Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

October 18, 2021 09:40 AM

ਦੀਨਾਨਗਰ, 17 ਅਕਤੂਬਰ, (ਪੋਸਟ ਬਿਊਰੋ)- ਪੰਜਾਬ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਤਵਾਰ ਨੂੰ‘ਮੇਰਾ ਘਰ ਮੇਰੇ ਨਾਮ’ ਸਕੀਮ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਪਿੰਡਾਂ ਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਆਉਂਦੇ ਸਾਰੇ ਘਰਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਾਲੀ ਜਗ੍ਹਾ ਦੇ ਮੁਕੰਮਲ ਦੇ ਮਾਲਕੀ ਹੱਕ ਦੇਦਿੱਤੇ ਜਾਣਗੇ।
ਅੱਜ ਐਤਵਾਰ ਇੱਥੇ ਰਾਜ ਪੱਧਰ ਦੇ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਡਿਪਟੀਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਦੇ ਲੋਕਾਂ ਤੇ ਵਿਸ਼ੇਸ਼ ਤੌਰ ਉੱਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਦੇਵੇਗੀ।ਉਨ੍ਹਾ ਕਿਹਾ ਕਿ ਇਸ ਸਕੀਮ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਸੀ, ਪਰ ਇਸ ਦਾ ਘੇਰਾ ਵਧਾ ਕੇ ਸ਼ਹਿਰਾਂ ਵਿਚਲੇ ਲਾਲ ਲਕੀਰ ਅੰਦਰਲੇ ਲੋਕਾਂ ਨੂੰ ਇਸ ਦਾ ਲਾਭ ਦੇਣ ਦਾ ਫ਼ੈਸਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਲਾਗੂ ਕਰਨ ਦਾ ਜਿ਼ੰਮਾ ਮਾਲ ਵਿਭਾਗ ਨੂੰ ਦਿੱਤਾ ਹੈ, ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚਸਾਰੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਣ ਸਰਵੇ ਕਰੇਗਾ ਤੇ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਪਛਾਣਦੀ ਤਸਦੀਕ ਪਿੱਛੋਂ ਜਾਇਦਾਦ ਦੇ ਮਾਲਕੀ ਹੱਕ ਦੇ ਪ੍ਰਾਪਰਟੀ ਕਾਰਡ (ਸਰਟੀਫਿਕੇਟ) ਜਾਰੀ ਕੀਤੇ ਜਾਣਗੇ, ਪਰ ਇਸ ਤੋਂ ਪਹਿਲਾਂ ਕਿਸੇ ਨੂੰ ਵੀ ਇਸ ਬਾਰੇ ਇਤਰਾਜ਼ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਰਟੀਫਿਕੇਟ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੇ, ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਤੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੇਚ ਸਕਦੇ ਹਨ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਿੱਲ ਬਕਾਏ ਕਾਰਨਬਿਜਲੀ ਦੇ ਜਿਹੜੇ ਕੁਨੈਕਸ਼ਨ ਕੱਟੇ ਗਏ ਸਨ, ਉਨ੍ਹਾਂ ਨੂੰ ਦਿਵਾਲੀ ਤੱਕ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਾਫ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰ ਯੋਗ ਲਾਭਪਾਤਰੀ ਨੂੰ ਮਿਲੇਗਾ, ਚਾਹੇ ਉਹ ਕਿਸੇ ਵੀ ਜਾਤ ਜਾਂ ਧਰਮ ਨਾਲ ਸਬੰਧ ਰੱਖਦਾ ਹੋਵੇ ਅਤੇਰਾਜ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖਨੂੰ ਇਹ ਲਾਭ ਮਿਲੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ