Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਬ੍ਰਿਟਿਸ਼ ਐਮ ਪੀ ਦਾ ਕਾਤਲ ਸੋਮਾਲੀਆਈ ਮੂਲ ਦਾ ਨਿਕਲਿਆ

October 19, 2021 01:25 AM

ਲੀਗ ਆਨ ਸੀ, 18 ਅਕਤੂਬਰ (ਪੋਸਟ ਬਿਊਰੋ)- ਬਰਤਾਨੀਆ ਵਿੱਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਪਾਰਲੀਮੈਂਟਮੈਂਬਰ ਡੇਵਿਡ ਏਮਸ ਦੀ ਚਾਕੂ ਮਾਰ ਕੇ ਹੱਤਿਆ ਕਰਨ ਵਾਲੇ 25 ਸਾਲਾ ਨੌਜਵਾਨ ਦਾ ਨਾਂਅ ਅਲੀ ਹਰਬੀ ਅਲੀ ਹੈ ਤੇ ਉਹ ਸੋਮਾਲੀਆਈ ਮੂਲ ਦਾ ਹੈ। ਉਸ ਦੇ ਪਿਤਾ ਹਰਬੀ ਅਲੀ ਕੁਲੇਨ ਸੋਮਾਲੀਆ ਦੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਰਹੇ ਹਨ। ਉਹ ਆਪਣੇ ਪੁੱਤਰ ਦੀ ਕਰਤੂਤ ਤੋਂ ਸ਼ਰਮਿੰਦਾ ਹਨ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਪੁੱਤਰ ਦੇ ਦਿਮਾਗ ਵਿੱਚ ਅੱਤਵਾਦੀ ਵਿਚਾਰਧਾਰਾ ਕਦੋਂ ਘਰ ਕਰ ਗਈ।
ਅਲੀ ਕੁਲੇਨ ਨੇ ਕਿਹਾ ਕਿ ਉਹ ਕਾਫੀ ਦੁਖੀ ਹਨ। ਇਹ ਐਸੀ ਘਟਨਾ ਹੈ ਜਿਸ ਦੀ ਉਨ੍ਹਾਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਬ੍ਰਿਟਿਸ ਮੀਡੀਆ ਦੇ ਮੁਤਾਬਕ ਪਾਰਲੀਮੈਂਟਮੈਂਬਰ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਹੋਇਆ ਅਲੀ ਹਰਬੀ ਬ੍ਰਿਟਿਸ਼ ਨਾਗਰਿਕ ਵੀ ਹੋ ਸਕਦਾ ਹੈ। ਏਮਸ ਦੀ ਹੱਤਿਆ ਸ਼ੁੱਕਰਵਾਰ ਉਨ੍ਹਾਂ ਦੇ ਆਪਣੇ ਚੋਣ ਖੇਤਰ ਵਿੱਚ ਚਰਚ ਵਿੱਚ ਉਸ ਸਮੇਂ ਹੋਈ ਸੀ ਜਦੋਂ ਉਹ ਲੋਕਾਂ ਦੀਆਂ ਸਮੱਸਿਆਵਾਂ ਜਾਨਣ ਲਈ ਉਨ੍ਹਾਂ ਵਿਚਮੌਜੂਦ ਸਨ। ਜਿਸ ਜਗ੍ਹਾ ਉੱਤੇ ਘਟਨਾ ਹੋਈ, ਉਹ ਲੰਡਨ ਤੋਂ 62 ਕਿਲੋਮੀਟਰ ਦੂਰ ਸਮੁੰਦਰੀ ਇਲਾਕਾ ਹੈ। ਪੁਲਸ ਨੇ ਪਾਰਲੀਮੈਂਟਮੈਂਬਰ ਦੀ ਹੱਤਿਆ ਨੂੰ ਅੱਤਵਾਦੀ ਵਾਰਦਾਤ ਕਰਾਰ ਦਿੱਤਾ ਹੈ। ਇਸ ਘਟਨਾ ਪਿੱਛੋਂ ਬ੍ਰਿਟਿਸ਼ ਸਰਕਾਰ ਪਾਰਲੀਮੈਂਟ ਦੇ ਮੈਂਬਰਾਂ ਦੀ ਸੁਰੱਖਿਆ ਹੋਰ ਵਧਾਉਣ ਉੱਤੇ ਵਿਚਾਰ ਕਰ ਰਹੀ ਹੈ। ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਐਵਤਾਰ ਨੂੰ ਇਸ ਬਾਰੇ ਦੱਸਿਆ ਕਿ ਜਲਦੀ ਹੀ ਇਸ ਸਬੰਧੀ ਫੈਸਲੇ ਦਾ ਐਲਾਨ ਹੋ ਸਕਦਾ ਹੈ। ਪੰਜ ਸਾਲ ਪਹਿਲਾਂ ਲੇਬਰ ਪਾਰਟੀ ਦੇ ਪਾਰਲੀਮੈਂਟ ਮੈਂਬਰ ਜੋਅ ਕਾਕਸ ਦੀ ਵੀ ਉਨ੍ਹਾਂ ਦੇ ਆਪਣੇ ਚੋਣ ਖੇਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ