Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਪ੍ਰਾਈਵੇਟ ਹਸਪਤਾਲ ਨੇ ਕੋਰੋਨਾ ਮਰੀਜ਼ ਦਾ ਬਿੱਲ 1.18 ਕਰੋੜ ਰੁਪਏ ਦਾ ਬਣਾ ਧਰਿਆ

October 13, 2021 10:06 AM

* ਭਾਰਤ ਦੇ ਕੇਂਦਰੀ ਸਿਹਤ ਮੰਤਰੀ ਨੂੰ ਦਖਲ ਦੇਣਾ ਪਿਆ


ਨਵੀਂ ਦਿੱਲੀ, 12 ਅਕਤੂਬਰ, (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਦੀ ਮਾਰ ਜਦੋਂ ਸਿਖਰ ਉੱਤੇ ਸੀ, ਉਦੋਂ ਇਲਾਜ ਦੇ ਨਾਂ ਉੱਤੇ ਮਰੀਜ਼ਾਂ ਤੋਂ ਬੇਹਿਸਾਬੇ ਪੈਸੇ ਲੈਣ ਦੇ ਦੋਸ਼ਹਸਪਤਾਲਾਂਵਿਰੁੱਧ ਲੱਗੇ ਸਨ।ਦਿੱਲੀਵਿੱਚ ਇਸ ਦੀ ਇਕ ਮਿਸਾਲ ਮਿਲੀ ਹੈ। ਸਾਕੇਤ ਇਲਾਕੇ ਵਿੱਚ ਮੈਕਸ ਹਸਪਤਾਲ ਨੇ ਇਕ ਮਰੀਜ਼ ਤੋਂ ਕੋਰੋਨਾ ਦਾ ਇਲਾਜ ਕਰਨ ਦੇ ਲਈ 1.18 ਕਰੋੜ ਰੁਪਏ ਚਾਰਜ ਕੀਤੇ ਹਨ। ਕਾਂਗਰਸ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਵੱਲੋਂ ਇਸ ਕੇਸ ਨੂੰ ਚੁੱਕਣ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਸ ਦੀ ਜਾਂਚ ਕਰਨ ਲਈ ਕਿਹਾ ਹੈ।
ਆਨੰਦਪੁਰ ਸਾਹਿਬ ਹਲਕੇ ਦੇ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਦੇ ਪੱਤਰ ਦੇ ਜਵਾਬ ਵਿੱਚਕੇਂਦਰ ਦੇ ਸਿਹਤ ਮੰਤਰੀ ਮਾਂਡਵੀਆ ਨੇ ਲਿਖਿਆ ਹੈ ਕਿ ਉਹ ਇਸ ਕੇਸ ਦੀ ਜਾਂਚ ਕਰਵਾ ਰਹੇ ਹਨ ਅਤੇ ਜਲਦੀ ਇਸਦਾ ਜਵਾਬ ਦੇਣਗੇ। ਇਸ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਸਿਹਤ ਮੰਤਰੀ ਨੂੰ ਪੱਤਰ ਲਿਖ ਕੇ ਹਸਪਤਾਲ ਤੋਂ ਸਪੱਸ਼ਟੀਕਰਨ ਲੈਣ ਦੀ ਬੇਨਤੀ ਕੀਤੀ ਅਤੇ ਕਿਹਾ ਸੀ ਕਿ ਮਰੀਜ਼ ਕਿੰਨਾ ਵੀ ਬਿਮਾਰ ਹੋਵੇ, ਹਸਪਤਾਲ ਇੰਨੀ ਮੋਟੀ ਰਕਮ ਕਿਵੇਂ ਚਾਰਜ ਕਰ ਸਕਦਾ ਹੈ। ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਤੋਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਉੱਤੇ ਅੱਖ ਰੱਖਣ ਲਈਇਕ ਆਜ਼ਾਦ ਰੈਗੂਲੇਟਰ ਬਣਾਉਣ ਲਈ ਪਾਰਲੀਮੈਂਟ ਵਿੱਚ ਬਿੱਲ ਲਿਆਉਣ ਦੀ ਬੇਨਤੀ ਵੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮਨਾਥ ਭਾਰਤੀ ਨੇ ਵੀ ਕੋਰੋਨਾ ਮਰੀਜ਼ ਤੋਂ 1.18 ਕਰੋੜ ਰੁਪਏ ਦਾ ਬਿੱਲ ਲੈਣ ਵਾਲੇ ਹਸਪਤਾਲ ਉੱਤੇ ਨਿਸ਼ਾਨਾ ਵਿੰਨ੍ਹਿਆ ਸੀ। ਤਿਵਾੜੀ ਨੇ ਭਾਰਤੀ ਨੂੰ ਵੀ ਕਿਹਾ ਕਿ ਇਸ ਕੇਸਵਿੱਚਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਦਖ਼ਲਦੇਣਾ ਚਾਹੀਦਾ ਹੈ, ਕਿਉਂਕਿ ਸਿਹਤ ਰਾਜ ਸਰਕਾਰ ਦਾ ਕੰਮ ਹੈ। ਇਸ ਦੌਰਾਨ ਮੈਕਸ ਹਸਪਤਾਲ ਨੇ ਕਿਹਾ ਕਿ ਮਰੀਜ਼ ਕਰੀਬ ਸਾਢੇ ਚਾਰ ਮਹੀਨੇ ਹਸਪਤਾਲ ਵਿੱਚ ਰਿਹਾ, ਉਸ ਨੂੰ ਛੇ ਸਤੰਬਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਅਤੇ ਉਹਸ਼ੂਗਰ ਤੋਂ ਪੀੜਤ ਸੀ ਤੇ ਉਸ ਨੂੰ ਹੋਰ ਵੀ ਕਈ ਸਮੱਸਿਆਵਾਂ ਹੋ ਗਈਆਂ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ