Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਜੀਲੈਂਸ ਮੁਖੀ

October 13, 2021 05:01 PM

* ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਵੀ ਭੇਜ ਸਕੋਗੇ
* ਬੇਈਮਾਨ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਐਲ. ਕੇ. ਯਾਦਵ


ਚੰਡੀਗੜ੍ਹ, 13 ਅਕਤੂਬਰ (ਪੋਸਟ ਬਿਊਰੋ): ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸਿ਼਼ਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ 'ਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ।
ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 247 ਲਈ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 'ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।
ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿੱਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜਮ ਖਿਲਾਫ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਂਨਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ