ਸਰਕਾਰ ਅੱਤਵਾਦੀਆਂ ਨੂੰ ਛੱਡਣ ਅਤੇ ਆਤਮ ਸਮਰਪਣ ਕਰਨ ਉੱਤੇਤਹਿਰੀਕੇ ਤਾਲਿਬਾਨ ਪਾਕਿਸਤਾਨ (ਟੀ ਟੀ ਪੀ) ਦੇ ਮੈਂਬਰਾਂ ਲਈ ਸ਼ਰਤਾਂ ਸਮੇਤ ਮੁਆਫ਼ੀ ਦਾ ਐਲਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਅੱਤਵਾਦੀ ਮੁਆਫ਼ੀ ਦੇ ਲਾਇਕ ਨਹੀਂ। ਪੀੜਤਾਂ ਦੇ ਮਾਤਾ-ਪਿਤਾ ਵੱਲੋਂ ਏ ਪੀ ਐਸ ਸ਼ੁਹਾਦਾ ਫ਼ੋਰ ਦੇ ਪ੍ਰਧਾਨ ਐਡਵੋਕੇਟ ਅਜੂਨ ਖ਼ਾਨ ਨੇ ਕਿਹਾ ਕਿ ਸਰਕਾਰ ਨੂੰ ਪੀੜਤ ਪਰਵਾਰਾਂ ਨੂੰ ਟੀ ਟੀ ਪੀ ਨੂੰ ਮੁਆਫ਼ੀ ਦੇਣ ਦੀ ਯੋਜਨਾ ਤੋਂ ਜਾਣੂ ਕਰਾਉਣਾ ਚਾਹੀਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ