Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਵੈਕਸੀਨੇਸ਼ਨ ਮੁਕੰਮਲ ਕਰਵਾਉਣ ਵਾਲਿਆਂ ਨੂੰ ਹੀ ਹੋਵੇਗੀ ਹਾਊਸ ਆਫ ਕਾਮਨਜ਼ ਵਿੱਚ ਜਾਣ ਦੀ ਇਜਾਜ਼ਤ

October 20, 2021 10:24 AM

ਓਟਵਾ, 19 ਅਕਤੂਬਰ (ਪੋਸਟ ਬਿਊਰੋ) : 22 ਨਵੰਬਰ ਤੋਂ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਹਾਊਸ ਆਫ ਕਾਮਨਜ਼ ਵਿੱਚ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਨੇ ਕੋਵਿਡ 19 ਖਿਲਾਫ ਆਪਣਾ ਸੰਪੂਰਨ ਟੀਕਾਕਰਣ ਮੁਕੰਮਲ ਕਰਵਾਇਆ ਹੋਵੇਗਾ।
ਇਸ ਨਾਲ ਕੰਜ਼ਰਵੇਟਿਵ ਆਗੂ ਐਰਿਨ ਓਟੂਲ ਲਈ ਵੱਡੀ ਦਿੱਕਤ ਖੜ੍ਹੀ ਹੋ ਸਕਦੀ ਹੈ।ਉਨ੍ਹਾਂ ਨੇ ਇਹ ਦੱਸਣ ਤੋਂ ਇਨਕਾਰ ਕੀਤਾ ਹੋਇਆ ਹੈ ਕਿ ਉਨ੍ਹਾਂ ਦੇ 118 ਐਮਪੀਜ਼ ਵਿੱਚੋਂ ਕਿੰਨਿਆਂ ਵੱਲੋਂ ਟੀਕਾਕਰਣ ਪੂਰਾ ਕਰਵਾਇਆ ਗਿਆ ਹੈ। ਹੋਰਨਾਂ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਾਰੇ ਐਮਪੀਜ਼ ਨੂੰ ਹੈਲਥ ਕੈਨੇਡਾ ਵੱਲੋਂ ਮਨਜ਼ੂਰਸੁਦਾ ਵੈਕਸੀਨ ਦੇ ਦੋ ਸ਼ੌਟਸ ਲੱਗ ਚੁੱਕੇ ਹਨ।ਇੰਟਰਨਲ ਇਕੌਨਮੀ ਸਬੰਧੀ ਆਲ ਪਾਰਟੀ ਬੋਰਡ ਨੇ ਇਹ ਫੈਸਲਾ ਕੀਤਾ ਹੈ ਕਿ ਸਿਰਫ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾ ਚੁੱਕੇ ਵਿਅਕਤੀਆਂ ਨੂੰ ਹੀ ਹਾਊਸ ਆਫ ਕਾਮਨਜ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਨ੍ਹਾਂ ਵਿੱਚ ਐਮਪੀਜ਼, ਉਨ੍ਹਾਂ ਦਾ ਸਟਾਫ, ਪੁਲੀਟਿਕਲ ਰਿਸਰਚ ਆਫਿਸ ਇੰਪਲੌਈਜ਼, ਐਡਮਨਿਸਟ੍ਰੇਸ਼ਨ ਇੰਪਲੌਈਜ਼, ਜਰਨਲਿਸਟਸ, ਪਾਰਲੀਆਮੈਂਟਰੀ ਬਿਜ਼ਨਸ ਵਿਜ਼ੀਟਰਜ਼, ਕਾਂਟਰੈਕਟਰਜ਼ ਤੇ ਕੰਸਲਟੈਂਟਸ ਆਦਿ ਸ਼ਾਮਲ ਹੋਣਗੇ। ਹਾਊਸ ਆਫ ਕਾਮਨਜ਼ ਆਮ ਜਨਤਾ ਲਈ ਬੰਦ ਰਹੇਗਾ। ਜੇ ਕਿਸੇ ਹੋਰ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਵੀ ਦਿੱਤੀ ਜਾਵੇਗੀ ਤਾਂ ਉਸ ਨੂੰ ਮਾਸਕ ਪਾਉਣਾ ਹੋਵੇਗਾ।ਆਪਣੇ ਵਰਕ ਸਟੇਸ਼ਨ ਉੱਤੇ ਕੰਮ ਕਰਦੇ ਸਮੇਂ ਮਾਸਕ ਉਤਾਰਿਆ ਜਾ ਸਕਦਾ ਹੈ ਕਿਉਂਕਿ ਉੱਥੇ ਦੋ ਮੀਟਰ ਦੀ ਫਿਜ਼ੀਕਲ ਦੂਰੀ ਵਾਲੀ ਸ਼ਰਤ ਲਾਗੂ ਹੁੰਦੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ