Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਯੂ ਕੇ ਵਿੱਚ ਗੀਤਿਕਾ ਗੋਇਲ ਕਤਲ ਕੇਸ ਵਿੱਚ ਪਤੀ ਨੂੰ ਉਮਰ ਕੈਦ

October 21, 2021 02:40 AM

ਲੈਸਟਰ, 20 ਅਕਤੂਬਰ (ਪੋਸਟ ਬਿਊਰੋ)- ਇੰਗਲੈਂਡ ਦੇ ਸ਼ਹਿਰ ਲੈਸਟਰ ਦੀ ਇੱਕ ਅਦਾਲਤ ਨੇ ਲੈਸਟਰ ਦੇ ਰਹਿਣ ਵਾਲੇ ਜਲੰਧਰ ਸ਼ਹਿਰ ਨਾਲ ਸਬੰਧਤ ਭਾਰਤੀ ਮੂਲ ਦੇ 28 ਸਾਲਾ ਇੱਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਸੜਕ ਉੱਤੇ ਸੁੱਟ ਦਿੱਤਾ ਸੀ। ਜ਼ੁਰਮ ਕਬੂਲ ਕਰਨ ਤੋਂ ਬਾਅਦ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਕਸ਼ਿਸ਼ ਅਗਰਵਾਲ ਨੇ ਆਪਣੀ ਪਤਨੀ ਗੀਤਿਕਾ ਗੋਇਲ ਉੱਤੇ ਇਸ ਸਾਲ ਤਿੰਨ ਮਾਰਚ ਨੂੰ ਮੱਧ ਇੰਗਲੈਂਡ ਦੇ ਲੈਸਟਰ ਸਥਿਤ ਵਿੰਟਰਸਡੇਲ ਰੋਡ ਉੱਤੇ ਸਥਿਤ ਘਰ ਵਿੱਚ ਹਮਲਾ ਕੀਤਾ ਸੀ। ਉਸ ਨੇ ਕਤਲ ਦੇ ਬਾਅਦ ਲਾਸ਼ ਨੂੰ ਕਾਰ ਵਿੱਚ ਪਾ ਕੇ ਸੜਕ ਉੱਤੇ ਛੱਡ ਦਿੱਤਾ ਅਤੇ ਫਿਰ ਵਾਪਸ ਆਪਣੇ ਘਰ ਪਰਤ ਗਿਆ। ਅਗਰਵਾਲ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਿਸ ਹੇਠ ਉਹ ਘੱਟ ਤੋਂ ਘੱਟ 20 ਸਾਲ 6 ਮਹੀਨੇ ਜੇਲ੍ਹ ਦੀ ਸਜ਼ਾ ਭੁਗਤੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ