Welcome to Canadian Punjabi Post
Follow us on

03

July 2025
 
ਪੰਜਾਬ

ਰਾਜ ਭਵਨ ਅੱਗੇ ਧਰਨਾ ਦੇਣ ਪਿੱਛੋਂ ਰੋਸ ਪ੍ਰਗਟ ਕਰਦੇ ਸੁਖਬੀਰ ਸਿੰਘ ਬਾਦਲ ਗ੍ਰਿਫਤਾਰ

October 15, 2021 08:05 AM

ਚੰਡੀਗੜ੍ਹ, 14 ਅਕਤੂਬਰ, (ਪੋਸਟ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਪੰਜਾਬ ਦੇ ਰਾਜ ਭਵਨ ਅੱਗੇ ਲੰਬਾ ਧਰਨਾ ਤੇ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਸਾਂਝ ਪ੍ਰਗਟਾਈ ਤੇਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਫੋਰਸਾਂ ਦੇ ਅੱਧੇ ਪੰਜਾਬ ਉੱਤੇ ਕੰਟਰੋਲ ਵਧਾਉਣ ਲਈ ਕੇਂਦਰ ਸਰਕਾਰ ਨਾਲ ਗੰਢਤੁੱਪ ਅਤੇ ਉਸ ਅੱਗੇ ਸਮਰਪਣ ਦੇ ਵਿਰੁੱਧ ਰੋਸ ਕੀਤਾ।ਇਸ ਮੌਕੇ ਉਨ੍ਹਾਂ ਨੇ ਗ੍ਰਿਫਤਾਰੀ ਦਿੱਤੀਤਾਂ ਉਨ੍ਹਾਂ ਨੂੰ ਸੀਨੀਅਰ ਆਗੂਆਂਨਾਲ ਬੱਸ ਵਿਚ ਸੈਕਟਰ ਤਿੰਨ ਦੇ ਥਾਣੇ ਲਿਜਾਇਆ ਗਿਆ।
ਇਸ ਤੋਂ ਪਹਿਲਾਂ ਬੈਰੀਕੇਡਿੰਗ ਕਰ ਕੇ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਰਾਜ ਭਵਨ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਉਨ੍ਹਾ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੂਸਰੀ ਵਾਰ ਹੈ ਕਿ ਕੇਂਦਰ ਨੇ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਸੱਟ ਮਾਰੀ ਤੇ ਫਿਰ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ)ਦਾ ਅਧਿਕਾਰ ਖੇਤਰ ਵਧਾ ਕੇ ਰਾਜਦੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ। ਇਸ ਫੈਸਲੇ ਨੂੰ ਦੇਸ਼ ਦੇ ਫੈਡਰਲ ਢਾਂਚੇ ਉੱਤੇ ਹਮਲਾ ਮੰਨਦਿਆਂਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਵਿੱਤਰ ਅਸਥਾਨ, ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਹੋ ਜਾਣਗੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਲੜੇਗਾ।ਉਨ੍ਹਾਂ ਕਿਹਾ ਕਿ ਇਹ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਨੇ 5 ਅਕਤੂਬਰ ਨੁੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿੱਚ ਇਸ ਪੰਜਾਬ ਵਿਰੋਧੀ ਫੈਸਲੇ ਦੀ ਸਹਿਮਤੀ ਦੇ ਦਿੱਤੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਨਾਲ ਉਦੋਂ ਵਿਤਕਰਾ ਹੋਇਆ ਸੀ, ਜਦੋਂ ਕਾਂਗਰਸ ਸਰਕਾਰ ਨੇ ਇਸਦੇ ਦਰਿਆਈ ਪਾਣੀ ਖੋਹੇ ਸਨ।ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਜੀ ਐਸ ਟੀ ਦਾ ਦੌਰ ਸ਼ੁਰੂਕਰ ਕੇ ਅਸੀਂ ਆਪਣਾ ਮਾਲੀਆ ਗੁਆ ਲਿਆ, ਅੱਜ ਸਾਡੀ ਜ਼ਮੀਨ ਤੇ ਪੁਲਿਸ ਖੋਹੀ ਜਾ ਰਹੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ