Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਪੁਰੋਲੇਟਰ ਹਾਇਰ ਕਰੇਗੀ 2400 ਵਰਕਰਜ਼

October 15, 2021 01:49 AM

ਟੋਰਾਂਟੋ, 14 ਅਕਤੂਬਰ (ਪੋਸਟ ਬਿਊਰੋ): ਪੁਰੋਲੇਟਰ ਇਨਕਾਰਪੋਰੇਸ਼ਨ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰਜ਼ ਨੂੰ ਹਾਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਕੰਪਨੀ ਆਪਣੇ ਫਲੀਟ ਵਿੱਚ ਗੱਡੀਆਂ ਦੀ ਗਿਣਤੀ ਵੀ ਵਧਾਉਣ ਜਾ ਰਹੀ ਹੈ।ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਕੰਪਨੀ ਦਾ ਮਸ਼ਰੂਫ ਹਾਲੀਡੇਅ ਸੀਜ਼ਨ ਰਹਿਣ ਵਾਲਾ ਹੈ।
ਇਹ ਸਿ਼ਪਿੰਗ ਕੰਪਨੀ ਦੀ ਮਲਕੀਅਤ ਬਹੁਤਾ ਕਰਕੇ ਕੈਨੇਡਾ ਪੋਸਟ ਕੋਲ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਆਪਣੀ ਵਰਕਫੋਰਸ ਤੇ ਫਲੀਟ ਨੂੰ 15-15 ਫੀ ਸਦੀ ਵਧਾਉਣ ਜਾ ਰਹੀ ਹੈ।ਕੰਪਨੀ 2400 ਨਵੇਂ ਮੁਲਾਜ਼ਮ ਆਪਣੀ ਟੀਮ ਵਿੱਚ ਸ਼ਾਮਲ ਕਰਨ ਦਾ ਇਰਾਦਾ ਰੱਖਦੀ ਹੈ। ਪੁਰੋਲੇਟਰ ਨੂੰ ਆਸ ਹੈ ਕਿ ਇਹ ਵਰਕਰਜ਼ ਨਵੰਬਰ ਦੇ ਸ਼ੁਰੂ ਤੋਂ ਦਸੰਬਰ ਦੇ ਅੰਤ ਤੱਕ 54 ਮਿਲੀਅਨ ਪੈਕੇਜਿਜ਼ ਸੰਭਾਲ ਪਾਏਗੀ।ਪਿਛਲੇ ਸਾਲ ਨਾਲੋਂ ਇਹ 10 ਫੀ ਸਦੀ ਜਿ਼ਆਦਾ ਹੋਣਗੇ।
ਕ੍ਰਿਸਮਸ ਵਾਲੇ ਹਫਤੇ ਵਿੱਚ ਕੰਪਨੀ ਨੂੰ 7·1 ਮਿਲੀਅਨ ਪੈਕੇਜਿਜ਼ ਸਾਂਭਣੇ ਪੈਣਗੇ, ਜੋ ਪਿਛਲੇ ਸਾਲ ਦੇ ਮੁਕਾਬਲੇ 20 ਫੀ ਸਦੀ ਵੱਧ ਸੀ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਲੈਕ ਫਰਾਈਡੇਅ ਤੇ ਸਾਈਬਰ ਮੰਡੇਅ ਸੇਲਜ਼ ਕਾਰਨ ਵੀ ਇਨ੍ਹਾਂ ਦੀ ਡਲਿਵਰੀ 29 ਨਵੰਬਰ ਤੇ 5 ਦਸੰਬਰ ਦਰਮਿਆਨ 1·6 ਮਿਲੀਅਨ ਪਾਰਸਲਜ਼ ਰਹਿ ਸਕਦੀ ਹੈ, 2020 ਦੇ ਮੁਕਾਬਲੇ ਇਹ 9 ਫੀ ਸਦੀ ਦਾ ਇਜਾਫਾ ਹੋਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ