Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਸਾਬਕਾ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਹਸਪਤਾਲ ਦਾਖਲ

October 15, 2021 09:08 AM

ਕੈਲੇਫੋਰਨੀਆ, 14 ਅਕਤੂਬਰ (ਪੋਸਟ ਬਿਊਰੋ) : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਨੂੰ ਗੈਰ ਕੋਵਿਡ ਸਬੰਧੀ ਇਨਫੈਕਸ਼ਨ ਦੇ ਚੱਲਦਿਆਂ ਯੂਨੀਵਰਸਿਟੀ ਆਫ ਕੈਲੇਫੋਰਨੀਆ ਦੇ ਇਰਵੀਨ ਮੈਡੀਕਲ ਸੈਂਟਰ ਦੀ ਇ਼ੰਟੈਂਸਿਵ ਕੇਅਰ ਯੂਨਿਟ ਵਿੱਚ ਦਾਖਲ ਕਰਵਾਇਆ ਗਿਆ ਹੈ।
ਯੂਨੀਵਰਸਿਟੀ ਆਫ ਕੈਲੇਫੋਰਨੀਆ ਦੇ ਇਰਵੀਨ ਮੈਡੀਕਲ ਸੈਂਟਰ ਦੇ ਚੇਅਰ ਡਾ· ਅਲਪੇਸ਼ ਆਮਿਨ ਤੇ ਕਲਿੰਟਨ ਦੀ ਨਿਜੀ ਪ੍ਰਾਇਮਰੀ ਡਾਕਟਰ ਲੀਜ਼ਾ ਬਾਰਡੈਕ ਵੱਲੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਆਖਿਆ ਗਿਆ ਕਿ ਉਨ੍ਹਾਂ ਨੂੰ ਆਈਸੀਯੂ ਵਿੱਚ ਨਿਗਰਾਨੀ ਲਈ ਤੇ ਐਂਟੀਬਾਇਓਟਿਕਸ ਤੇ ਫਲੂਡਜ਼ ਲਈ ਭਰਤੀ ਕਰਵਾਇਆ ਗਿਆ ਹੈ।ਉਨ੍ਹਾਂ ਨੂੰ ਅਜੇ ਲਗਾਤਾਰ ਨਿਗਰਾਨੀ ਲਈ ਹਸਪਤਾਲ ਹੀ ਰੱਖਿਆ ਜਾਵੇਗਾ।
ਡਾਕਟਰਾਂ ਨੇ ਇਹ ਵੀ ਆਖਿਆ ਕਿ ਦੋ ਦਿਨ ਦੇ ਇਲਾਜ ਤੋਂ ਬਾਅਦ ਉਨ੍ਹਾਂ ਦੇ ਵ੍ਹਾਈਟ ਬਲੱਡ ਸੈੱਲਜ਼ ਦੀ ਗਿਣਤੀ ਘੱਟ ਰਹੀ ਹੈ ਤੇ ਐਂਟੀਬਾਇਓਟਿਕਸ ਵੀ ਆਪਣਾ ਅਸਰ ਵਿਖਾ ਰਹੇ ਹਨ। ਡਾਕਟਰਾਂ ਨੇ ਆਖਿਆ ਕਿ ਅਸੀਂ ਆਸ ਕਰਦੇ ਹਾਂ ਕਿ ਉਹ ਜਲਦ ਹੀ ਘਰ ਜਾ ਸਕਣਗੇ।ਕਲਿੰਟਨ ਦੇ ਬੁਲਾਰੇ ਏਂਜਲ ਯੁਰੇਨਾ ਨੇ ਆਖਿਆ ਕਿ ਸਾਬਕਾ ਰਾਸ਼ਟਰਪਤੀ ਸਿਹਤਯਾਬ ਹੋ ਰਹੇ ਹਨ ਤੇ ਚੜ੍ਹਦੀਕਲਾ ਵਿੱਚ ਹਨ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ