Welcome to Canadian Punjabi Post
Follow us on

12

July 2025
 
ਪੰਜਾਬ

ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਦੋ ਸਾਲਾਂ ਬਾਅਦ ਫਿਰ ਸ਼ੁਰੂ

October 21, 2021 02:42 AM

* ਚੰਨੀ ਸਰਕਾਰ ਦੇ ਨਿਯੁਕਤ ਕੀਤੇ ਵਕੀਲ ਦਾ ਦੂਜੀ ਧਿਰ ਵੱਲੋਂ ਵਿਰੋਧ

ਫ਼ਰੀਦਕੋਟ, 20 ਅਕਤੂਬਰ (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੇ ਕਾਂਡ ਪਿੱਛੋਂ ਰੋਸ ਕਰਦੀ ਸੰਗਤ ਉੱਤੇ ਪੁਲਸ ਗੋਲੀ ਵਾਲੇ ਬਹਿਬਲ ਕਲਾਂ ਗੋਲੀਕਾਂਡ ਦੀਸੁਣਵਾਈ ਦੋ ਸਾਲਾਂ ਦੇ ਲੰਮੇ ਵਕਫ਼ੇ ਮਗਰੋਂ ਕੱਲ੍ਹ ਫਿਰ ਐਡੀਸ਼ਨਲ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸ਼ੁਰੂ ਹੋ ਗਈ ਹੈ। ਇਸ ਕੇਸ ਦੀ ਸੁਣਵਾਈ ਕਰ ਰਹੇ ਜੱਜ ਨੇ ਪੁਲਸ ਅਧਿਕਾਰੀਆਂ ਦੀ ਉਸ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਵਿਸ਼ੇਸ਼ ਜਾਂਚ ਟੀਮ(ਐਸ ਆਈ ਟੀ) ਤੋਂ ਚਲਾਨ ਨਾਲ ਨੱਥੀ ਕੀਤੇ ਦਸਤਾਵੇਜ਼ ਮੰਗੇ ਸਨ। ਸਰਕਾਰੀ ਪੱਖ ਨੇ ਦੋਸ਼ੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀਆਂ ਨਕਲਾਂ ਤਿਆਰ ਕਰਕੇ ਦੇ ਦਿੱਤੀਆਂ ਹਨ।
ਪੰਜਾਬ ਸਰਕਾਰ ਨੇ ਇਨ੍ਹਾਂ ਕੇਸਾਂ ਦੀ ਢੁਕਵੀਂ ਸੁਣਵਾਈ ਲਈ ਪਿਛਲੀ ਇੱਕ ਅਕਤੂਬਰ ਨੂੰ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਉਟਰ ਨਿਯੁਕਤ ਕੀਤਾ ਸੀ। ਉਹ ਕੱਲ੍ਹ ਅਦਾਲਤ ਵਿੱਚ ਸੁਣਵਾਈ ਮੌਕੇ ਹਾਜ਼ਰ ਸਨ। ਅਦਾਲਤ ਵਿੱਚ ਕਰੀਬ ਚਾਰ ਘੰਟੇ ਚੱਲੀ ਸੁਣਵਾਈ ਦੌਰਾਨ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਨਹੀਂ ਆਏ, ਜਿਸ ਨੂੰ ਅਦਾਲਤ ਨੇ ਹਾਜ਼ਰੀ ਤੋਂ ਛੋਟ ਦੇ ਦਿੱਤੀ ਸੀ, ਪਰ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ, ਬਾਜਾਖਾਨਾ ਥਾਣੇ ਦੇ ਓਦੋਂ ਦੇ ਐਸ ਐਚ ਓ ਅਮਰਜੀਤ ਸਿੰਘ ਕੁਲਾਰ, ਐਸ ਪੀ ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਕੁਮਾਰ ਤੇ ਸੁਹੇਲ ਸਿੰਘ ਬਰਾੜ ਅਦਾਲਤ ਵਿੱਚ ਹਾਜ਼ਰ ਸਨ। ਬਚਾਅਪੱਖ ਦੇ ਵਕੀਲਾਂ ਨੇ ਸਰਕਾਰੀ ਵਕੀਲ ਆਰ ਐਸ ਬੈਂਸ ਦੇ ਸੁਣਵਾਈ ਦੌਰਾਨ ਪੇਸ਼ ਹੋਣ ਉੱਤੇ ਇਤਰਾਜ਼ ਕੀਤਾ, ਜਦਕਿ ਐਡਵੋਕੇਟ ਬੈਂਸ ਨੇ ਕਿਹਾ ਕਿ ਸੁਣਵਾਈ ਦੀ ਇਜਾਜ਼ਤ ਦੇਣ ਬਾਰੇ ਅਦਾਲਤ ਕੋਲ ਪੂਰੇ ਅਧਿਕਾਰ ਹਨ।
ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ ਐਸ ਬੈਂਸ ਨੇ ਆਖਿਆ ਕਿ ਅਦਾਲਤ ਵਿੱਚ ਬਚਾਅ ਪੱਖ ਨੇ ਅਰਜ਼ੀ ਦਾਇਰ ਕਰ ਕੇ ਚਲਾਣ ਦੀਆਂ ਕੁਝ ਕਾਪੀਆਂ ਦੀ ਮੰਗ ਕੀਤੀ ਸੀ, ਜਿਸ ਉੱਤੇ ਅਦਾਲਤ ਨੇ ਉਨ੍ਹਾਂ ਨੂੰ ਕਾਪੀਆਂ ਦੇ ਦਿੱਤੀਆਂ ਹਨ। ਉਨ੍ਹਾਂ ਆਖਿਆ ਕਿ ਦੋਸ਼ੀ ਆਪਣਾ ਰਸੂਖ ਵਰਤ ਕੇ ਇਹ ਅਰਜ਼ੀਆਂ ਲਾ ਕੇ ਕੇਸ ਲਮਕਾਉਣਾ ਚਾਹੁੰਦੇ ਹਨ, ਕਿਉਂਕਿ ਅੱਜ ਤਕ ਇਸਕੇਸ ਵਿੱਚ 42 ਸੁਣਵਾਈਆਂ ਹੋਣ ਦੇ ਬਾਵਜੂਦ ਦੋਸ਼ ਤਹਿ ਨਹੀਂ ਹੋ ਸਕੇ। ਕੱਲ੍ਹ ਉਨ੍ਹਾਂ ਦੇ ਆਉਣ ਦਾ ਮੰਤਵਇਹੋ ਸੀ ਕਿ ਇਸਕੇਸ ਦੀ ਸੁਣਵਾਈ ਵਿੱਚ ਤੇਜ਼ੀ ਲਿਆਉਣ ਬਾਰੇ ਅਦਾਲਤ ਨੂੰ ਬੇਨਤੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਸਿਟੀ ਥਾਣਾ ਕੋਟਕਪੂਰਾ ਅਤੇ ਥਾਣਾ ਬਾਜਾਖਾਨਾ ਵਿਖੇ ਦਰਜ ਦੋ-ਦੋ ਕੇਸਾਂ ਦੀ ਪੈਰਵੀ ਲਈ ਆਏ ਹਨ। ਉਕਤ ਕੇਸ ਦੀ ਅਗਲੀ ਸੁਣਵਾਈ 29 ਅਕਤੂਬਰ ਨੂੰ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ