Welcome to Canadian Punjabi Post
Follow us on

29

March 2024
 
ਪੰਜਾਬ

ਨਵਜੋਤ ਸਿੰਘ ਸਿੱਧੂ ਅਤੇ ਰਜ਼ੀਆ ਸੁਲਤਾਨਾ ਦੇ ਅਸਤੀਫ਼ੇ ਰੱਦ

October 13, 2021 03:20 AM

* ਹਾਈ ਕਮਾਨ ਨੇ ਦੋਵਾਂ ਨੂੰ ਕੰਮ ਸੰਭਾਲਣ ਲਈ ਕਿਹਾ

ਚੰਡੀਗ਼ੜ੍ਹ, 12 ਅਕਤੂਬਰ (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਅਸਤੀਫ਼ੇ ਪਾਰਟੀ ਹਾਈ ਕਮਾਨ ਨੇ ਰੱਦ ਕਰ ਕੇ ਦੋਵਾਂ ਨੂੰ ਆਪਣੀ ਜ਼ਿੰਮੇਵਾਰੀ ਸੰਭਾਲਣ ਨੂੰ ਕਿਹਾ ਹੈ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਜੋ ਪਿਛਲੀਆਂ 2-3 ਕੈਬਨਿਟ ਬੈਠਕਾਂ ਵਿੱਚ ਸ਼ਾਮਲ ਨਹੀਂ ਹੋਏ, ਪਾਰਟੀ ਹਾਈ ਕਮਾਨ ਦੇ ਹੁਕਮ ਪਿੱਛੋਂ ਕੱਲ੍ਹ ਮੰਤਰੀ ਮੰਡਲ ਦੀ ਬੈਠਕ ਵਿੱਚ ਹਾਜ਼ਰ ਸਨ।
ਨਵਜੋਤ ਸਿੰਘ ਸਿੱਧੂ ਵੀ ਪਾਰਟੀ ਵੱਲੋਂ ਪਿੱਛਲੇ ਕੁਝ ਦਿਨਾਂ ਤੋਂ ਕਿਸਾਨ ਮੁੱਦਿਆਂ ਬਾਰੇ ਲਗਾਤਾਰ ਸਰਗਰਮ ਨਜ਼ਰ ਆਏ, ਪਰ ਦਿਲਚਸਪ ਗੱਲ ਇਹ ਹੈ ਕਿ ਅਸਤੀਫ਼ਿਆਂ ਨੂੰ ਰੱਦ ਕਰਨ ਦਾ ਲਿਖਤੀ ਹੁਕਮਪਾਰਟੀ ਹਾਈ ਕਮਾਨ ਨੇਅਜੇ ਤਕ ਜਾਰੀ ਨਹੀਂ ਕੀਤਾ। ਇਸ ਦਾ ਕੀ ਕਾਰਨ ਹੈ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਰਹੀ। ਇਸੇ ਤਰ੍ਹਾਂ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਸਿੱਧੂ ਨੇ ਅਸਤੀਫ਼ਾ ਦਿੱਤਾ ਅਤੇ ਬਾਕੀ ਅਸਤੀਫ਼ੇ ਉਨ੍ਹਾਂ ਦੇ ਸਮਰਥਨ ਵਿੱਚ ਆਏ ਸਨ, ਉਨ੍ਹਾਂ ਦਾ ਕੀ ਬਣਿਆ ਤੇ ਕੀ ਪਾਰਟੀ ਨੇ ਉਨ੍ਹਾਂ ਮੁੱਦਿਆਂ ਨੂੰ ਰੱਦ ਕਰ ਦਿੱਤਾ ਜਾਂ ਨਹੀਂ, ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ। ਵਰਨਣਯੋਗ ਹੈ ਕਿ ਨਵਜੋਤ ਸਿੱਧੂ ਨੇ ਨਿਯੁਕਤ ਕੀਤੇ ਐਡਵੋਕੇਟ ਜਨਰਲ ਅਤੇ ਪੰਜਾਬ ਪੁਲਸ ਦੇ ਡੀ ਜੀ ਪੀ ਉੱਤੇ ਸਖ਼ਤ ਇਤਰਾਜ਼ ਕੀਤਾਤੇ ਕਿਹਾ ਸੀ ਕਿ ਇਨ੍ਹਾਂ ਨਿਯੁਕਤੀਆਂ ਨਾਲ ਅਸੀਂ ਰਾਜ ਦੇ ਲੋਕਾਂ ਨੂੰ ਕੀ ਚਿਹਰਾ ਦਿਖਾਵਾਂਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ