Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਕੋਰੋਨਾ ਦੇ ਕਾਰਨ ਰਿਕਾਰਡ ਮੌਤਾਂ ਪਿੱਛੋਂ ਰੂਸ ਵਿੱਚ ਸਖਤ ਪਾਬੰਦੀਆਂ

October 21, 2021 02:33 AM

ਮਾਸਕੋ, 20 ਅਕਤੂਬਰ (ਪੋਸਟ ਬਿਊਰੋ)- ਰੂਸ ਵਿੱਚ ਕੋਰੋਨਾ ਇਨਫੈਕਸ਼ਨ ਦਾ ਕਹਿਰ ਇੱਕ ਵਾਰ ਫਿਰ ਵਧਣ ਲੱਗਾ ਹੈ। ਪਿਛਲੇ ਦਿਨ ਕੋਰੋਨਾ ਕਾਰਨ ਸਭ ਤੋਂ ਵੱਧ 1015 ਮੌਤਾਂ ਤੇ 33 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸਾਂ ਦੇ ਮਿਲਣ ਤੋਂ ਬਾਅਦ ਕੁਝ ਸਖਤ ਪਾਬੰਦੀਆਂ ਲਾਈਆਂ ਗਈਆਂ ਹਨ।। ਇਸ ਤਹਿਤ ਕੰਮ-ਕਾਜ ਦੀਆਂ ਥਾਵਾਂ ਨੂੰ ਇੱਕ ਹਫਤੇ ਲਈ ਬੰਦ ਰੱਖਣ ਨੂੰ ਕਿਹਾ ਗਿਆ ਹੈ ਅਤੇ ਇਸੇ ਤਰ੍ਹਾਂ ਦੇ ਉਪਾਅ ਪਹਿਲਾਂ ਵੀ ਕੀਤੇ ਗਏ ਸਨ।
ਗੋਲੀਕੋਵਾ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾਂ ਕੁਝ ਥਾਵਾਂ ਉੱਤੇ ਜਾਣ ਲਈ ਮੁਕੰਮਲ ਟੀਕਾਕਰਨ ਜਾਂ ਕੋਰੋਨਾ ਤੋਂ ਉਭਰਨ ਦੇ ਸਬੂਤ ਦਿਖਾਉਣੇ ਹੋਣਗੇ।ਮਾਸਕੋ ਦੇ ਮੇਅਰ ਸਰਗੇਈ ਸੋਬੀਆਨਿਨ ਨੇ ਕਿਹਾ ਕਿ ਗੰਭੀਰ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਭਰਤੀ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਸਭ ਤੋਂ ਚਿੰਤਾ ਦੀ ਗੱਲ ਬਜ਼ੁਰਗ ਆਬਾਦੀ ਦਾ ਕੋਰੋਨਾ ਦੀ ਲਪੇਟ ਵਿੱਚ ਆਉਣਾ ਹੈ। 60 ਫੀਸਦੀ ਤੋਂ ਵੱਧ ਮਰੀਜ਼ 60 ਸਾਲ ਤੋਂ ਵੱਧ ਉਮਰ ਦੇ ਹਨ। ਅੱਸੀ ਫੀਸਦੀ ਲੋਕਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ ਅਤੇ 86 ਫੀਸਦੀ ਮੌਤਾਂ ਹੋਈਆਂ ਹਨ।ਗੰਭੀਰ ਹਾਲਤ ਨੂੰ ਦੇਖਦੇ ਹੋਏ 1.24 ਕਰੋੜ ਦੀ ਆਬਾਦੀ ਵਾਲੇ ਮਾਸਕੋ ਵਿੱਚ 25 ਅਕਤੂਬਰ ਤੋਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਚਾਰ ਮਹੀਨੇ ਜਾਂ ਟੀਕਾ ਲਗਵਾਉਣ ਤਕ ਘਰ ਵਿੱਚ ਰਹਿਣ ਨੂੰ ਕਿਹਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੋਹਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਦੇ ਮਾਮਲੇ ਵਧਣ ਦੇ ਨਾਲ ਲੋਕਾਂ ਵਿੱਚ ਵੀ ਸਪੂਤਨਿਕ-ਵੀ ਟੀਕਾ ਲਗਵਾਉਣ ਪ੍ਰਤੀ ਝਿਜਕ ਵਧ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ