Welcome to Canadian Punjabi Post
Follow us on

29

March 2024
 
ਕੈਨੇਡਾ

ਹਾਊਸ ਆਫ ਕਾਮਨਜ਼ ਦੀ ਕਾਰਵਾਈ ਸ਼ੁਰੂ ਕਰਨ ਬਾਰੇ ਵਿਰੋਧੀ ਆਗੂਆਂ ਨਾਲ ਅੱਜ ਵੀ ਵਿਚਾਰ ਵਟਾਂਦਰਾ ਕਰਨਗੇ ਟਰੂਡੋ

October 20, 2021 06:11 PM

ਓਟਵਾ, 20 ਅਕਤੂਬਰ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਦੀ ਕਾਰਵਾਈ ਨੂੰ ਕਿਸ ਤਰ੍ਹਾਂ ਸ਼ੁਰੂ ਕੀਤਾ ਜਾਵੇ ਤੇ ਇੱਕ ਵਾਰੀ ਇਹ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਮੁੱਖ ਤਰਜੀਹਾਂ ਕੀ ਹੋਣਗੀਆਂ ਇਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਵਿਰੋਧੀ ਧਿਰਾਂ ਨਾਲ ਸਲਾਹ ਮਸ਼ਵਰਾਂ ਅੱਜ ਵੀ ਜਾਰੀ ਰੱਖਣਗੇ।
ਉਨ੍ਹਾਂ ਵੱਲੋਂ ਕੰਜ਼ਰਵੇਟਿਵ ਆਗੂ ਐਰਿਨ ਓਟੂਲ, ਐਨਡੀਪੀ ਆਗੂ ਜਗਮੀਤ ਸਿੰਘ ਤੇ ਗ੍ਰੀਨਜ਼ ਦੀ ਪਾਰਲੀਆਮੈਂਟਰੀ ਲੀਡਰ ਐਲਿਜ਼ਾਬੈੱਥ ਮੇਅ ਨਾਲ ਵੱਖ ਵੱਖ ਤੌਰ ਉੱਤੇ ਗੱਲਬਾਤ ਕੀਤੀ ਜਾਵੇਗੀ।ਮੰਗਲਵਾਰ ਨੂੰ ਟਰੂਡੋ ਵੱਲੋਂ ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸੇ਼ ਨਾਲ ਇਸੇ ਮੁੱਦੇ ਉੱਤੇ ਗੱਲਬਾਤ ਕੀਤੀ ਗਈ।ਟਰੂਡੋ ਦੇ ਏਜੰਡੇ ਉੱਤੇ ਸੱਭ ਤੋਂ ਪਹਿਲਾ ਮੁੱਦਾ ਇਹ ਹੈ ਕਿ ਕੀ ਹਾਊਸ ਆਫ ਕਾਮਨਜ਼ ਦੀ ਕਾਰਵਾਈ ਹਾਈਬ੍ਰਿਡ ਢੰਗ ਨਾਲ ਹੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ ਜਾਂ ਫਿਰ ਇਨ ਪਰਸਨ ਕਾਰਵਾਈ ਸੁ਼ਰੂ ਕਰ ਦਿੱ਼ਤੀ ਜਾਣੀ ਚਾਹੀਦੀ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੰਗਲਵਾਰ ਨੂੰ ਮਲਟੀ ਪਾਰਟੀ ਬੋਰਡ ਆਫ ਇੰਟਰਨਲ ਇਕੌਨਮੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਹਾਊਸ ਆਫ ਕਾਮਨਜ਼ ਦੀ ਹੱਦ ਵਿੱਚ ਉਨ੍ਹਾਂ ਵਿਅਕਤੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ ਜਿਨ੍ਹਾਂ ਦੀ ਸੰਪੂਰਨ ਵੈਕਸੀਨੇਸ਼ਨ ਹੋਈ ਹੋਵੇਗੀ। ਲਿਬਰਲ, ਬਲਾਕ ਕਿਊਬਿਕੁਆ ਤੇ ਐਨਡੀਪੀ ਵੱਲੋਂ ਲਾਜ਼ਮੀ ਟੀਕਾਕਰਣ ਦਾ ਸਮਰਥਨ ਕੀਤਾ ਜਾ ਰਿਹਾ ਹੈ ਤੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਸਾਰੇ ਐਮਪੀਜ਼ ਵੱਲੋਂ ਮਨਜ਼ੂਰਸ਼ੁਦਾ ਵੈਕਸੀਨਜ਼ ਦੇ ਦੋ ਸ਼ੌਟ ਲਵਾ ਲਏ ਗਏ ਹਨ। ਪਰ ਓਟੂਲ ਵੱਲੋਂ ਇਹ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੇ 118 ਐਮਪੀਜ਼ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ ਜਾਂ ਨਹੀਂ। ਸਿਰਫ ਓਟੂਲ ਹੀ ਅਜਿਹੇ ਆਗੂ ਹਨ ਜਿਹੜੇ ਲਾਜ਼ਮੀ ਵੈਕਸੀਨੇਸ਼ਨ ਦਾ ਵਿਰੋਧ ਕਰ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼