Welcome to Canadian Punjabi Post
Follow us on

28

March 2024
 
ਭਾਰਤ

ਸ਼ਰਦ ਪਵਾਰ ਨੇ ਕਿਹਾ: ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਖਮਿਆਜ਼ਾ ਦੇਸ਼ ਭੁਗਤ ਚੁੱਕੈ

October 17, 2021 09:21 PM

ਮੁੰਬਈ, 17 ਅਕਤੂਬਰ (ਪੋਸਟ ਬਿਊਰੋ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ ਸੀ ਪੀ) ਦੇ ਰਾਸ਼ਟਰੀ ਪ੍ਰਧਾਨ ਅਤੇ ਭਾਰਤ ਦੇ ਸਾਬਕਾ ਰੱਖਿਆ ਮੰਤਰੀ ਸ਼ਰਦ ਪਵਾਰ ਨੇ ਕਿਹਾ ਹੈ ਕਿ ਦੇਸ਼ ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਕਰਨ ਦਾ ਖਮਿਆਜ਼ਾ ਭੁਗਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਸੀਮਾ ਸੁਰੱਖਿਆ ਬਲ (ਬੀ ਐਸ ਐਫ) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ਉੱਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਚਾਰ ਜਾਨਣ ਲਈ ਉਨ੍ਹਾਂ ਨਾਲ ਮੁਲਾਕਾਤ ਕਰਨਗੇ।
ਪੁਣੇ ਦੇ ਪਿੰਪਰੀ-ਚਿੰਚਵਾੜ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਅੰਦੋਲਨ ਨੂੰ ਸੰਵੇਦਨਸ਼ੀਲ ਤਰੀਕੇ ਨਾਲ ਨਿਬੇੜਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ਉੱਤੇ ਗੌਰ ਕਰਨਾ ਚਾਹੀਦਾ ਹੈ ਕਿ ਬਹੁਤੇ ਪ੍ਰਦਰਸ਼ਨਕਾਰੀ ਸਰਹੱਦੀ ਸੂਬੇ ਪੰਜਾਬ ਦੇ ਹਨ। ਦੇਸ਼ ਪਹਿਲਾਂ ਹੀ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਖਮਿਆਜ਼ਾ ਭੁਗਤ ਚੁੱਕਾ ਹੈ। ਖਾਲਿਸਤਾਨੀ ਅੰਦੋਲਨ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਜ਼ਿਕਰ ਕਰਦੇ ਹੋਏ ਸ਼ਰਦ ਪਵਾਰ ਨੇ ਕਿਹਾ ਕਿ ਇਸ ਬਾਰੇ ਬਹੁਤ ਸਾਵਧਾਨੀ ਦੀ ਜ਼ਰੂਰਤ ਹੈ। ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਪੰਜਾਬ, ਬੰਗਾਲ ਅਤੇ ਅਸਾਮ ਵਰਗੇ ਸਰਹੱਦੀ ਰਾਜਾਂ ਵਿੱਚ ਬੀ ਐਸ ਐਫ ਦਾ ਦਾਇਰਾ ਕੌਮਾਂਤਰੀ ਸਰਹੱਦ ਤੋਂ ਪੰਜਾਹ ਕਿਲੋਮੀਟਰ ਅੰਦਰ ਤਕ ਕਰ ਦਿੱਤਾ ਹੈ। ਇਸ ਨਾਲ ਬੀ ਐਸ ਐਫ ਨੂੰ ਪੰਜਾਹ ਕਿਲੋਮੀਟਰ ਤਕ ਤਲਾਸ਼ੀ ਲੈਣ ਅਤੇ ਗ੍ਰਿਫਤਾਰ ਕਰਨ ਲਈ ਸੂਬੇ ਜਾਂ ਕੇਂਦਰ ਸਰਕਾਰ ਦੀ ਮਨਜ਼ੂਰੀ ਦੀ ਜ਼ਰੂਰਤ ਨਹੀਂ ਹੋਵੇਗੀ। ਪਹਿਲਾਂ ਇਹ ਹੱਦ 15 ਕਿਲੋਮੀਟਰ ਸੀ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਇਹ ਪਰਿਵਰਤਨ ਅੱਤਵਾਦ ਅਤੇ ਸਰਹੱਦ ਪਾਰੋਂ ਹੁੰਦੇ ਅਪਰਾਧ ਉੱਤੇ ਕੰਟਰੋਲ ਲਈ ਕੀਤਾ ਹੈ। ਮਹਾਰਾਸ਼ਟਰ ਕਿਸੇ ਅੰਤਰਰਾਸ਼ਟਰੀ ਸੀਮਾ ਨਾਲ ਨਹੀਂ ਜੁੜਦਾ, ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਬੰਗਾਲ ਅਤੇ ਪੰਜਾਬ ਵਰਗੇ ਗੈਰ ਭਾਜਪਾ ਸ਼ਾਸਤ ਰਾਜਾਂ ਦੇ ਨਾਲ ਏਕਤਾ ਦਿਖਾਉਣ ਲਈ ਸ਼ਰਦ ਪਵਾਰ ਇਸ ਮੁੱਦੇ ਉੱਤੇ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਯੋਜਨਾ ਬਣਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ