Welcome to Canadian Punjabi Post
Follow us on

02

July 2025
 
ਭਾਰਤ

30 ਤੋਂ ਵੱਧ ਦੇਸ਼ਾਂ ਨੇ ਭਾਰਤ ਦੀ ਕੋਰੋਨਾ ਵੈਕਸੀਨ ਨੂੰ ਮਾਨਤਾ ਦਿੱਤੀ

October 17, 2021 03:03 AM

ਨਵੀਂ ਦਿੱਲੀ, 16 ਅਕਤਬੂਰ (ਪੋਸਟ ਬਿਊਰੋ)- ਸੰਸਾਰ ਦੇ 30 ਤੋਂ ਵੱਧ ਦੇਸ਼ਾਂ ਨੇ ਭਾਰਤ ਨਾਲ ਕੋਵਿਡ-19 ਵੈਕਸੀਨ ਸਰਟੀਫ਼ੀਕੇਟਾਂ ਦੀ ਆਪਸੀ ਮਾਨਤਾ ਉੱਤੇ ਸਹਿਮਤੀ ਪ੍ਰਗਟ ਕਰ ਦਿੱਤੀ ਹੈ।
ਅਧਿਕਾਰਤ ਸੂਤਰਾਂ ਨੇ ਕੱਲ੍ਹ ਏਥੇ ਦੱਸਿਆ ਕਿ ਜਿਨ੍ਹਾਂ ਦੇਸ਼ਾਂ ਨੇ ਭਾਰਤ ਨਾਲ ਆਪਸੀ ਮਾਨਤਾਦੀ ਸਹਿਮਤੀ ਦਿੱਤੀ ਹੈ, ਉਨ੍ਹਾਂ ਵਿੱਚ ਯੂ ਕੇ, ਫ਼ਰਾਂਸ, ਜਰਮਨੀ, ਨੇਪਾਲ, ਬੇਲਾਰੂਸ, ਲੇਬਨਾਨ, ਅਰਮੀਨੀਆ, ਯੂਕੇ੍ਰਨ, ਬੈਲਜੀਅਮ, ਹੰਗਰੀ ਤੇ ਸਰਬੀਆ ਸ਼ਾਮਲ ਹਨ। ਸੂਤਰਾਂ ਮੁਤਾਬਕ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ ਤੇ ਯੂ ਕੇ ਸਮੇਤ ਯੂਰਪ ਦੇ ਕੁਝ ਦੇਸ਼ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੇ ਯਾਤਰੀਆਂ ਨੂੰ ਭਾਰਤ ਆਉਣ ਉੱਤੇ ਜ਼ਰੂਰੀ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਇਸ ਵਿੱਚ ਭਾਰਤ ਪਹੰੁਚਣ ਦੇ ਬਾਅਦ ਕੋਵਿਡ ਟੈਸਟ ਕਰਾਉਣਾ ਵੀ ਜ਼ਰੂਰੀ ਹੈ।
ਪਿੱਛੇ ਜਿਹੇ ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕੇ ਕਿਹਾ ਸੀ ਕਿ ਕੋਵਿਡ-19 ਟੀਕਾਕਰਨ ਸਰਟੀਫ਼ੀਕੇਟਾਂ ਦੀ ਆਪਸੀ ਮਾਨਤਾ ਸ਼ੁਰੂ ਹੁੰਦੀ ਹੈ। ਭਾਰਤ ਅਤੇ ਹੰਗਰੀ ਇੱਕ-ਦੂਜੇ ਦੇ ਕੋਵਿਡ-19 ਟੀਕਾਕਰਨ ਸਰਟੀਫ਼ੀਕੇਟਾਂ ਨੂੰ ਮਾਨਤਾ ਦੇਣ ਲਈ ਸਹਿਮਤ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ