Welcome to Canadian Punjabi Post
Follow us on

03

December 2021
ਬ੍ਰੈਕਿੰਗ ਖ਼ਬਰਾਂ :
ਕੋਵਿਡ-19 ਦੇ ਨਵੇਂ ਵੇਰੀਐਂਟ ਓਮਾਈਕ੍ਰੌਨ ਦੇ ਓਨਟਾਰੀਓ ਵਿੱਚ ਮਿਲੇ ਦੋ ਮਾਮਲੇਸਾਬਕਾ ਇੰਟਰਨੈਸ਼ਨਲ ਸਟੂਡੈਂਟਸ ਦੀ ਮਦਦ ਲਈ ਸਰਕਾਰ ਨੇ ਲਿਆਂਦੀ ਨਵੀਂ ਪਾਲਿਸੀਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚਣ ਤੋਂ ਪਹਿਲਾਂ ਲੱਖਾ ਸਿਧਾਣਾ ਗ੍ਰਿਫ਼ਤਾਰ। ਜਾਣਕਾਰੀ ਅਨੁਸਾਰ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗਾ... ਮੋਦੀ ਨੇ ਖੇਤੀ ਕਾਨੂੰਨ ਰੱਦ ਕਰਨ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਅੱਜ ਅੱਧੀ ਰਾਤ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਰੁਪਏ ਅਤੇ 5 ਰੁਪਏ ਦੀ ਕਟੌਤੀ ਕਰਨ ਦਾ ਐਲਾਨਫੋਰਡ ਨੇ ਪਹਿਲੀ ਜਨਵਰੀ ਤੋਂ ਘੱਟ ਤੋਂ ਘੱਟ ਉਜਰਤਾਂ 15 ਡਾਲਰ ਪ੍ਰਤੀ ਘੰਟਾ ਕਰਨ ਦਾ ਕੀਤਾ ਐਲਾਨਟੋਕੀਓ ਵਿੱਚ ਰੇਲਗੱਡੀ ਉੱਤੇ ਚਾਕੂ ਲੈ ਕੇ ਚੜ੍ਹੇ ਵਿਅਕਤੀ ਨੇ 17 ਨੂੰ ਕੀਤਾ ਜ਼ਖ਼ਮੀ, ਗੱਡੀ ਨੂੰ ਲਾਈ ਅੱਗਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ ਪੀ ਸੀ ਪਾਰਟੀ ਦੇ ਉਮੀਦਵਾਰ ਨਾਮਜਦ
 
ਪੰਜਾਬ

ਬਹਿਬਲ ਕਲਾਂ ਕੇਸ ਵਿੱਚ ਦਸਤਾਵੇਜ਼ ਸੌਂਪਣ ਦਾ ਨਿਰਦੇਸ਼

October 13, 2021 10:26 PM

ਫਰੀਦਕੋਟ, 13 ਅਕਤੂਬਰ (ਪੋਸਟ ਬਿਊਰੋ)- ਬਹਿਬਲ ਕਲਾਂ ਪੁਲਸ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਅਤੇ ਸਰਕਾਰੀ ਪੱਖ ਦੇ ਵਿਚਕਾਰ ਕੁਝ ਦਸਤਾਵੇਜ਼ਾਂ ਦੀ ਸਪਲਾਈਬਾਰੇ ਛੇ ਮਹੀਨੇ ਤੋਂ ਵੱਧ ਸਮੇਂ ਤਕ ਝਗੜੇ ਦੇ ਬਾਅਦ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਸਰਕਾਰੀ ਧਿਰ ਨੂੰ ਇਹ ਦਸਤਾਵੇਜ਼ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਸੰਬੰਧ ਵਿੱਚ ਦੋ ਅਪ੍ਰੈਲ 2021 ਨੂੰ ਸ਼ਰਮਾ ਨੇ ਇੱਕ ਅਰਜ਼ੀ ਪੇਸ਼ ਕੀਤੀ ਸੀ, ਜਿਸ ਵਿੱਚ ਦੋਸ਼ੀ ਪਰਮਰਾਜ ਸਿੰਘ ਉਮਰਾਨੰਗਲ, ਸੁਮੇਧ ਸਿੰਘ ਸੈਣੀ, ਬਿਕਰਮਜੀਤ ਸਿੰਘ, ਅਮਰਜੀਤ ਸਿੰਘ ਕੁਲਾਰ, ਸੁਹੇਲ ਸਿੰਘ ਬਰਾੜ ਅਤੇ ਪੰਕਜ ਬਾਂਸਲ ਦੇ ਖਿਲਾਫ ਪੁਲਸ ਵੱਲੋਂ ਪੇਸ਼ ਕੀਤੇ ਗਏ ਤਿੰਨ ਸਪਲੀਮੈਂਟਰੀ ਚਲਾਨਾਂ ਦੀਆਂ ਕਾਪੀਆਂ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ। ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਕੋਈ ਦਸਤਾਵੇਜ਼ ਨਹੀਂ ਦਿੱਤੇ ਗਏ, ਜੋ ਕੇਸਦਾ ਜਵਾਬ ਦੇਣ ਦੀ ਤਿਆਰੀ ਲਈ ਜ਼ਰੂਰੀ ਸਨ।
ਪੰਜਾਬ ਦੇ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਦਸਤਾਵੇਜ਼ਾਂ ਦੀਆਂ ਕਾਪੀਆਂ ਦੋਸ਼ੀ ਨੂੰ ਪਹਿਲਾਂ ਦਿੱਤੀਆਂ ਜਾ ਚੁੱਕੀਆਂ ਸਨ ਅਤੇ ਉਹ ਮੁਕੱਦਮੇ ਵਿੱਚ ਦੇਰੀ ਲਈ ਇੱਕ ਪਿੱਛੋਂ ਦੂਸਰੀ ਅਰਜ਼ੀਆਂ ਦੇ ਰਿਹਾ ਹੈ। ਅਰਜ਼ੀਆਂ ਪੇਸ਼ ਕਰਨ ਦਾ ਉਸ ਦਾ ਇੱਕੋ ਮਕਸਦ ਅਤੇ ਇਰਾਦਾ ਮੁਕੱਦਮੇ ਵਿੱਚ ਦੇਰੀ ਕਰਨਾ ਹੈ। ਇਸ ਤਰ੍ਹਾਂ ਦੀ ਅਰਜ਼ੀ ਪੇਸ਼ ਕਰ ਕੇ ਉਹ ਕੇਸ ਦੀ ਸੁਚਾਰੂ ਸੁਣਵਾਈ ਅਤੇ ਨਿਆਂ ਦਿਵਾਉਣ ਬਾਰੇ ਸਰਕਾਰੀ ਪੱਖਦੇ ਰਾਹ ਵਿੱਚ ਰੋੜਾ ਅਟਕਾ ਰਿਹਾ ਹੈ। ਓਧਰ ਸ਼ਰਮਾ ਨੇ ਦਾਅਵਾ ਕੀਤਾ ਕਿ ਕਿਉਂਕਿ ਕੇਸਦੇ ਸਾਰੇ ਚਲਾਨ ਆਪੋ ਵਿੱਚ ਜੁੜਦੇ ਹਨ, ਉਹ ਕਾਪੀਆਂ ਲੈਣ ਦਾ ਹੱਕਦਾਰ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਏ ਟੀ ਐਮ ਮੁਲਾਜ਼ਮ ਦਾ ਕਾਰਨਾਮਾ: ਟਾਂਡੇ ਵਿੱਚੋਂ 10 ਲੱਖ ਤੇ ਮੁਕੇਰੀਆਂ ਵਿੱਚੋਂ 40.62 ਲੱਖ ਰੁਪਏ ਲੈ ਕੇ ਫਰਾਰ ਹੋ ਗਿਆ
ਵਿਧਾਇਕਾਂ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਲਈ ਹਾਈ ਕੋਰਟ ਵੱਲੋਂ ਨੋਟਿਸ ਜਾਰੀ
ਮੁੱਖ ਮੰਤਰੀ ਚੰਨੀ ਦੇ ਐਲਾਨ ਹੋਣ ਦੇ ਬਾਵਜੂਦ ਆਟੋ ਚਲਾਣ ਆਰ ਟੀ ਏ ਦਫਤਰ ਨੇ ਅਦਾਲਤ ਨੂੰ ਭੇਜੇ
ਪਰਗਟ ਨੇ ਕੇਜਰੀਵਾਲ ਸਰਕਾਰ ਦੇ ਸਿੱਖਿਆ ਮਾਡਲ ਨੂੰ ‘ਸਿਰਫ਼ ਪਾਣੀ ਦਾ ਬੁਲਬੁਲਾ’ ਕਿਹਾ
ਸਿਸੋਦੀਆ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇਗੇੜੇ ਨਾਲਸਿੱਖਿਆ ਵਿਵਸਥਾ ਦੀ ਪੋਲ ਖੁੱਲ੍ਹੀ
ਸਿਰਸੇ ਦੀ ਚਾਲ ਤੋਂ ਅਕਾਲੀ ਦਲ ਭੜਕਿਆ ਭਾਜਪਾ ਨੇ ਇੰਦਰਾ ਗਾਂਧੀ ਵਾਲੀ ਨੀਤੀ ਨਾਲ ਸਿਰਸੇ ਨੂੰ ਖਿੱਚਿਐ
ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਦੀ ਗੈਰ ਹਾਜ਼ਰੀ ਵਿੱਚ ਮੁੱਖ ਮੰਤਰੀ ਚੰਨੀ ਵੱਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗਾਂ
ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦੇ ਮਾਮਲੇ ਵਿੱਚ ਵਿਜੇ ਸਾਂਪਲਾ ਸਣੇ 10 ਜਣਿਆਂ ਦੀ ਜ਼ਮਾਨਤ
ਸ਼ਰਾਬ ਪੀਣ ਵਿੱਚ ਮੁਕਤਸਰੀਏ ਬਾਕੀ ਪੰਜਾਬੀਆਂ ਤੋਂ ਮੋਹਰੀ
ਬਰਥਡੇ ਪਾਰਟੀ ਦੌਰਾਨ ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ