Welcome to Canadian Punjabi Post
Follow us on

01

July 2025
 
ਕੈਨੇਡਾ

ਅੱਜ ਕੈਮਲੂਪਸ ਦਾ ਦੌਰਾ ਕਰਨਗੇ ਟਰੂਡੋ

October 18, 2021 06:35 PM

ਕੈਮਲੂਪਸ, 18 ਅਕਤੂਬਰ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਕੈਮਲੂਪਸ, ਬੀਸੀ ਦਾ ਦੌਰਾ ਕਰਨ ਜਾਣਗੇ। ਟੀਕੈਮਲੂਪਸ ਤੇ ਸੈਕਵੇਪੈਮਕ ਨੇਸ਼ਨ ਨੇ ਬੀਤੇ ਦਿਨੀਂ ਇੱਥੇ ਹੀ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਉੱਤੇ 200 ਦੇ ਨੇੜੇ ਤੇੜੇ ਬਿਨਾਂ ਨਿਸ਼ਾਨਦੇਹੀ ਵਾਲੀਆਂ ਕਬਰਾਂ ਮਿਲਣ ਦਾ ਖੁਲਾਸਾ ਕੀਤਾ ਸੀ।
ਮਈ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਇੰਡੀਜੀਨਸ ਨੇਸ਼ਨਜ਼ ਵੱਲੋਂ ਅਜਿਹੇ ਪੁਰਾਣੇ ਰਿਹਾਇਸ਼ੀ ਸਕੂਲਾਂ ਦੀਆਂ ਸਾਈਟਸ ਉੱਤੇ ਬਿਨਾਂ ਨਿਸ਼ਾਨਦੇਹੀ ਵਾਲੀਆਂ ਕਬਰਾਂ ਮਿਲਣ ਦਾ ਖੁਲਾਸਾ ਕੀਤਾ ਜਾ ਚੁੱਕਿਆ ਹੈ।ਇਨ੍ਹਾਂ ਕਬਰਾਂ ਦਾ ਪਤਾ ਜ਼ਮੀਨ ਦੇ ਹੇਠਾਂ ਰਡਾਰ ਤਕਨਾਲੋਜੀ ਦੀ ਵਰਤੋਂ ਕਰਕੇ ਕੀਤਾ ਗਿਆ।ਜਿ਼ਕਰਯੋਗ ਹੈ ਕਿ ਲੰਮੇਂ ਸਮੇਂ ਤੋਂ ਇੰਡੀਜੀਨਸ ਕਮਿਊਨਿਟੀਜ਼ ਇਨਸਾਫ ਦੀ ਮੰਗ ਕਰ ਰਹੀਆਂ ਹਨ।
30 ਸਤੰਬਰ ਨੂੰ ਮਨਾਏ ਗਏ ਕੈਨੇਡਾ ਦੇ ਪਹਿਲੇ ਨੈਸ਼ਨਲ ਡੇਅ ਫੌਰ ਟਰੁੱਥ ਐਂਡ ਰੀਕੌਂਸੀਲਿਏਸ਼ਨ ਮੌਕੇ ਟੀਕੈਮਲੂਪਸ ਚੀਫ ਰੋਜੇ਼ਨ ਕੈਸੀਮੀਰ ਵੱਲੋਂ ਟਰੂਡੋ ਨੂੰ ਇਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਸੀ।ਪਰ ਟਰੂਡੋ ਇਸ ਸੱਦੇ ਨੂੰ ਅਸਵੀਕਾਰ ਕਰਕੇ ਇਸ ਦੀ ਥਾਂ ਪਰਿਵਾਰ ਸਮੇਤ ਬੀਸੀ ਵਿੱਚ ਹੀ ਛੁੱਟੀਆਂ ਮਨਾਉਣ ਚਲੇ ਗਏ।ਪਰ ਚੁਫੇਰਿਓਂ ਇਸ ਮਾਮਲੇ ਵਿੱਚ ਇਤਰਾਜ਼ ਉਠਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਮੰਗੀ ਗਈ ਮੁਆਫੀ ਮਗਰੋਂ ਹੀ ਉਨ੍ਹਾਂ ਵੱਲੋਂ ਸੋਮਵਾਰ ਦਾ ਇਹ ਦੌਰਾ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ