Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਪ੍ਰਦਾਨ ਕਰਨ ਲਈ ਕਣਕ ਬੀਜ ਨੀਤੀ ਨੂੰ ਪ੍ਰਵਾਨਗੀ : ਨਾਭਾ

October 12, 2021 05:41 PM

* ਇੱਕ ਲੱਖ ਕਿਸਾਨਾਂ ਨੂੰ 20 ਕਰੋੜ ਰੁਪਏ ਦੀ ਸਬਸਿਡੀ ਦਾ ਮਿਲੇਗਾ ਲਾਭ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਪਹਿਲ

* ਕਿਸਾਨਾਂ ਦੀ ਚੋਣ ਅਨੁਸਾਰ ਸਬਸਿਡੀ ਦੀ ਰਕਮ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਜਾਂ ਰਜਿਸਟਰਡ ਡੀਲਰਾਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇ


ਚੰਡੀਗੜ੍ਹ, 12 ਅਕਤੂਬਰ (ਪੋਸਟ ਬਿਊਰੋ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਤਵਾਰ ਨੂੰ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜ 50 ਫੀਸਦੀ ਸਬਸਿਡੀ `ਤੇ ਮੁਹੱਈਆ ਕਰਵਾਇਆ ਜਾ ਸਕੇ।
ਨੀਤੀ ਦੇ ਤਹਿਤ 20 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 2 ਲੱਖ ਕੁਇੰਟਲ ਪ੍ਰਮਾਣਤ ਬੀਜ ਪ੍ਰਦਾਨ ਕਰਨ ਨਾਲ ਲਗਭਗ ਇੱਕ ਲੱਖ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ।
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਭਾਗ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਕਿਸਾਨਾਂ ਦੀ ਚੋਣ ਅਨੁਸਾਰ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਜਾਂ ਰਜਿਸਟਰਡ ਡੀਲਰਾਂ ਦੇ ਬੈਂਕ ਖਾਤੇ ਵਿੱਚ ਤਬਦੀਲ ਕੀਤੀ ਜਾਵੇ।
ਨਾਭਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ -ਆਪਣੇ ਖੇਤਰ ਵਿੱਚ ਵੇਚੇ ਜਾ ਰਹੇ ਬੀਜਾਂ `ਤੇ ਨੇੜਿਓਂ ਨਿਗਰਾਨੀ ਰੱਖਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਸਿਰਫ ਮਿਆਰੀ ਬੀਜ ਕਿਸਾਨਾਂ ਤੱਕ ਪਹੰੁਚੇ। ਖੇਤੀਬਾੜੀ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤ ਕਾਰਵਾਈ ਦਾ ਪਤਾ ਚਲਦਾ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀ ਸਿੱਧੇ ਤੌਰ `ਤੇ ਜ਼ਿੰਮੇਵਾਰ ਮੰਨੇ ਜਾਣਗੇ।
ਸਬਸਿਡੀ ਲੈਣ ਦੇ ਇਛੁੱਕ ਕਿਸਾਨ 10 ਤੋਂ 18 ਅਕਤੂਬਰ, 2021 ਤੱਕੇ ਆਨਲਾਈਨ ਅਰਜ਼ੀ ਦੇ ਸਕਦੇ ਹਨ।
ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ `ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ।ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਬੀਜਾਂ ਦੀ ਕੁੱਲ ਲਾਗਤ ਦਾ 50 ਫੀਸਦੀ ਸਬਸਿਡੀ ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ `ਤੇ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬੇ ਲਈ ਮੁਹੱਈਆ ਕਰਵਾਈ ਜਾਵੇਗੀ।
ਪੀਏਯੂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦਾ ਪ੍ਰਮਾਣਿਤ ਬੀਜ ਅਤੇ ਪੰਜਾਬ ਵਿੱਚ ਪ੍ਰਮਾਣਿਤ ਬੀਜ ਹੀ ਵੰਡਿਆ ਜਾਵੇਗਾ। ਸਾਰਾ ਕੰਮ ਆਨਲਾਈਨ ਪੋਰਟਲ ਰਾਹੀਂ ਹੋਵੇਗਾ, ਜਿੱਥੇ ਕਿਸਾਨ ਕਣਕ ਦੇ ਬੀਜ ਲਈ ਅਪਲਾਈ ਕਰ ਸਕਦੇ ਹਨ ਅਤੇ ਬੀਜ ਉਤਪਾਦਕ ਆਪਣੇ ਡੀਲਰਾਂ ਦੇ ਨਾਲ ਰਜਿਸਟਰਡ ਹੋ ਸਕਦੇ ਹਨ।
ਸਰਕਾਰੀ/ਸਹਿਕਾਰੀ/ਪ੍ਰਾਈਵੇਟ ਅਦਾਰੇ 2021-22 ਦੌਰਾਨ ਹਾੜ੍ਹੀ ਦੀ ਫਸਲ ਯਾਨੀ ਕਣਕ ਦੇ ਪ੍ਰਮਾਣਤ ਬੀਜ ਵੇਚ ਸਕਣਗੇ ਤਾਂ ਜੋ ਕਿਸਾਨ ਰਜਿਸਟਰਡ ਡੀਲਰ/ਉਤਪਾਦਕ ਤੋਂ ਬੀਜ ਖਰੀਦ ਸਕਣ। ਕਣਕ ਦੇ ਬੀਜਾਂ ਦੀ ਵੰਡ ਵਿੱਚ ਅਨੁਸੂਚਿਤ ਜਾਤੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸੀਮਾਂਤ ਕਿਸਾਨਾਂ (ਜਿਨ੍ਹਾਂ ਕੋਲ 2.5 ਏਕੜ ਤੱਕ ਜ਼ਮੀਨ ਹੈ) ਅਤੇ 2.5 ਏਕੜ ਤੋਂ 5 ਏਕੜ ਤੱਕ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ।ਫਿਰ ਵੀ ਸਬਸਿਡੀ ਦੀ ਰਾਸ਼ੀ ਉਪਲਬਧ ਹੋਣ ਦੇ ਮਾਮਲੇ ਵਿੱਚ ਵੱਡੇ ਕਿਸਾਨਾਂ ਦੀਆਂ ਅਰਜ਼ੀਆਂ `ਤੇ ਵਿਚਾਰ ਕੀਤਾ ਜਾਵੇਗਾ। ਪੰਜਾਬ ਵਿੱਚ ਪੀਏਯੂ ਦੁਆਰਾ ਸਿਫਾਰਸ਼ ਕੀਤੀਆਂ ਗਈਆਂ ਅਤੇ ਸਿਰਫ ਪੰਜਾਬ ਵਿੱਚ ਪ੍ਰਮਾਣਤ ਕਿਸਮਾਂ ਨੂੰ ਹੀ ਯੋਜਨਾ ਵਿੱਚ ਵਿਚਾਰਿਆ ਜਾਵੇਗਾ।
ਸਬਸਿਡੀ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਡੀਬੀਟੀ ਰਾਹੀਂ ਜਮ੍ਹਾਂ ਹੋ ਜਾਵੇਗੀ ਅਤੇ ਜੇਕਰ ਸਬੰਧਤ ਕਿਸਾਨ ਆਪਣੀ ਬਣਦੀ ਸਬਸਿਡੀ ਉਤਪਾਦਕ ਦੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਲਈ ਲਿਖਤੀ ਰੂਪ ਵਿੱਚ ਦਿੰਦਾ ਹੈ ਤਾਂ ਉਹ ਡੀਲਰ/ਉਤਪਾਦਕ ਨੂੰ ਆਪਣੀ ਲਿਖਤੀ ਸਹਿਮਤੀ ਦੇ ਸਕਦਾ ਹੈ ਅਤੇ ਸਬਸਿਡੀ ਕਟਾ ਕੇ ਬਕਾਇਆ ਰਕਮ `ਤੇ ਬੀਜ ਖਰੀਦ ਸਕਦਾ ਹੈ।
ਜ਼ਿਕਰਯੋਗ ਹੈ ਕਿ ਹਾੜ੍ਹੀ ਸੀਜ਼ਨ 2021-22 ਦੌਰਾਨ ਸੂਬੇ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੇ ਜਾਣ ਦੀ ਉਮੀਦ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ