Welcome to Canadian Punjabi Post
Follow us on

12

July 2025
 
ਭਾਰਤ

ਲਖੀਮਪੁਰ ਖੀਰੀ ਸ਼ੋਕ ਸਮਾਗਮ: ਕਿਸਾਨ ਆਗੂਆਂ ਵੱਲੋਂ ਮੋਦੀ ਨੂੰ ਉਸ ਦੇ ਆਪਣੇ ਹਲਕੇ ਵਿੱਚ ਘੇਰਨ ਲਈ ਪਹੁੰਚਣ ਦੀ ਵੰਗਾਰ

October 13, 2021 10:08 AM

  

* ਹਿੰਸਾ ਦੇ ਮੁੱਖ ਦੋਸ਼ੀ ਮੰਤਰੀ-ਪੁੱਤਰ ਦੀ ਗ੍ਰਿਫ਼ਤਾਰੀ ਨੂੰ ਮਜ਼ਾਕ ਦੱਸਿਆ


ਲਖੀਮਪੁਰ ਖੀਰੀ, 12 ਅਕਤੂਬਰ, (ਪੋਸਟ ਬਿਊਰੋ)- ਬੀਤੀ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਪੱਤਰਕਾਰ ਰਮਨ ਕਸ਼ਯਪ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਏਥੇ ਅੰਤਿਮ ਅਰਦਾਸ ਤੇ ਸ਼ੋਕ ਸਮਾਗਮ ਕੀਤਾ ਗਿਆ। ਇਹ ਸਮਾਗਮ ਉਸ ਥਾਂ ਹੋਇਆ, ਜਿੱਥੇ ਹਿੰਸਾ ਹੋਈ ਸੀ। ਸਮਾਗਮ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਦੂਰ-ਨੇੜੇ ਦੇ ਕਿਸਾਨ ਪੁੱਜੇ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਵਿੱਚ ਦੇਸ਼ ਪੱਧਰ ਦੇ ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਡਾਕਟਰ ਦਰਸ਼ਨ ਪਾਲ, ਮਨਜੀਤ ਸਿੰਘ ਰਾਏ, ਕ੍ਰਿਸ਼ਨ ਪ੍ਰਸਾਦ, ਬਲਦੇਵ ਸਿੰਘ ਨਿਹਾਲਗੜ੍ਹ, ਬਲਦੇਵ ਸਿੰਘ ਸਿਰਸਾ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਕਾਂਗਰਸ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ, ਰਾਜ ਸਭਾ ਮੈਂਬਰ ਦਪਿੰਦਰ ਸਿੰਘ ਹੁੱਡਾ, ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂ ਵੀ ਓਥੇ ਪਹੁੰਚੇ ਹੋਏ ਸਨ।
ਸ਼ਰਧਾਂਜਲੀ ਸਮਾਗਮ ਦੇ ਮੰਚ ਤੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਦੇਸ਼ ਦੀ ਮੋਦੀ ਸਰਕਾਰ ਦੇ ਖਿਲਾਫ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਲਖੀਮਪੁਰ ਹਿੰਸਾ ਦਾ ਦੋਸ਼ੀ ਜੇਲ੍ਹ ਵਿੱਚ ਬੰਦ ਕੀਤਾ ਜਾਵੇ। ਅਸੀਂ ਕਹਿੰਦੇ ਹਾਂ ਕਿ ਇਹ ਸਰਕਾਰ ਪੂੰਜੀਪਤੀਆਂ ਦੀ ਹੈ, ਇਹ ਸਾਡੀ ਨਹੀਂ ਬਣ ਸਕਦੀ। ਉਗਰਾਹਾਂ ਨੇ ਕਿਹਾ ਕਿ ਅਸੀਂ ਸ਼ਾਂਤੀਮਈ ਰਹੇ ਹਾਂ, ਸਾਡੇ ਕਿਸਾਨ ਮੁੰਡੇ ਕਾਲੀ ਝੰਡੀ ਨਾਲ ਸ਼ਾਂਤੀਮਈ ਵਿਰੋਧ ਕਰਦੇ ਸਨ, ਭਾਵੇਂ ਵੀਡੀਓ ਵੇਖ ਲਓ। ਉਗਰਾਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੰਗਾਰਦੇ ਹੋਏ ਕਿਹਾ ਕਿ‘ਮੋਦੀ ਸਾਬ੍ਹ, ਆਵਾਂਗੇ ਤੇਰੇ ਇਲਾਕੇ ਵਿੱਚ ਵੀ, ਤੈਨੂੰ ਵੇਖ ਲਵਾਂਗੇ। ਅਸੀਂ ਸਬਰ ਨਾਲ ਮੁਕਾਬਲਾ ਕਰਾਂਗੇ ਅਤੇ ਅਖ਼ੀਰ ਨੂੰ ਜਿੱਤ ਕੇ ਜਾਵਾਂਗੇ।’
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਉੱਤੇ ਵਿਅੰਗ ਕੱਸਦਿਆਂ ਇਸ ਨੂੰ ਮਜ਼ਾਕ ਦੱਸਿਆ ਅਤੇ ਪੁਲਸ ਉੱਤੇ ਵੀ ਸਵਾਲ ਚੁੱਕੇ। ਟਿਕੈਤ ਨੇ ਕਿਹਾ, ‘ਹਾਲੇ ਰੈੱਡ ਕਾਰਪੇਟ ਗ੍ਰਿਫ਼ਤਾਰੀ ਹੋਈ ਹੈ। ਗੁਲਦਸਤਿਆਂ ਵਾਲਾ ਰਿਮਾਂਡ ਹੈ। ਕਿਸੇ ਪੁਲਸ ਅਫਸਰ ਦੀ ਹਿੰਮਤ ਨਹੀਂ ਕਿ ਪੁੱਛ-ਗਿੱਛ ਕਰੇ।’ ਉਨ੍ਹਾ ਕਿਹਾ ਕਿ ਜਦੋਂ ਤੱਕ ਮੁੱਖ ਦੋਸ਼ੀ ਦਾ ਬਾਪ ਅਜੇ ਕੁਮਾਰ ਮਿਸ਼ਰਾ ਕੇਂਦਰ ਸਰਕਾਰ ਦਾ ਗ੍ਰਹਿ ਰਾਜ ਮੰਤਰੀ ਹੈ ਅਤੇ ਉਸ ਨੂੰ ਮੰਤਰੀ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਸਾਡਾ ਅੰਦੋਲਨ ਜਾਰੀ ਰਹੇਗਾ। ਬਾਪ-ਬੇਟੇ ਤੋਂ ਪੁੱਛ-ਗਿੱਛ ਹੋਵੇਗੀ ਤਾਂ ਲਖੀਮਪੁਰ ਖੀਰੀ ਦੀ ਸਾਜਿਸ਼ ਦਾ ਭੇਦ ਖੁੱਲ੍ਹੇਗਾ।’ ਵਰਨਣ ਯੋਗ ਹੈ ਕਿ ਇਸ ਸਮਾਗਮ ਵਿੱਚ ਕਿਸਾਨਾਂ ਦਾ ਆਪ-ਮੁਹਾਰਾ ਇਕੱਠ ਆਸ ਤੋਂ ਵੱਡਾ ਸਮਝਿਆ ਜਾ ਰਿਹਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੁਜਰਾਤ `ਚ ਪੁਲ ਢਹਿਣ ਕਾਰਨ ਵਾਪਰੇ ਹਾਦਸੇ `ਚ 9 ਜਣਿਆਂ ਦੀ ਮੌਤ ਰਾਜਸਥਾਨ `ਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ, 2 ਮੌਤਾਂ ਇੱਕ ਨਵੰਬਰ ਤੋਂ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ