Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਪਾਕਿ ਤੋਂ ਮੰਗਵਾਈ 19 ਕਰੋੜ ਰੁਪਏ ਦੀ ਹੈਰੋਇਨ ਸਣੇ ਇੱਕ ਕਾਬੂ

October 17, 2021 08:44 PM

ਤਰਨ ਤਾਰਨ, 17 ਅਕਤੂਬਰ (ਪੋਸਟ ਬਿਊਰੋ)- ਇਸ ਜ਼ਿਲ੍ਹੇ ਦੇ ਸੀ ਆਈ ਏ ਸਟਾਫ ਨੇ ਇੱਕ ਮੁਲਜ਼ਮ ਨੂੰ ਤਿੰਨ ਕਿਲੋ 693 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਜੀ ਬਾਜ਼ਾਰ ਵਿੱਚ ਕੀਮਤ ਕਰੀਬ 19 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਐਸ ਐਸ ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕੁਝ ਲੋਕ ਗਿਰੋਹ ਬਣਾ ਕੇ ਪਾਕਿਸਤਾਨੀ ਤਸਕਰਾਂ ਨਾਲ ਤਾਲਮੇਲ ਕਰ ਕੇ ਹੈਰੋਇਨ ਦੀ ਖੇਪ ਮੰਗਵਾ ਰਹੇ ਸਨ, ਜੋ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕੀਤੀ ਜਾਂਦੀ ਸੀ। ਵਿਰਕ ਨੇ ਦੱਸਿਆ ਕਿ ਪੁਲ ਡਰੇਨ ਨਾਰਲੀ ਵਿਖੇ ਨਾਕਾਬੰਦੀ ਉੱਤੇ ਇੱਕ ਵਿਅਕਤੀ ਨੂੰ ਰੋਕ ਕੇ ਸਖਤੀ ਨਾਲ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂਅ ਕੇਵਲ ਸਿੰਘ ਉਰਫ ਕੇ ਬੀ ਪੁੱਤਰ ਅਜੀਤ ਸਿੰਘ ਨਾਰਲੀ ਦੱਸਿਆ। ਉਸ ਨੇ ਮੰਨਿਆ ਕਿ ਉਹ ਆਪਣੇ ਸਾਥੀ ਬਲਰਾਜ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਨਾਰਲੀ ਅਤੇ ਅਜੈਬੀਰ ਸਿੰਘ ਉਰਫ ਅਜੈ ਪੁੱਤਰ ਜਰਨੈਲ ਸਿੰਘ ਵਾਸੀ ਹਵੇਲੀਆਂ ਨਾਲ ਮਿਲ ਕੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਾਉਣ ਦਾ ਕੰਮ ਕਰਦੇ ਸਨ, ਜੋ ਤਰਨ ਤਾਰਨ ਦੇ ਵੱਖ-ਵੱਖ ਇਲਾਕਿਆਂ ਤੋਂ ਇਲਾਵਾ ਜਲੰਧਰ, ਲੁਧਿਆਣਾ ਵਿਖੇ ਸਪਲਾਈ ਕਰਦੇ ਹਨ।ਮੁਲਜ਼ਮ ਦੀ ਨਿਸ਼ਾਨਦੇਹੀ ਉੱਤੇ ਪਿੰਡ ਨਾਰਲੀ ਵਿਖੇ ਸੁਖਦੇਵ ਸਿੰਘ ਦੇ ਝੋਨੇਦੇ ਖੇਤ ਵਿੱਚ ਦੋ ਪੈਪਸੀ ਦੀਆਂ ਬੋਤਲਾਂ ਵਿੱਚ ਦੱਬੀ ਹੋਈ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੇਵਲ ਸਿੰਘ ਖਿਲਾਫ ਥਾਣਾ ਖਾਲੜਾ ਵਿਖੇ ਕੇਸ ਦਰਜ ਕਰ ਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ, ਉਸ ਦੇ ਫਰਾਰ ਦੋਵੇਂ ਸਾਥੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ