Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਸਿੱਖਾਂ ਦੇ ਉਜਾੜੇ ਦਾ ਮਾਮਲਾ ਐਸ ਸੀ ਕਮਿਸ਼ਨ ਵੱਲੋਂ ਮੇਘਾਲਿਆ ਦੇ ਅਫਸਰਾਂ ਦੀ ਜਵਾਬ-ਤਲਬੀ

October 13, 2021 03:17 AM

ਚੰਡੀਗੜ੍ਹ, 12 ਅਕਤੂਬਰ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ਵਿੱਚ ਅਨੁਸੂਚਿਤ ਜਾਤੀ ਦੇ ਸਿੱਖਾਂ ਨੂੰ ਹਰੀਜਨ ਕਾਲੋਨੀ ਤੋਂ ਉਜਾੜੇ ਜਾਣ ਬਾਰੇ ਮੇਘਾਲਿਆ ਦੇ ਚੀਫ ਸੈਕਟਰੀ, ਡੀ ਜੀ ਪੀ, ਸਬੰਧਤ ਜ਼ਿਲੇ੍ਹ ਦੇ ਪੁਲਸ ਮੁਖੀ ਤੇ ਡਿਪਟੀ ਕਮਿਸ਼ਨਰ ਦੀ ਜਵਾਬ ਤਲਬੀ ਕਰ ਲਈ ਹੈ। ਸਾਂਪਲਾ ਨੇ ਹਰੀਜਨ ਕਾਲੋਨੀ ਵਿਚ ਗੁਰਦੁਆਰਾ ਸਾਹਿਬ, ਗੁਰੂ ਰਵਿਦਾਸ ਗਰੁਦੁਆਰਾ, ਵਾਲਮੀਕ ਮੰਦਰ ਅਤੇ ਸਕੂਲ ਆਦਿ ਨੂੰ ਹਟਾਉਣ ਦੇ ਹੁਕਮਾਂ ਉੱਤੇ ਇਤਰਾਜ਼ ਕੀਤਾ ਹੈ।
ਐੱਸ ਸੀ ਕਮਿਸ਼ਨ ਨੇ ਇਸ ਨੋਟਿਸ ਵਿੱਚ ਕਿਹਾ ਹੈ ਕਿ ਉਪਰੋਕਤ ਅਧਿਕਾਰੀ ਇਸ ਕੇਸ ਦੀ ਜਾਂਚ ਕਰ ਕੇ ਤੁਰੰਤ ਕਾਰਵਾਈ ਰਿਪੋਰਟ ਦਾਇਰ ਕਰਨ। ਜੇ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਹੋ ਸਕੀ ਤਾਂ ਅਧਿਕਾਰੀਆਂ ਨੂੰ ਨਵੀਂ ਦਿੱਲੀ ਵਿੱਚ ਕਮਿਸ਼ਨ ਦੀ ਅਦਾਲਤ ਵਿੱਚ ਤਲਬ ਕੀਤਾ ਜਾਵੇਗਾ। ਪੀੜਤ ਪਰਵਾਰਾਂ ਨੂੰ ਇਨਸਾਫ ਦਿਵਾਉਣ ਲਈ ਕਮਿਸ਼ਨ ਨੇ ਮੇਘਲਿਆ ਸਰਕਾਰ ਦੇ ਚੀਫ ਸੈਕਟਰੀਅਤੇ ਡੀ ਜੀ ਪੀ, ਸ਼ਿਲਾਂਗ ਦੇ ਆਈ ਜੀ ਪੁਲਸ, ਡਿਪਟੀ ਕਮਿਸ਼ਨਰਅਤੇ ਐਸ ਐਸ ਪੀ (ਈਸਟ ਖਾਸੀ ਹਿੱਲਜ਼) ਨੂੰ ਨੋਟਿਸ ਜਾਰੀ ਕੀਤਾ ਹੈ।
ਵਰਨਣ ਯੋਗ ਹੈ ਕਿ ਕੁਝ ਸਮੇਂ ਤੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ਤੇ ਖਾਸੀ ਸਮਾਜ ਵਿੱਚ ਵਧਦੀ ਫਿਰਕੂ ਹਿੰਸਾ ਕਾਰਨ ਸ਼ਿਲਾਂਗ ਵਿੱਚ ਸ਼ਾਂਤੀ ਭੰਗ ਹੋ ਰਹੀ ਸੀ ਅਤੇ ਲੰਮੇ ਅਰਸੇ ਤੋਂ ਐਸ ਸੀ ਸਿੱਖਾਂ ਦੀ ਹਰੀਜਨ ਕਾਲੋਨੀ ਨੂੰ ਖਾਸੀ ਸਮਾਜ ਦੇ ਲੋਕ ਕਿਸੇ ਵੱਖਰੀ ਥਾਂਤਬਦੀਲ ਕਰਨ ਦੀ ਮੰਗ ਕਰ ਰਹੇ ਸਨ, ਜਿਸ ਕਾਰਨ 2018 ਵਿੱਚ ਇੱਕ ਕਮੇਟੀ ਵੀ ਬਣਾਈ ਗਈ ਸੀ। ਹਰੀਜਨ ਕਾਲੋਨੀ ਵਿਚਲੇ ਐਸ ਸੀ ਸਿੱਖਾਂ, ਜੋ ਨਗਰ ਨਿਗਮ ਵਿੱਚ ਸਫਾਈ ਦਾ ਕੰਮ ਕਰਦੇ ਸਨ, ਨੂੰ ਵੀ ਮੇਘਾਲਿਆ ਸਰਕਾਰ ਨੇ ਹੁਕਮ ਜਾਰੀ ਕੀਤੇ ਸਨ ਕਿ ਉਨ੍ਹਾਂ ਦੀ ਕਾਲੋਨੀ ਕਿਸੇ ਹੋਰ ਥਾਂ ਤਬਦੀਲ ਕੀਤੀ ਜਾਵੇਗੀ। ਇਸ ਦੌਰਾਨ ਸ਼ਿਲਾਂਗ ਵਿਚ ਸਿੱਖਾਂ ਵਿਰੁੱਧ ਹੋਈ ਕਾਰਵਾਈ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੇਘਾਲਿਆ ਸਰਕਾਰ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਨਾਲ ਧੱਕਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਕਈ ਸਾਲਾਂ ਤੋਂ ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕ ਸੰਗਤ ਨਹੀਂ, ਇਸ ਲਈ ਸਿੱਖਾਂ ਨੂੰ ਆਪਣੇ ਪਿਤਾ ਪੁਰਖੀ ਘਰਾਂ ਵਿੱਚ ਵਸਦੇ ਰਹਿਣ ਦੇਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ