Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਬਰਤਾਨੀਆ ਵਿੱਚ ਵੀ ਕੋਰੋਨਾ ਜਾਂਚ ਗੜਬੜ ਤੋਂ ਨਹੀਂ ਬਚੀ

October 17, 2021 03:06 AM

ਲੰਡਨ, 16 ਅਕਤਬੂਰ (ਪੋਸਟ ਬਿਊਰੋ)- ਬ੍ਰਿਟੇਨ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਨਿੱਜੀ ਲੈਬਾਂ ਵਿੱਚ ਪ੍ਰੀਖਣ ਕਰਵਾਉਣ ਵਾਲੇ 43 ਹਜ਼ਾਰ ਲੋਕਾਂ ਨੂੰ ਗ਼ਲਤ ਢੰਗ ਨਾਲ ਕੋਰੋਨਾ ਇਨਫੈਕਟਿਡ ਦੱਸਿਆ ਗਿਆ ਹੈ।
ਇਸ ਬਾਰੇ ਬ੍ਰਿਟੇਨ ਦੀ ਸਿਹਤ ਸੇਵਾ ਸੁਰੱਖਿਆ ਏਜੰਸੀ ਦੇ ਮੁਤਾਬਕ ਇੰਗਲੈਂਡ ਦੇ ਵੂਲਵਰਹੈਂਪਟਨ ਦੇ ਇਮੈਂਸਾ ਹੈਲਥ ਕਲੀਨਿਕ ਲੈਬ ਵਿੱਚ ਸਵੈਬ ਦੇ ਨਮੂਨੇ ਦਾ ਗ਼ਲਤ ਨਤੀਜਾ ਕੱਢ ਕੇ 40 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਪੀ ਸੀ ਆਰ ਟੈਸਟ ਵਿੱਚ ਗ਼ਲਤ ਤਰੀਕੇ ਨਾਲ ਕੋਰੋਨਾ ਇਨਫੈਕਟਿਡ ਨਹੀਂ ਮੰਨਿਆ ਗਿਆ।
ਇਸ ਦੌਰਾਨ ਇਟਲੀ ਵਿੱਚ ਮੁਜ਼ਾਹਰੇ ਦੌਰਾਨ ਕੋਰੋਨਾ ਤੋਂ ਬਚਾਅ ਦੇ ਉਪਾਵਾਂ ਵਿੱਚ ਰੁਕਾਵਟ ਪਈ ਹੈ। ਕੱਲ੍ਹ ਸਾਰੇ ਮੁਲਾਜ਼ਮਾਂ (ਘਰੇਲੂ ਸਹਾਇਕਾਂ ਤੋਂ ਮੈਜਿਸਟ੍ਰੇਟ ਤੱਕ) ਨੂੰ ਸਿਹਤ ਪਾਸ ਦਿਖਾ ਕੇ ਆਪਣੇ ਕੰਮ ਉੱਤੇ ਜਾਣ ਨੂੰ ਕਿਹਾ ਗਿਆ ਸੀ। ਇਸ ਦੇ ਖ਼ਿਲਾਫ਼ ਜਾਰੀ ਵਿਰੋਧ ਮੁਜ਼ਾਹਰਿਆਂ ਕਾਰਨ ਸਕੂਲਾਂ ਵਿੱਚ ਛੇਤੀ ਛੁੱਟੀ ਕਰ ਦਿੱਤੀ ਗਈ ਤੇ ਰੋਮ ਵਿੱਚ ਵੱਖ-ਵੱਖ ਅੰਬੈਸੀਆਂ ਨੇ ਹਿੰਸਾ ਦੇ ਖ਼ਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਐਡਵਾਇਜ਼ਰੀ ਜਾਰੀ ਕੀਤੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ