Welcome to Canadian Punjabi Post
Follow us on

28

March 2024
 
ਪੰਜਾਬ

ਐੱਸ ਚਟੋਪਾਧਿਆਏ ਪੰਜਾਬ ਦੇ ਡਾਇਰੈਕਟਰ ਵਿਜੀਲੈਂਸ ਬਣਾਏ ਗਏ

October 15, 2021 08:06 AM

ਚੰਡੀਗੜ੍ਹ, 14 ਅਕਤੂਬਰ, (ਪੋਸਟ ਬਿਊਰੋ)-ਪੰਜਾਬ ਸਰਕਾਰ ਨੇ ਪਾਵਰਕਾਮ ਦੇ ਡੀ ਜੀ ਪੀ ਐੱਸ ਚਟੋਪਾਧਿਆਏ ਨੂੰ ਅੱਜ ਡੀ ਜੀ ਪੀ ਕਮ ਡਾਇਰੈਕਟਰ ਵਿਜੀਲੈਂਸ ਬਿਊਰੋ ਨਿਯੁਕਤ ਕਰ ਦਿੱਤਾ ਹੈ।
ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਕੀਤੇ ਗਏ ਪੱਤਰ ਦੇ ਮੁਤਾਬਕ ਐਸ ਚਟੋਪਾਧਿਆਏ ਨੂੰ ਡਾਇਰੈਕਟਰ ਵਿਜੀਲੈਂਸ ਬਰਜਿੰਦਰ ਕੁਮਾਰ ਉੱਪਲ ਦੇ ਛੁੱਟੀ ਉੱਤੇ ਜਾਣ ਕਾਰਨ ਇਹ ਵਾਧੂ ਚਾਰਜ ਦਿੱਤਾ ਗਿਆ ਹੈ। ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਇਸ ਨਿਯੁਕਤੀ ਲਈ ਕਿਸੇ ਤਰ੍ਹਾਂ ਦਾ ਕੋਈ ਵਾਧੂਭੱਤਾ ਨਹੀਂ ਮਿਲੇਗਾ। ਵਰਨਣਯੋਗ ਹੈ ਕਿ ਐਸ ਚਟੋਪਾਧਿਆਏ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂਪੰਜਾਬ ਪੁਲਿਸ ਦਾ ਮੁਖੀ (ਡੀ ਜੀ ਪੀ) ਬਣਾਉਣਾ ਚਾਹੁੰਦੇ ਸਨ, ਪਰ ਜਦੋਂਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਕਾਰਜਕਾਰੀ ਡੀ ਜੀ ਪੀਬਣਾ ਦਿੱਤਾ ਤਾਂ ਨਵਜੋਤ ਸਿੰਘਸਿੱਧੂਨੇ ਨਾਰਾਜ਼ ਹੋ ਕੇ ਅਸਤੀਫਾ ਦੇ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿੱਚ ਪਾਰਟੀ ਦੇ ਜਨਰਲ ਸੈਕਟਰੀ ਕੇ ਸੀ ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਅੱਜਬੈਠਕ ਕੀਤੀ ਅਤੇ ਉਸ ਤੋਂ ਬਾਅਦ ਸਰਕਾਰ ਨੇ ਦੇਰ ਰਾਤ ਐੱਸ ਚਟੋਪਾਧਿਆਏ ਲਈ ਤਾਜ਼ਾ ਹੁਕਮ ਜਾਰੀ ਕੀਤੇ ਹਨ।
ਚੱਟੋਪਾਧਿਆਏ ਨੂੰ ਮੁੱਖ ਡਾਇਰੈਕਟਰ ਵਿਜੀਲੈਂਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਪਹਿਲਾਂ ਡੀਜੀਪੀ, ਪੰਜਾਬ ਪਾਵਰਕਾਮ(ਪੀ ਐਸ ਪੀ ਸੀ ਐਲ) ਪਟਿਆਲਾ ਵਜੋਂ ਤਾਇਨਾਤ ਹਨ।ਇਸ ਦੇ ਨਾਲ ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ