Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਦੀ ਨਵੀਂ ਸੁਰ: ਮਨੁੱਖੀ ਅਧਿਕਾਰਾਂ ਦੀ ਦੁਰਵਰਤੋਂ ਨਾਲ ਭਾਰਤ ਦਾ ਅਕਸ ਵਿਗਾੜਿਆ ਜਾ ਰਿਹੈ

October 13, 2021 10:07 AM

ਨਵੀਂ ਦਿੱਲੀ, 12 ਅਕਤੂਬਰ, (ਪੋਸਟ ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਦੇ 28 ਵੇਂ ਸਥਾਪਨਾ ਦਿਵਸ ਮੌਕੇ ਹੋਏ ਇੱਕ ਪ੍ਰੋਗਰਾਮ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕੀਤਾ। ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਬਾਰੇ ਐਕਟ ਰਾਹੀਂ 12 ਅਕਤੂਬਰ 1993 ਨੂੰ ਸ਼ੁਰੂ ਕੀਤਾ ਗਿਆ ਇਹ ਕਮਿਸ਼ਨਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲੈਂਦਾ, ਜਾਂਚ ਕਰਦਾ ਅਤੇ ਇਸ ਦੇ ਬਾਅਦ ਜਨਤਕ ਅਧਿਕਾਰੀਆਂ ਨੂੰ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕਰਦਾ ਹੈ।
ਕਮਿਸ਼ਨ ਦੇ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਦੇਸ਼ ਦੀ ਆਜ਼ਾਦੀ ਲਈ ਭਾਰਤ ਦਾ ਅੰਦੋਲਨ ਅਤੇਇਤਿਹਾਸ ਮਨੁੱਖੀ ਅਧਿਕਾਰਾਂ ਤੇਮਨੁੱਖੀ ਕਦਰਾਂ ਕੀਮਤਾਂ ਲਈ ਪ੍ਰੇਰਨਾ ਦਾ ਸਰੋਤ ਹੈ। ਅਸੀਂ ਸਦੀਆਂ ਤੋਂ ਆਪਣੇ ਹੱਕਾਂ ਲਈ ਲੜੇ ਹਾਂ।ਦੇਸ਼ ਦੇ ਰੂਪ ਵਿੱਚ, ਸਮਾਜ ਦੇ ਰੂਪ ਵਿੱਚ ਹਰ ਅਨਿਆਂ ਅਤੇ ਜ਼ੁਲਮ ਦਾ ਵਿਰੋਧ ਕੀਤਾ ਸੀ।’ ਉਨ੍ਹਾਂ ਕਿਹਾ ਕਿ ਜਦੋਂ ਸੰਸਾਰ ਵਿਸ਼ਵ ਯੁੱਧ ਦੀ ਹਿੰਸਾ ਵਿੱਚ ਸੜ ਰਿਹਾ ਸੀ, ਓਦੋਂ ਭਾਰਤ ਨੇ ਸੰਸਾਰ ਨੂੰ ਅਧਿਕਾਰਾਂ ਤੇ ਅਹਿੰਸਾ ਦਾ ਰਸਤਾ ਦੱਸਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਹਾਕਿਆਂ ਵਿੱਚਕਈ ਮੌਕਿਆਂ ਉੱਤੇ ਦੁਨੀਆ ਜਦੋਂ ਭਟਕ ਰਹੀ ਸੀ, ਭਾਰਤ ਹਮੇਸ਼ਾ ਮਨੁੱਖੀ ਅਧਿਕਾਰਾਂ ਲਈਓਦੋਂ ਵੀ ਵਚਨਬੱਧ ਤੇ ਸੰਵੇਦਨਸ਼ੀਲ ਰਿਹਾ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਚੋਣਵੇਂ ਵਤੀਰੇ ਕਾਰਨ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਨਾਂਅ ਉੱਤੇ ਦੇਸ਼ ਦਾ ਅਕਸ ਖਰਾਬ ਕਰਨ ਦੀ ਕੋਸਿ਼ਸ਼ ਕਰਦੇ ਹਨ, ਦੇਸ਼ ਨੂੰ ਇਨ੍ਹਾਂ ਤੋਂ ਸੁਚੇਤ ਹੋਣਾ ਪਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਤੇ ਸਾਲਾਂ ਵਿੱਚ ਕੁਝ ਲੋਕਾਂ ਨੇ ਮਨੁੱਖੀ ਅਧਿਕਾਰਾਂ ਦੀ ਆਪਣੇ ਤਰੀਕੇ ਨਾਲ ਵਿਆਖਿਆ ਸ਼ੁਰੂ ਕਰ ਦਿੱਤੀ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਆਪਣੇ ਹਿੱਤਾਂ ਦੀ ਕਿਸਮ ਦੀ ਘਟਨਾ ਵਜੋਂ ਵੇਖਦੇ ਹਨ ਤੇ ਉਹੀ ਲੋਕ ਕਿਸੇ ਹੋਰ ਘਟਨਾ ਵਿੱਚਮਨੁੱਖੀਅਧਿਕਾਰਾਂ ਦੀ ਉਲੰਘਣਾ ਨੂੰ ਨਹੀਂ ਵੇਖਦੇ, ਇਸ ਕਿਸਮ ਦੀ ਮਾਨਸਿਕਤਾ ਮਨੁੱਖੀ ਅਧਿਕਾਰਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਾਉਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ