Welcome to Canadian Punjabi Post
Follow us on

02

July 2025
 
ਭਾਰਤ

ਹੋਟਲ ਦੇ ਕਮਰੇ ਵਿੱਚ ਬਰਤਨ `ਚ ਅੱਗ ਬਾਲ ਕੇ ਵਿਆਹ ਦਾ ਦਾਅਵਾ

October 13, 2021 10:42 PM

* ਹਾਈ ਕੋਰਟ ਨੇ ਪ੍ਰੇਮੀ ਜੋੜੇ ਨੂੰ 25 ਹਜ਼ਾਰ ਰੁਪਏ ਜੁਰਮਾਨਾ ਲਾਇਆ

ਚੰਡੀਗੜ੍ਹ, 13 ਅਕਤੂਬਰ (ਪੋਸਟ ਬਿਊਰੋ)- ਹੋਟਲ ਦੇ ਕਮਰੇ ਵਿੱਚ ਬਰਤਨ ਵਿੱਚ ਅੱਗ ਬਾਲ ਕੇ ਵਿਆਹ ਕਰਨ ਦਾ ਦਾਅਵਾ ਕਰਨ ਪਿੱਛੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸੁਰੱਖਿਆ ਮੰਗਣਾ ਜੋੜੇ ਨੂੰ ਮਹਿੰਗਾ ਪੈ ਗਿਆ। ਵਿਆਹ ਦਾ ਕੋਈ ਸਬੂਤ ਨਾ ਦੇ ਸਕਣ ਉੱਤੇ ਕੋਰਟ ਨੂੰ ਗੁੰਮਰਾਹ ਕਰਨ ਉੱਤੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਨੇ ਜੋੜੇ ਉੱਤੇ 25 ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ ਅਤੇ ਫੈਸਲੇ ਵਿੱਚ ਕਿਹਾ ਕਿ ਉਹ ਆਪਣੀ ਡਿਊਟੀ ਤੋਂ ਪਿੱਛੇ ਨਹੀਂ ਹਟ ਸਕਦੇ, ਇਸ ਲਈ ਜੋੜੇ ਦੀ ਸੁਰੱਖਿਆ ਦੇਣ ਦੀ ਮੰਗ ਬਾਰੇ ਅਰਜ਼ੀ ਉੱਤੇ ਪੰਚਕੂਲਾ ਦੇ ਐਸ ਪੀ ਫੈਸਲਾ ਲੈਣ। ਜੇ ਜਾਨ ਨੂੰ ਖਤਰਾ ਹੋਵੇ ਤਾਂ ਉਸ ਉੱਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਏ।
ਪੰਚਕੂਲਾ ਦੀ ਲੜਕੀ ਅਤੇ ਲੜਕੇ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਉਨ੍ਹਾਂ ਦੋਵਾਂ ਨੇ ਆਪਣੇ ਘਰੋਂ ਭੱਜ ਕੇ ਨਾਰਾਇਣਗੜ੍ਹ ਦੇ ਇੱਕ ਹੋਟਲ ਵਿੱਚ ਵਿਆਹ ਕੀਤਾ ਹੈ। ਹੋਟਲ ਵਿੱਚ ਹੀ ਦੋਵਾਂ ਨੇ ਇੱਕ ਦੂਸਰੇ ਨੂੰ ਜੈਮਾਲਾ ਪਾਈ, ਮਾਂਗ ਵਿੱਚ ਸੰਧੂਰ ਭਰਿਆ ਅਤੇ ਬਰਤਨ ਵਿੱਚ ਅੱਗ ਬਾਲ ਕੇ ਫੇਰੇ ਲੈ ਲਏ। ਹਾਈ ਕੋਰਟ ਨੇ ਸੁਣਵਾਈ ਦੌਰਾਨ ਵਿਆਹ ਦਾ ਸਬੂਤ ਦਿੱਤੇ ਜਾਣ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਵਿਆਹ ਦੀ ਨਾ ਕੋਈ ਫੋਟੋ ਅਤੇ ਨਾ ਕੋਈ ਸਰਟੀਫਿਕੇਟ ਹੈ। ਜੋੜੇ ਦੇ ਇਲਾਵਾ ਕਮਰੇ ਵਿੱਚ ਮੰਤਰ ਪੜ੍ਹਨ ਵਾਲਾ ਵੀ ਕੋਈ ਨਹੀਂ ਸੀ। ਇਸ ਲਈ ਦਾਅਵਾ ਸਹੀ ਨਹੀਂ ਮੰਨਿਆ ਜਾ ਸਕਦਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ