Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਅਮਿਤ ਸ਼ਾਹ ਦਾ ਦਬਕਾ: ਭਾਰਤ ਮੁੜ ਕੇ ਪਾਕਿ ਵਿਰੁੱਧ ਸਰਜੀਕਲ ਸਟਰਾਈਕ ਕਰ ਸਕਦੈ

October 15, 2021 08:06 AM

ਨਵੀਂ ਦਿੱਲੀ, 14 ਅਕਤੂਬਰ, (ਪੋਸਟ ਬਿਊਰੋ)-ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵੱਲੋਂ ਆਮ ਨਾਗਰਿਕਾਂ ਨੂੰ ਮਾਰਦੇ ਜਾਣ ਦੀਆਂ ਘਟਨਾਵਾਂ ਕਾਰਨ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਤਿੱਖੀ ਚਿਤਾਵਨੀ ਦਿੱਤੀ ਹੈ ਕਿ ਜੇ ਉਹ ਇਸੇ ਤਰ੍ਹਾਂ ਜੰਮੂ-ਕਸ਼ਮੀਰ ਵਿਚਲੇ ਅੱਤਵਾਦੀਆਂ ਨੂੰ ਹੱਲਾਸ਼ੇਰੀ ਦਿੰਦਾ ਰਹੇਗਾ ਤਾਂ ਉਸਨੂੰ ਇੱਕ ਹੋਰ ਸਰਜੀਕਲ ਸਟਰਾਈਕ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਅਮਿਤ ਸ਼ਾਹ ਨੇ ਕਿਹਾ ਕਿ ‘ਭਾਰਤ ਨੇ 2016 ਵਿੱਚ ਪਾਕਿਸਤਾਨ ਉਤੇ ਸਰਜੀਕਲ ਸਟਰਾਈਕ ਕਰ ਕੇ ਸਾਬਤ ਕਰ ਦਿੱਤਾਸੀ ਕਿ ਅਸੀਂ ਹਮਲੇ ਬਰਦਾਸ਼ਤ ਨਹੀਂ ਕਰਦੇ। ਜੇ ਤੁਸੀਂ ਉਲੰਘਣਾ ਕਰੋਗੇ ਤਾਂ ਫਿਰ ਸਰਜੀਕਲ ਸਟਰਾਈਕ ਹੋਵੇਗੀ।’ ਉਨ੍ਹਾ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੀ ਨਿਗਰਾਨੀ ਹੇਠ ਕੀਤੀ ਗਈ ਉਹ ਸਰਜੀਕਲ ਸਟਰਾਈਕ ਮਹੱਤਵਪੂਰਨ ਕਦਮ ਸੀ ਤੇ ਅਸੀਂ ਇਹ ਸੰਦੇਸ਼ ਦਿੱਤਾ ਸੀ ਕਿ ਭਾਰਤੀ ਸਰਹੱਦਾਂ ਨੂੰ ਕੋਈ ਉਲੰਘ ਨਹੀਂ ਸਕਦਾ। ਗੱਲ ਕਰਨ ਦਾ ਸਮਾਂ ਪਹਿਲਾਂ ਸੀ, ਅੱਜ ਪ੍ਰਤੀਕਿਰਿਆ ਦੇਣ ਦਾ ਸਮਾਂ ਹੈ। ਉਸ ਦੇ ਬਾਅਦ ਜੋ ਹੋਇਆ ਸੀ, ਸਭ ਨੂੰ ਪਤਾ ਹੈ।’ਵਰਨਣ ਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਜੰਮੂ-ਕਸ਼ਮੀਰ ਵਿੱਚ ਹਿੰਦੂਆਂ ਤੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤੇ ਗਏ ਹਨ। ਅੱਤਵਾਦੀਆਂ ਵੱਲੋਂਆਮ ਲੋਕਾਂ ਨੂੰ ਮਾਰਨ ਪਿੱਛੋਂ ਫੌਜ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।ਅੱਤਵਾਦੀਆਂ ਵੱਲੋਂ ਫੌਜ ਉੱਤੇ ਵੀ ਹਮਲਾ ਕਰਨ ਪਿੱਛੋਂ ਲੋਕ ਅੱਤਵਾਦੀਆਂ ਉੱਤੇ ਢੁਕਵੇਂ ਹਮਲੇ ਦੀ ਮੰਗ ਕਰ ਰਹੇ ਹਨ। ਫ਼ੌਜ ਨੇ ਘਾਟੀ ਵਿੱਚਅੱਤਵਾਦੀਆਂ ਨੂੰ ਘੇਰ ਕੇ ਸਫਾਇਆ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈਤੇ ਕੁਝ ਅੱਤਵਾਦੀਆਂ ਨੂੰ ਦਿੱਲੀ ਅਤੇ ਹੋਰ ਰਾਜਾਂ ਤੋਂ ਜਿੰਦਾ ਵੀ ਫੜਿਆ ਹੈ, ਜਿਸ ਮਗਰੋਂ ਇਨ੍ਹਾਂ ਅੱਤਵਾਦੀਆਂ ਦੇ ਇਕਬਾਲੀਆ ਬਿਆਨ ਨੇ ਸੰਸਾਰ ਸਾਹਮਣੇ ਪਾਕਿਸਤਾਨ ਦੀ ਪੋਲ ਖੋਲ੍ਹ ਦਿੱਤੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ