Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

8 ਨਵੰਬਰ ਨੂੰ ਟਰੈਵਲਰਜ਼ ਲਈ ਆਪਣੀਆਂ ਜ਼ਮੀਨੀ ਸਰਹੱਦਾਂ ਖੋਲ੍ਹੇਗਾ ਅਮਰੀਕਾ

October 16, 2021 12:53 AM

ਵਾਸਿੰ਼ਗਟਨ, 15 ਅਕਤੂਬਰ (ਪੋਸਟ ਬਿਊਰੋ) : ਅਮਰੀਕਾ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਆਪਣਾ ਪੂਰਾ ਟੀਕਾਕਰਣ ਕਰਵਾ ਚੁੱਕੇ ਟਰੈਵਲਰਜ਼ ਲਈ 8 ਨਵੰਬਰ ਤੋਂ ਆਪਣੀਆਂ ਜ਼ਮੀਨੀ ਸਰਹੱਦਾਂ ਖੋਲ੍ਹਣ ਜਾ ਰਿਹਾ ਹੈ। ਇਸ ਦੌਰਾਨ ਗੈਰ ਜ਼ਰੂਰੀ ਵਿਜਿ਼ਟਸ ਲਈ ਵੀ ਟਰੈਵਲਰਜ਼ ਨੂੰ ਰੋਕਿਆ ਨਹੀਂ ਜਾਵੇਗਾ। ਇਹ ਜਾਣਕਾਰੀ ਵ੍ਹਾਈਟ ਹਾਊਸ ਅਧਿਕਾਰੀ ਨੇ ਦਿੱਤੀ।
ਅਧਿਕਾਰੀ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਦੱਸਿਆ ਕਿ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਅਧਿਕਾਰੀਆਂ ਵੱਲੋਂ ਦਰਖੁਆਸਤ ਕੀਤੇ ਜਾਣ ਉੱਤੇ ਟਰੈਵਲਰਜ਼ ਨੂੰ ਆਪਣੇ ਟੀਕਾਕਰਣ ਦਾ ਸਬੂਤ ਪੇਸ਼ ਕਰਨਾ ਹੋਵੇਗਾ। ਸੈਂਟਰਜ਼ ਫੌਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ ਹੋਰਨਾਂ ਆਪਰੇਸ਼ਨਲ ਵੇਰਵਿਆਂ ਉੱਤੇ ਕੰਮ ਕਰ ਰਿਹਾ ਹੈ, ਜਿਵੇਂ ਕਿ ਕਿਸ ਨੂੰ ਸਵੀਕਾਰਨਯੋਗ ਸਬੂਤ ਮੰਨਿਆ ਜਾਵੇਗਾ ਤੇ ਬਹੁਤ ਸੀਮਤ ਹੱਦ ਤੱਕ ਕਿਸ ਮਾਮਲੇ ਵਿੱਚ ਛੋਟ ਦਿੱਤੀ ਜਾ ਸਕੇਗੀ।
ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਅਤੇ ਦ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਮਨਜ਼ੂਰਸ਼ੁਦਾ ਵੈਕਸੀਨਜ਼ ਲਵਾਉਣ ਵਾਲਿਆਂ ਨੂੰ ਹੀ ਕੌਮਾਂਤਰੀ ਏਅਰ ਟਰੈਵਲ ਦੀ ਇਜਾਜ਼ਤ ਹੋਵੇਗੀ। ਅਧਿਕਾਰੀ ਨੇ ਇਹ ਵੀ ਆਖਿਆ ਕਿ ਅਸੀਂ ਸਮਝਦੇ ਹਾਂ ਕਿ ਇਹੋ ਸ਼ਰਤ ਜ਼ਮੀਨੀ ਸਰਹੱਦ ਉੱਤੇ ਵੀ ਲਾਗੂ ਹੋਵੇਗੀ।ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਦੋ ਵੱਖੋ ਵੱਖਰੀਆਂ ਵੈਕਸੀਨਜ਼ ਲਵਾਉਣ ਵਾਲਿਆਂ ਨੂੰ ਟਰੈਵਲਿੰਗ ਦੇ ਸਬੰਧ ਵਿੱਚ ਪੂਰੀ ਤਰ੍ਹਾਂ ਵੈਕਸੀਨੇਟਿਡ ਮੰਨਿਆ ਜਾਵੇਗਾ ਜਾਂ ਨਹੀਂ।ਜਿ਼ਕਰਯੋਗ ਹੈ ਕਿ ਬਹੁਤੇ ਕੈਨੇਡੀਅਨਜ਼ ਵੱਲੋਂ ਵੈਕਸੀਨ ਦੀ ਮਿਕਸਡ ਡੋਜ਼ ਹੀ ਲਵਾਈ ਗਈ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ