Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਆਮ ਆਦਮੀ ਪਾਰਟੀ ਵਿੱਚ ਟਿਕਟ ਦੇ ਦਾਅਵੇਦਾਰਾਂ ਦੀ ਭਰਮਾਰ

October 13, 2021 10:26 PM

ਜਲੰਧਰ, 13 ਅਕਤੂਬਰ (ਪੋਸਟ ਬਿਊਰੋ)- ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਲਈਆਮ ਆਦਮੀ ਪਾਰਟੀ ਵਿੱਚ ਨੇਤਾਵਾਂ ਵਿੱਚ ਕਾਫੀ ਕ੍ਰੇਜ਼ ਹੈ। ਸ਼ਾਇਦ ਇਸ ਦਾ ਨਤੀਜਾ ਹੈ ਕਿ ਪੂਰੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਫਲੈਕਸ ਬੋਰਡ ਨਜ਼ਰ ਆਉਂਦੇ ਹਨ। ਇਨ੍ਹਾਂ ਫਲੈਕਸ ਬੋਰਡਾਂ ਵਿੱਚੋਂ ਬਹੁਤੇ ਅਜਿਹੇ ਹਨ, ਜਿਨ੍ਹਾਂ ਉੱਤੇਇਹ ਬੋਰਡ ਲਾਉਣ ਵਾਲੇ ਵੱਲੋਂ ਖੁਦ ਨੂੰ ਹਲਕੇ ਦਾ ਸੰਭਾਵੀ ਉਮੀਦਵਾਰ ਦੱਸਿਆ ਜਾ ਰਿਹਾ ਹੈ।
ਜਲੰਧਰ ਸ਼ਹਿਰ ਵਿੱਚ ਪਾਰਟੀ ਹਾਈਕਮਾਨ ਵੱਲੋਂ ਸਿਰਫ ਜਲੰਧਰ ਛਾਉਣੀ ਹਲਕੇ ਦੀ ਜ਼ਿੰਮੇਵਾਰੀ ਇਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਆਈ ਪੀ ਐਸ ਸੁਰਿੰਦਰ ਸਿੰਘ ਸੋਢੀ ਨੂੰ ਸੌਂਪੀ ਗਈ ਹੈ। ਉਨ੍ਹਾਂ ਨੂੰ ਪਾਰਟੀ ਨੇ ਇਸ ਹਲਕੇ ਦਾ ਇੰਚਾਰਜ ਵੀ ਬਣਾਇਆ ਹੈ ਅਤੇ ਕਿਆਸ ਇਹੋ ਰਹੇ ਹਨ ਕਿ ਪਾਰਟੀ ਹਾਈਕਮਾਨ ਨੇ ਜਿਸ ਕਿਸੇ ਨੂੰ ਸਬੰਧਤ ਹਲਕੇ ਦਾ ਇੰਚਾਰਜ ਬਣਾਇਆ ਹੈ, ਉਸੇ ਨੂੰ ਉਮੀਦਵਾਰ ਬਣਾਇਆ ਜਾਵੇਗਾ। ਜਲੰਧਰ ਵੈਸਟ ਹਲਕੇ ਵਿੱਚ ਸਭ ਤੋਂ ਵੱਧ ਬੋਰਡ ਨਜ਼ਰ ਆ ਰਹੇ ਹਨ, ਜਿੱਥੇ ਕਈ ਲੋਕ ਖੁਦ ਨੂੰ ਉਮੀਦਵਾਰ ਦੱਸ ਰਹੇ ਹਨ। ਦੂਸਰੇ ਹਲਕਿਆਂ ਵਿੱਚ ਵੀ ਹਾਲਤ ਉਸੇ ਤਰ੍ਹਾਂ ਦੀ ਹੈ। ਜਲੰਧਰ ਸੈਂਟਰਲ ਅਤੇ ਜਲੰਧਰ ਨਾਰਥ ਹਲਕੇ ਵਿੱਚ ਵੀ ਅਜਿਹੇ ਬੋਰਡ ਲੱਗੇ ਦੇਖੇ ਜਾ ਸਕਦੇ ਹਨ।ਖਾਸ ਗੱਲ ਇਹ ਕਿ ਪਾਰਟੀਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਆਉਣ ਤੋਂ ਪਹਿਲਾਂ ਵੀ ਏਦਾਂ ਦੇ ਬੋਰਡ ਉਤਾਰੇ ਨਹੀਂ ਗਏ, ਸਗੋਂ ਬਾਕਾਇਦਾ ਤੌਰ ਉੱਤੇ ਨਵੇਂ ਲਗਵਾਏ ਜਾ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ