Welcome to Canadian Punjabi Post
Follow us on

02

July 2025
 
ਪੰਜਾਬ

ਦੂਜੇ ਰਾਜਾਂ ਤੋਂ ਪੰਜਾਬ ਨੂੰ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਅੱਠ ਜਣੇ ਗ਼੍ਰਿਫ਼ਤਾਰ

October 13, 2021 10:30 PM

ਚੰਡੀਗ਼ੜ੍ਹ, 13 ਅਕਤੂਬਰ (ਪੋਸਟ ਬਿਊਰੋ)- ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮ ਉੱਤੇ ਪੰਜਾਬ ਪੁਲਸ ਨੇ ਦੂਜੇ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਤਸਕਰੀ ਦੇ ਵਿਰੁੱਧ ਕਾਰਵਾਈ ਕਰਦਿਆਂਤਿੰਨ ਅਕਤੂਬਰਨੂੰ ਪੰਜਾਬ ਵਿੱਚ ਝੋਨਾ ਖਰੀਦ ਸ਼ੁਰੂ ਹੋਣ ਤੋਂ ਅੱਜ ਤਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਲੋਕਾਂ ਵਿਰੁੱਧ ਅੱਠ ਕੇਸ ਦਰਜ ਕੀਤੇ ਹਨ। ਇਨ੍ਹਾਂ ਸਾਰੇ ਕੇਸਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਸ ਦੇ ਵਰਕਿੰਗਮੁਖੀ (ਡੀ ਜੀ ਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿਪੁਲਸ ਨੇ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਠ ਲੋਕਾਂ ਨੂੰ ਗ਼੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7260 ਕੁਇੰਟਲ ਝੋਨਾ, ਚੌਲ ਤੇ ਸੱਤ ਵਾਹਨ ਜ਼ਬਤ ਕੀਤੇ ਹਨ। ਪਤਾ ਲੱਗਾ ਹੈ ਕਿ ਕੁਝ ਬੇਈਮਾਨ ਤੱਤ ਦੂਜੇ ਰਾਜਾਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਵਿੱਚ ਅਣ-ਅਧਿਕਾਰਤ ਭੰਡਾਰ ਜਾਂ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਉੱਤੇ ਵੇਚਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨਾਲ ਬੋਗਸ ਬਿਲਿੰਗ ਦੇ ਗਲਤ ਕੰਮਹੁੰਦੇ ਹਨ। ਡੀ ਜੀ ਪੀ ਨੇ ਦੱਸਿਆ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰ-ਕਾਨੂੰਨੀ ਆਮਦ ਰੋਕਣ ਲਈ ਚੌਕਸੀ ਵਾਸਤੇ 94 ਅੰਤਰਰਾਜੀ ਨਾਕੇ ਲਾਉਣ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ ਉੱਤੇ ਤਾਇਨਾਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਸ ਟੀਮਾਂ ਨੇ ਪੰਜਾਬ ਵਿੱਚ 1500 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਹੈ। 

ਚੰਡੀਗ਼ੜ੍ਹ, 13 ਅਕਤੂਬਰ (ਪੋਸਟ ਬਿਊਰੋ)- ਜਲੰਧਰ ਜਿ਼ਲੇ ਵਿੱਚ ਵਜੂਦ ਨਾ ਹੋਣ ਦੇ ਬਾਵਜੂਦ ਇੱਕ ਪਿੰਡ ਦੇ ਵਿਕਾਸ ਦੇ ਨਾਂਅ ਉੱਤੇ ਸਰਕਾਰ ਤੋਂ ਗਰਾਂਟਾਂ ਲੈ ਕੇ ਘਪਲੇਬਾਜ਼ੀ ਕਰਨ ਦੇ ਦੋਸ਼ ਬਾਰੇ ਹਾਈ ਕੋਰਟ ਦੇ ਆਦੇਸ਼ਾਂ ਉੱਤੇਇੱਕ ਸੀਲਡ ਰਿਪੋਰਟ ਜਲੰਧਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਹਾਈ ਕੋਰਟ ਨੂੰ ਪੇਸ਼ ਕੀਤੀ ਹੈ। ਇਸ ਨੂੰ ਅਦਾਲਤ ਦੇ ਹੁਕਮਾਂ ਮੁਤਾਬਕ ਖੋਲ੍ਹਿਆ ਗਿਆ ਤਾਂ ਪਟੀਸ਼ਨਰ ਪੱਖ ਨੇ ਇਸ ਦੀ ਜਾਂਚ ਲਈ ਬੈਂਚ ਨੂੰ ਸਹਿਯੋਗ ਕਰਨ ਲਈ ਸਮਾਂ ਮੰਗਿਆ ਹੈ। ਅਜਿਹੇ ਵਿੱਚ 28 ਅਕਤੂਬਰ ਲਈ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ