Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਉਤਰੀ ਕੋਰੀਆ ਵੱਲੋਂ ਪਣਡੁੱਬੀ ਮਿਜ਼ਾਈਲ ਦਾ ਫਿਰ ਨਵਾਂ ਤਜਰਬਾ

October 21, 2021 02:36 AM

ਸਿਓਲ, 20 ਅਕਤੂਬਰ (ਪੋਸਟ ਬਿਊਰੋ)- ਉਤਰੀ ਕੋਰੀਆ ਨੇ ਬੀਤੇ ਦਿਨੀਂ ਸਮੁੰਦਰ ਵਿੱਚ ਘੱਟੋ-ਘੱਟ ਇੱਕ ਵਾਰ ਹੋਰ ਬੈਲਿਸਟਿਕ ਮਿਜ਼ਾਈਲ ਦਾ ਤਜਰਬਾ ਕੀਤਾ ਹੈ। ਦੱਖਣੀ ਕੋਰੀਆ ਦੀ ਫੌਜ ਦਾ ਕਹਿਣਾ ਹੈ ਕਿ ਮਿਜ਼ਾਈਲ ਨੂੰ ਪਣਡੁੱਬੀ ਤੋਂ ਦਾਗਣ ਲਈ ਡਿਜ਼ਾਈਨ ਕੀਤਾ ਗਿਆ ਹੈ। ਜੋਅ ਬਾਇਡੇਨ ਵੱਲੋਂ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦੇ ਬਾਅਦ ਉਤਰੀ ਕੋਰੀਆ ਦਾ ਇਹ ਸਭ ਤੋਂ ਅਹਿਮ ਤਜਰਬਾ ਮੰਨਿਆ ਗਿਆ ਹੈ। ਇਸ ਤੋਂ ਪਹਿਲਾਂ ਉਤਰੀ ਕੋਰੀਆ ਨੇ ਅਕਤੂਬਰ 2019 ਵਿੱਚ ਐਸ ਐਲ ਬੀ ਐਮ ਦਾ ਤਜਰਬਾ ਕੀਤਾ ਸੀ।
ਵਰਨਣ ਯੋਗ ਹੈ ਕਿ ਉਤਰੀ ਕੋਰੀਆ ਨੇ ਇਹ ਤਜਰਬਾ ਉਸ ਸਮੇਂ ਕੀਤਾ ਹੈ ਜਦੋਂ ਅਮਰੀਕਾ ਨੇ ਕੁਝ ਹੀ ਘੰਟੇ ਪਹਿਲਾਂ ਉਸ ਦੇ ਐਟਮੀ ਪ੍ਰੋਗਰਾਮ ਉੱਤੇ ਕੂਟਨੀਤੀ ਬਹਾਲ ਕਰਨ ਦੀ ਆਪਣੀ ਪੇਸ਼ਕਸ਼ ਦੁਹਰਾਈ ਸੀ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਉਨ੍ਹਾਂ ਨੂੰ ਉਤਰੀ ਕੋਰੀਆ ਦੀ ਘੱਟ ਦੂਰੀ ਵਾਲੀ ਬੈਲਿਸਟਿਕ ਮਿਜ਼ਾਈਲ ਦੇ ਤਜਰਬੇ ਦਾ ਪਤਾ ਲੱਗਾ ਹੈ। ਇਹ ਮਰੀਨ-ਲਾਂਚਡ ਬੈਲਿਸਟਿਕ ਮਿਜ਼ਾਈਲ (ਐਸ ਐਲ ਬੀ ਐਮ) ਹੋ ਸਕਦੀ ਹੈ, ਜਿਸ ਨੂੰ ਦੇਸ਼ ਦੇ ਪੂਰਬ ਵਿੱਚ ਸਿੰਪੋ ਬੰਦਰਗਾਹ ਤੋਂ ਦਾਗਿਆ ਗਿਆ। ਦੱਖਣੀ ਕੋਰੀਆ ਅਤੇ ਅਮਰੀਕਾ ਦੀਆਂ ਫੌਜਾਂ ਇਸ ਤਜਰਬੇ ਦੀ ਸਮੀਖਿਆ ਕਰ ਰਹੀਆਂ ਹਨ। ਏ ਐਨ ਆਈ ਦੇ ਮੁਤਾਬਕ ਦੱਖਣੀ ਕੋਰੀਆ ਨੇ ਮਿਜ਼ਾਈਲ ਦੀ ਰੇਂਜ ਦਾ ਅੰਦਾਜ਼ਾ 590 ਕਿਲੋਮੀਟਰ ਲਗਾਇਆ ਹੈ।ਦੂਜੇ ਪਾਸੇ ਜਾਪਾਨ ਦੀ ਫੌਜ ਮੁਤਾਬਕ ਸ਼ੁਰੂ ਦੀ ਜਾਂਚ ਦੱਸਦੀ ਹੈ ਕਿ ਉਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਜਾਪਾਨ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਚੋਣਾਂ ਲਈ ਪ੍ਰਚਾਰ ਕਰ ਰਹੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਆਪਣੀ ਯਾਤਰਾ ਮੁਲਤਵੀ ਕਰ ਕੇ ਟੋਕੀਓ ਪਰਤ ਆਏ ਤੇ ਉਤਰੀ ਕੋਰੀਆ ਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਦੀ ਸੁਰੱਖਿਆ ਰਣਨੀਤੀ ਦੀ ਨਵੇਂ ਸਿਰੇ ਤੋਂ ਸਮੀਖਿਆ ਦੇ ਨਿਰਦੇਸ਼ ਦਿੱਤੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ