Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਵੱਲੋਂ ਪੀ.ਐਚ.ਡੀ. ਚੈਂਬਰ ਨੂੰ ਅੰਮ੍ਰਿਤਸਰ ਵਿਖੇ 2 ਤੋਂ 6 ਦਸੰਬਰ ਤੱਕ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ

October 12, 2021 05:46 PM

* ਪਾਈਟੈਕਸ ਵੱਲੋਂ 5-6 ਮੁਲਕਾਂ ਤੋਂ ਕਾਰੋਬਾਰੀਆਂ ਅਤੇ ਨਿਰਮਾਤਾਵਾਂ ਨੂੰ ਆਪਣੇ ਉਤਪਾਦਾਂ ਲਈ ਮੰਚ ਮੁਹੱਈਆ ਕਰਵਾਏਗਾ : ਕੋਟਲੀ


ਚੰਡੀਗੜ੍ਹ, 12 ਅਕਤੂਬਰ (ਪੋਸਟ ਬਿਊਰੋ): ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ.) ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2-6 ਦਸੰਬਰ, 2021 ਨੂੰ ਅੰਮ੍ਰਿਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਦਿੱਤੇ ਗਏ ਸੱਦੇ ਨੂੰ ਕਬੂਲ ਕਰ ਲਿਆ ਅਤੇ ਇਹ ਪ੍ਰਦਰਸ਼ਨੀ ਸੂਬਾ ਭਰ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਉਤੇ ਅਧਾਰਿਤ ਹੋਵੇਗੀ।
ਮੁੱਖ ਮੰਤਰੀ ਨੇ ਵਫ਼ਦ ਦੀ ਅਪੀਲ ਉਤੇ ਉਦਯੋਗ ਅਤੇ ਸੈਰ-ਸਪਾਟਾ ਵਿਭਾਗਾਂ ਨੂੰ ਅਗਾਊਂ ਹੀ ਠੋਸ ਇੰਤਜ਼ਾਮ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਇਸ ਵਿਸ਼ਾਲ ਪ੍ਰਦਰਸ਼ਨੀ ਨੂੰ ਢੁਕਵੇਂ ਤਰੀਕੇ ਨਾਲ ਕਰਵਾਇਆ ਜਾ ਸਕੇ।
ਇਸ ਤੋਂ ਪਹਿਲਾਂ ਉਦਯੋਗ ਤੇ ਵਪਾਰ ਮੰਤਰੀ ਗੁਰਕੀਰਤ ਸਿੰਘ ਕੋਟਲੀ ਜਿਨ੍ਹਾਂ ਨਾਲ ਪੀ.ਐਚ.ਡੀ.ਸੀ.ਸੀ.ਆਈ. ਦੇ ਚੇਅਰਮੈਨ ਕਰਨ ਗਿਲਹੋਤਰਾ ਦੀ ਅਗਵਾਈ ਵਿਚ ਵਫ਼ਦ ਵੀ ਹਾਜ਼ਰ ਸੀ, ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਇਸ ਕੌਮਾਂਤਰੀ ਪ੍ਰਦਰਸ਼ਨੀ ਲਈ ਸੱਦਾ ਦਿੱਤਾ। ਇਸੇ ਦੌਰਾਨ ਕੋਟਲੀ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪਾਈਟੈਕਸ 5-6 ਮੁਲਕਾਂ ਤੋਂ ਕਾਰੋਬਾਰੀਆਂ ਅਤੇ ਨਿਰਮਾਤਾਵਾਂ ਨੂੰ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰਨ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ ਜਿਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।
ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਚੈਪਟਰ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਆਰ.ਐਸ. ਸੱਚਦੇਵਾ, ਖੇਤਰੀ ਡਾਇਰੈਕਟਰ ਮਧੂ ਪਿਲੱਈ, ਟਰੇਡ ਫੇਅਰਜ਼ ਦੇ ਮੁਖੀ ਹਰਦੀਪ ਸਿੰਘ ਅਤੇ ਰੈਜ਼ੀਡੈਂਟ ਡਾਇਰੈਕਟਰ ਪ੍ਰਦੀਪ ਰਤਨ ਸਿੰਘ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ