ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ। ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਕ੍ਰਿਸ਼ਨਾ, ਸਬਦੀਲ, ਜਸਵੀਰ, ਅਵਤਾਰ ਨੂੰ ਹੋਰ ਦੋਸ਼ੀਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ। 19 ਸਾਲਾਂ ਬਾਅਦ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ।