Welcome to Canadian Punjabi Post
Follow us on

28

March 2024
 
ਭਾਰਤ

ਦਸ਼ਰਥ ਬਣੇ ਕਲਾਕਾਰ ਨੇ ਰਾਮ ਦੇ ਵਿਯੋਗ ਵਿੱਚ ਪ੍ਰਾਣ ਤਿਆਗੇ

October 17, 2021 09:19 PM

ਬਿਜਨੌਰ, 17 ਅਕਤੂਬਰ (ਪੋਸਟ ਬਿਊਰੋ)- ਉਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲੇ੍ਹ ਦੇ ਪਿੰਡ ਹਸਨਪੁਰ ਵਿੱਚ ਰਾਮ ਲੀਲਾ ਦੇ ਦੌਰਾਨ ਦਸ਼ਰਥ ਦਾ ਕਿਰਦਾਰ ਕਰਦੇ ਇੱਕ ਬਜ਼ੁਰਗ ਕਲਾਕਾਰ ਦੀ ਮੰਚ ਉੱਤੇ ਮੌਤ ਹੋ ਗਈ।
ਦਰਸ਼ਥ ਬਣਿਆ ਇਹ ਬਜ਼ੁਰਗ ਕਲਾਕਾਰ ਪੁੱਤਰ ਵਿਯੋਗ ਵਿੱਚ ਰੋਂਦਾ-ਰੋਂਦਾ ਅਚਾਨਕ ਰਾਮ-ਰਾਮ ਕਹਿੰਦਾ ਡਿੱਗ ਪਿਆ। ਡਾਕਟਰ ਨੂੰ ਬੁਲਾਇਆ ਤਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਪਿੱਛੋਂ ਰਾਮ ਲੀਲਾ ਬੰਦ ਕਰ ਦਿੱਤੀ ਗਈ। ਸ਼ੁੱਕਰਵਾਰ ਨੂੰ ਰਾਜਿੰਦਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਅਤੇ ਇਸ ਵਿੱਚ ਸੈਂਕੜੇ ਲੋਕਾਂ ਨੇ ਹਿੱਸਾ ਲਿਆ।ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗਜਰਾਜ ਚੌਹਾਨ ਦੇ ਮੁਤਾਬਕ ਰੇਹੜ ਦੇ ਪਿੰਡ ਸਨਪੁਰ ਵਿੱਚ ਵੀਰਵਾਰ ਰਾਤ ਰਾਮ ਲੀਲਾ ਚੱਲ ਰਹੀ ਸੀ। ਇਸੇ ਪਿੰਡ ਦੇ ਸਾਬਕਾ ਸਰਪੰਚ 60 ਸਾਲਾ ਰਾਜਿੰਦਰ ਸਿੰਘ ਕਈ ਸਾਲਾਂ ਤੋਂ ਦਸ਼ਰਥ ਦੀ ਭੂਮਿਕਾ ਕਰਦੇ ਆ ਰਹੇ ਸਨ। ਦੋ ਦਿਨ ਪਹਿਲਾਂ ਸ੍ਰੀ ਰਾਮ ਦੇ ਵਣਵਾਸ ਜਾਣ ਦਾ ਪ੍ਰਸੰਗ ਹੋ ਚੁੱਕਾ ਸੀ। ਰਾਜਾ ਦਸ਼ਰਥ ਦੇ ਪੁੱਤਰ ਵਿਯੋਗ ਦਾ ਲੀਲਾ ਮੰਚਨ ਚੱਲ ਰਿਹਾ ਸੀ। ਇਸੇ ਦੌਰਾਨ ਅਚਾਨਕ ਉਹ ਮੰਚ ਉੱਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ