Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯੂ ਕੇ ਵਿੱਚ ਚਾਕੂ ਮਾਰਕੇ ਐਮਪੀ ਦਾ ਕੀਤਾ ਗਿਆ ਕਤਲ

October 16, 2021 12:56 AM

ਲੇਹ-ਆਨ-ਸੀਅ, ਇੰਗਲੈਂਡ, 15 ਅਕਤੂਬਰ (ਪੋਸਟ ਬਿਊਰੋ) : ਇੰਗਲੈਂਡ ਦੇ ਇੱਕ ਚਰਚ ਵਿੱਚ ਸ਼ੁੱਕਰਵਾਰ ਨੂੰ ਹਲਕਾ ਵਾਸੀਆਂ ਨਾਲ ਮੁਲਾਕਾਤ ਕਰਨ ਦੌਰਾਨ ਮੈਂਬਰ ਪਾਰਲੀਆਮੈਂਟ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਨਾਲ ਇੱਕ ਵਾਰੀ ਸਮੁੱਚਾ ਬ੍ਰਿਟੇਨ ਤੇ ਖਾਸਤੌਰ ਉੱਤੇ ਉੱਥੋਂ ਦੇ ਸਿਆਸਤਦਾਨ ਸ਼ੌਕ ਵਿੱਚ ਤੇ ਦੁੱਖ ਵਿੱਚ ਹਨ। ਇਸ ਦੌਰਾਨ 25 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
69 ਸਾਲਾ ਕੰਜ਼ਰਵੇਟਿਵ ਐਮਪੀ ਡੇਵਿਡ ਐਮੈੱਸ ਦਾ ਇਸ ਵਿਅਕਤੀ ਵੱਲੋਂ ਕਤਲ ਕਿਉਂ ਕੀਤਾ ਗਿਆ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਤੇ ਨਾ ਹੀ ਮਸ਼ਕੂਕ ਦੀ ਪਛਾਣ ਹੀ ਹੋ ਸਕੀ ਹੈ। ਉਸ ਨੂੰ ਬੱਸ ਕਤਲ ਦੇ ਸ਼ੱਕ ਦੇ ਆਧਾਰ ਉੱਤੇ ਹੀ ਗ੍ਰਿਫਤਾਰ ਕੀਤਾ ਗਿਆ ਹੈ।ਇਸ ਤੋਂ ਪੰਜ ਸਾਲ ਪਹਿਲਾਂ ਜੋ ਕੌਕਸ ਨਾਂ ਦੀ ਐਮਪੀ ਦਾ ਵੀ ਉਸ ਦੇ ਹੀ ਹਲਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਿ਼ਕਰਯੋਗ ਹੈ ਕਿ ਬ੍ਰਿਟਿਸ਼ ਸਿਆਸਤਦਾਨ ਜਦੋਂ ਹਲਕਾ ਵਾਸੀਆਂ ਨਾਲ ਮੁਲਾਕਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਪੁਲਿਸ ਪ੍ਰੋਟੈਕਸ਼ਨ ਮੁਹੱਈਆ ਨਹੀਂ ਕਰਵਾਈ ਜਾਂਦੀ।
ਐਸੈਕਸ ਪੁਲਿਸ ਨੇ ਦੱਸਿਆ ਕਿ ਦੁਪਹਿਰ ਵੇਲੇ ਅਧਿਕਾਰੀਆਂ ਨੂੰ ਲੇਹ-ਆਨ-ਸੀਅ ਵਰਗੇ ਸਮੁੰਦਰ ਕਿਨਾਰੇ ਵੱਸੇ ਨਿੱਕੇ ਜਿਹੇ ਟਾਊਨ ਵਿੱਚ ਵਾਪਰੀ ਇਸ ਛੁਰੇਬਾਜ਼ੀ ਦੀ ਘਟਨਾ ਦੀ ਜਾਣਕਾਰੀ ਦੇ ਕੇ ਸੱਦਿਆ ਗਿਆ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚਾਕੂ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਆਖਿਆ ਕਿ ਹਾਲ ਦੀ ਘੜੀ ਉਹ ਕਿਸੇ ਹਰ ਵਿਅਕਤੀ ਦੀ ਭਾਲ ਨਹੀਂ ਕਰ ਰਹੇ।
1997 ਤੋਂ ਐਮੈੱਸ ਸਾਊਥਐਂਡ ਵੈਸਟ ਤੋਂ ਮੈਂਬਰ ਪਾਰਲੀਆਮੈਂਟ ਰਹੇ ਹਨ ਤੇ ਉਹ 1983 ਤੋਂ ਨੀਤੀਘਾੜੇ ਸਨ।ਇਸ ਨਾਲ ਉਹ ਹਾਊਸ ਆਫ ਕਾਮਨਜ਼ ਵਿੱਚ ਸੱਭ ਤੋਂ ਵੱਧ ਸੇਵਾ ਨਿਭਾਉਣ ਵਾਲੇ ਸਿਆਸਤਦਾਨ ਬਣ ਗਏ ਸਨ। 2015 ਵਿੱਚ ਮਹਾਰਾਣੀ ਐਲਿਜ਼ਾਬੈੱਥ ਦੋਇਮ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਕੇ ਨਾਈਟ ਦੀ ਉਪਾਧੀ ਦੇ ਕੇ ਸਰ ਡੇਵਿਡ ਬਣਾਇਆ ਗਿਆ ਸੀ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ