Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪਟਿਆਲਾ-ਪਿਹੋਵਾ ਰੋਡ ਉੱਤੇ ਹਾਦਸਾ, ਬੱਚੇ ਸਣੇ ਪੰਜ ਮੌਤਾਂ

October 17, 2021 02:52 AM

ਪਟਿਆਲਾ, 16 ਅਕਤਬੂਰ (ਪੋਸਟ ਬਿਊਰੋ)- ਪਟਿਆਲਾ-ਪਿਹੋਵਾ ਰੋਡ ਉੱਤੇ ਪਿੰਡ ਜਗਤਪੁਰਾ ਵਿਖੇ ਟਰੈਕਟਰ-ਟਰਾਲੀ ਅਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲੱਗਭਗ 15 ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।ਮ੍ਰਿਤਕਾਂ ਦੀ ਪਛਾਣ ਰੋਹਿਤ (8), ਨਿੱਕਾ (30), ਸੋਨੂੰ ਵਾਸੀ ਮਿਰਚ ਮੰਡੀ, ਸਨੌਰੀ ਅੱਡਾ ਪਟਿਆਲਾ ਅਤੇ ਕਾਰ ਸਵਾਰ ਕਰਮਜੋਤ ਸਿੰਘ (23) ਪਿੰਡ ਬਘੌਰਾ, ਸਮਰਾਲਾ ਤੇ ਗੁਰਪ੍ਰੀਤ ਸਿੰਘ (23) ਪਿੰਡ ਹਰਾਜ, ਮੁਕਤਸਰ ਸਾਹਿਬ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਨੀਲਮ, ਅਰੁਣ, ਅਮਨ, ਸ਼ੌਕੀ, ਸੀਤਾ, ਸੋਨੂੰ, ਵਿਸ਼ਾਲ, ਮੋਹਿਤ, ਸਾਹਿਬਾ, ਸ਼ੇਰੋ, ਪਾਲੋ, ਅਰਜੁਨ, ਸਨੌਰੀ ਅੱਡਾ ਪਟਿਆਲਾ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਿੰਨ ਜਣਿਆਂ ਦੀ ਗੰਭੀਰ ਹਾਲਤ ਕਾਰਨ ਉਨ੍ਹਾਂ ਨੂੰ ਪੀ ਜੀ ਆਈ ਭੇਜਿਆ ਗਿਆ ਹੈ।
ਇਸ ਹਾਦਸੇ ਵਿੱਚ ਮਾਰੇ ਗਏ ਕਾਰ ਸਵਾਰ ਗੁਰਪ੍ਰੀਤ ਸਿੰਘ ਅਤੇ ਕਰਮਜੋਤ ਸਿੰਘ ਦੋਵੇਂ ਦੋਸਤ ਸਨ। ਗੁਰਪ੍ਰੀਤ ਸਿੰਘ ਪੰਜਾਬੀ ਯੂਨੀਵਰਸਿਟੀ ਵਿੱਚ ਐਮਟੈਕ ਦੀ ਪੜ੍ਹਾਈ ਕਰ ਰਿਹਾ ਸੀ। ਹਾਦਸੇ ਬਾਰੇ ਹਸਪਤਾਲ ਵਿੱਚ ਜ਼ੇਰੇ ਇਲਾਜ ਮਿਰਚ ਮੰਡੀ, ਸਨੌਰੀ ਦੇ ਸੋਨੂੰ ਕੁਮਾਰ ਨੇ ਦੱਸਿਆ ਕਿ ਉਹ ਮਜ਼ਦੂਰੀ ਕਰ ਕੇ ਘਰ ਚਲਾਉਂਦੇ ਹਨ। ਉਸ ਨੇ ਦੱਸਿਆ ਕਿ ਉਸ ਨੇ ਪੁਰਾਣਾ ਟਰੈਕਟਰ ਖ਼ਰੀਦਿਆ ਸੀ ਤੇ ਉਸਦੀ ਸੁੱਖ ਲਾਹੁਣ ਲਈ ਮੁਹੱਲੇ ਦੇ 40 ਤੋਂ 50 ਵਿਅਕਤੀਆਂ ਨਾਲ ਪੱਕੇ ਪੁਲ ਕਰਨਾਲ ਵਿਖੇ ਪੀਰ ਦੀ ਦਰਗਾਹ ਉੱਤੇ ਮੱਥਾ ਟੇਕਣ ਗਏ ਸਨ। ਦੇਰ ਰਾਤ ਜਦੋਂ ਉਹ ਲੱਗਭਗ ਡੇਢ ਵਜੇ ਜੋੜੀਆਂ ਰੋਡ ਉੱਤੇ ਪਿੰਡ ਜਗਤਪੁਰਾ ਨੇੜੇ ਪੁੱਜੇ ਤਾਂ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੀ ਕਾਰ ਨੇ ਉਨ੍ਹਾਂ ਦੀ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰਾਲੀ ਪਲਟ ਗਈ ਤੇ ਇਸ ਵਿੱਚ ਬੈਠੇ ਸਾਰੇ ਲੋਕ ਟਰਾਲੀ ਹੇਠਾਂ ਆ ਗਏ। ਹਾਦਸੇ ਵਿੱਚ ਉਨ੍ਹਾਂ ਨਾਲ ਬੈਠੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ